ਦੇਸ਼ ਦੇ ਹਰ ਵਿਅਕਤੀ ਨੂੰ ਸ਼ਾਕਾਹਾਰੀ ਹੋਣ ਦਾ ਆਦੇਸ਼ ਨਹੀਂ ਦੇ ਸਕਦੇ : ਸੁਪਰੀਮ ਕੋਰਟ 
Published : Oct 12, 2018, 4:02 pm IST
Updated : Oct 12, 2018, 4:02 pm IST
SHARE ARTICLE
Supreme Court
Supreme Court

ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਸ਼ਾਕਾਹਾਰੀ ਬਣਾਉਣ ਲਈ ਉਹ ਆਦੇਸ਼ ਪਾਸ ਨਹੀਂ ਕਰ ਸਕਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਮਾਸ ਅ...

ਨਵੀਂ ਦਿੱਲੀ : (ਭਾਸ਼ਾ) ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਸ਼ਾਕਾਹਾਰੀ ਬਣਾਉਣ ਲਈ ਉਹ ਆਦੇਸ਼ ਪਾਸ ਨਹੀਂ ਕਰ ਸਕਦਾ। ਸੁਪਰੀਮ ਕੋਰਟ ਨੇ ਇਹ ਟਿੱਪਣੀ ਮਾਸ ਅਤੇ ਚਮੜੇ ਦੇ ਨਿਰਯਾਤ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਇਕ ਜਨਹਿਤ ਮੰਗ 'ਤੇ ਸੁਣਵਾਈ ਕਰਦੇ ਹੋਏ ਕੀਤੀ। ਕੋਰਟ ਇਸ ਮਾਮਲੇ ਦੀ ਸੁਣਵਾਈ ਹੁਣ ਅਗਲੇ ਸਾਲ ਕਰੇਗਾ। ਜਸਟਿਸ ਮਦਨ ਬੀ ਲੋਕੁਰ ਦੇ ਬੈਂਚ ਨੇ ਕਿਹਾ ਕਿ ਸਾਰੇ ਲੋਕ ਸ਼ਾਕਾਹਾਰੀ ਬਣ ਜਾਣ,ਅਸੀਂ ਅਜਿਹਾ ਆਦੇਸ਼ ਪਾਸ ਨਹੀਂ ਕਰ ਸਕਦੇ।

VegetarianVegetarian

ਕੀ ਤੁਸੀਂ ਚਾਹੁੰਦੇ ਹੋ ਕਿ ਦੇਸ਼ ਦੇ ਸਾਰੇ ਲੋਕ ਸ਼ਾਕਾਹਾਰੀ ਹੋ ਜਾਣ। ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਫਰਵਰੀ ਲਈ ਮੁਲਤਵੀ ਕਰ ਦਿਤੀ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਕਈ ਹਿੰਦੂਵਾਦੀ ਸੰਗਠਨਾਂ ਨੇ ਨਰਾਤਿਆਂ ਦੇ ਦੌਰਾਨ ਮਾਸ ਦੀਆਂ ਦੁਕਾਨਾਂ 'ਤੇ ਪਾਬੰਦੀ ਲਗਾਉਣ ਲਈ ਸੜਕਾਂ 'ਤੇ ਉਤਰੇ। ਸੰਗਠਨਾਂ ਨੇ ਨਰਾਤਿਆਂ ਦੇ ਦੌਰਾਨ ਮਾਸ ਦੀਆਂ ਦੁਕਾਨਾਂ ਬੰਦ ਨਾ ਕਰਨ 'ਤੇ ਸੰਪਤੀਆਂ ਨੂੰ ਨੁਕਸਾਨ ਪਹੁੰਚਾਣ ਦੀ ਧਮਕੀ ਵੀ ਦਿਤੀ।

Supreme court Of IndiaSupreme court Of India

ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਕੁੱਝ ਲੋਕ ਪਾਲਮ ਵਿਹਾਰ ਇਲਾਕੇ ਵਿਚ ਇਕੱਠਾ ਹੋਏ ਅਤੇ ਸੂਰਤ ਨਗਰ, ਅਸ਼ੋਕ ਵਿਹਾਰ, ਸੈਕਟਰ 5 ਅਤੇ 9, ਪਟੌਦੀ ਚੌਕ, ਸਦਰ ਬਾਜ਼ਾਰ, ਬਸ ਸਟੈਂਡ,  ਡੀਐਲਐਫ ਏਰੀਆ, ਸੋਹੰਦੜਾ ਅਤੇ ਸੈਕਟਰ 14 ਵਿਚ ਜਬਰਨ ਮਾਸ ਬਾਜ਼ਾਰ ਨੂੰ ਬੰਦ ਕਰਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM
Advertisement