
ਕਿਸਾਨਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਭਗਵੰਤ ਮਾਨ
ਨਵੀਂ ਦਿੱਲੀ - ਅੱਜ 12 ਅਕਤੂਬਰ ਨੂੰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਕਿਸਾਨ ਮਾਰੂ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਦਿੱਲੀ ਵਿਖੇ ਜੰਤਰ-ਮੰਤਰ 'ਚ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ ਅਤੇ ਇਸ ਪ੍ਰਦਰਸ਼ਨ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
Delhi jantar mantar
ਇਸ ਪ੍ਰਦਰਸ਼ਨ ਦੇ ਸਬੰਧ ਵਿਚ ਭਗਵੰਤ ਮਾਨ ਨੇ ਸੁੱਤੀ ਪਈ ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਸਾਰੇ ਪੰਜਾਬੀਆਂ ਨੂੰ ਇਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਵੱਖ-ਵੱਖ ਪਿੰਡਾਂ ਵਿਚ ਜਾ ਕੇ ਗ੍ਰਾਮ ਸਭਾਵਾਂ ਨੂੰ ਸੰਬੋਧਨ ਕਰ ਕੇ ਦਿੱਲੀ ਚੱਲੋ ਦੀ ਮੁਹਿੰਮ ਨੂੰ ਅੱਗੇ ਵਧਾ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜਿੰਨਾ ਮਰਜ਼ੀ ਸਮਾਂ ਲੱਗ ਜਾਵੇ ਪਰ ਉਹ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਰਹਿਣਗੇ ਅਤੇ ਹਮੇਸ਼ਾਂ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ।