
ਇਸ ਸੜਕ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਵੀ ਹੋਏ ਹਨ
UP Road Accident : ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇ 'ਤੇ ਵੀਰਵਾਰ ਨੂੰ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਨਵੀਂ ਮੰਡੀ ਥਾਣਾ ਖੇਤਰ ਦੇ ਪੰਜੇੜਾ ਬਾਈਪਾਸ ਨੇੜੇ ਸਵੇਰੇ ਵਾਪਰੇ ਇਸ ਸੜਕ ਹਾਦਸੇ ਵਿੱਚ ਦੋ ਵਿਅਕਤੀ ਜ਼ਖ਼ਮੀ ਵੀ ਹੋਏ ਹਨ।
ਪੁਲਿਸ ਏਰੀਆ ਅਧਿਕਾਰੀ ਰੂਪਾਲੀ ਰਾਓ ਨੇ ਪੱਤਰਕਾਰਾਂ ਨੂੰ ਦੱਸਿਆ, "ਸੱਤ ਲੋਕ ਆਪਣੀ ਕਾਰ ਵਿੱਚ ਅਲੀਗੜ੍ਹ ਤੋਂ ਔਲੀ ਜਾ ਰਹੇ ਸਨ ਕਿ ਰਸਤੇ ਵਿੱਚ ਇਹ ਕਾਰ ਇੱਕ ਟਰੱਕ ਨਾਲ ਟਕਰਾ ਗਈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਰਤਨ (45), ਭੋਲਾ (30) ,ਜੁਗਲ (30) ਅਤੇ ਅਤੁਲ (26) ਦੇ ਰੂਪ 'ਚ ਹੋਈ ਹੈ। ਇਹ ਸਾਰੇ ਅਲੀਗੜ੍ਹ ਜ਼ਿਲ੍ਹੇ ਦੇ ਰਹਿਣ ਵਾਲੇ ਸਨ।
ਅਧਿਕਾਰੀ ਨੇ ਦੱਸਿਆ ਕਿ ਦੋ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਫਰਾਰ ਹੋ ਗਿਆ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।