
8,500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਪ੍ਰਧਾਨ ਮੰਤਰੀ ਦਾ ਮਨੀਪੁਰ ਦੌਰਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 13 ਸਤੰਬਰ ਨੂੰ ਮਨੀਪੁਰ ਦਾ ਦੌਰਾ ਕਰਨਗੇ, ਜੋ ਕਿ 2023 ਵਿੱਚ ਹੋਈ ਨਸਲੀ ਹਿੰਸਾ ਤੋਂ ਬਾਅਦ ਸੂਬੇ ਦਾ ਆਪਣਾ ਪਹਿਲਾ ਦੌਰਾ ਹੈ। ਜ਼ਿਕਰਯੋਗ ਹੈ ਕਿ ਨਸਲੀ ਹਿੰਸਾ ਦੌਰਾਨ 200 ਤੋਂ ਵੱਧ ਲੋਕ ਮਾਰੇ ਗਏ ਸਨ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਵਿਰੋਧੀ ਧਿਰ ਪ੍ਰਧਾਨ ਮੰਤਰੀ 'ਤੇ ਸੰਘਰਸ਼ ਪ੍ਰਭਾਵਿਤ ਉੱਤਰ-ਪੂਰਬੀ ਖੇਤਰ ਦੀ ਸਥਿਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਲਈ ਸੂਬੇ ਦਾ ਦੌਰਾ ਨਾ ਕਰਨ ਲਈ ਨਿਸ਼ਾਨਾ ਸਾਧ ਰਹੀ ਹੈ।
ਮਨੀਪੁਰ ਦੇ ਮੁੱਖ ਸਕੱਤਰ ਪੁਨੀਤ ਕੁਮਾਰ ਗੋਇਲ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ 13 ਸਤੰਬਰ ਨੂੰ 8,500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਪਹੁੰਚਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪਹਿਲਾਂ ਮਿਜ਼ੋਰਮ ਤੋਂ ਚੁਰਾਚਾਂਦਪੁਰ ਉਤਰਣਗੇ ਅਤੇ ਬਾਅਦ ਵਿੱਚ ਇੰਫਾਲ ਜਾਣਗੇ।