ਦਰਿੰਦਿਆਂ ਦੀ ਦਰਿੰਦਗੀ! ਬੇਟੇ ਨਾਲ ਜਾ ਰਹੀ ਮਹਿਲਾ ਨਾਲ ਗੈਂਗਰੇਪ, 5 ਸਾਲਾ ਮਾਸੂਮ ਦੀ ਵੀ ਲਈ ਜਾਨ
Published : Oct 12, 2020, 10:37 am IST
Updated : Oct 12, 2020, 10:37 am IST
SHARE ARTICLE
Woman gang raped in Bihar
Woman gang raped in Bihar

ਪੀੜਤ ਮਹਿਲਾ ਅਤੇ ਬੱਚੇ ਨੂੰ ਮ੍ਰਿਤਕ ਸਮਝ ਕੇ ਨਹਿਰ ਵਿਚ ਸੁੱਟਿਆ

ਪਟਨਾ: ਬਿਹਾਰ ਦੀ ਰਾਜਧਾਨੀ ਪਟਨਾ ਦੇ ਨੇੜੇ ਬਕਸਰ ਵਿਚ ਇਕ ਮਹਿਲਾ ਨਾਲ ਦਰਿੰਦਗੀ ਅਤੇ ਉਸ ਦੇ ਬੱਚੇ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ।
ਦਰਅਸਲ ਬਕਸਰ ਵਿਚ ਇਕ ਮਹਿਲਾ ਦੇ ਨਾਲ ਦੋਸ਼ੀਆਂ ਨੇ ਗੈਂਗਰੇਪ ਕੀਤਾ ਅਤੇ ਵਿਰੋਧ ਕਰਨ 'ਤੇ ਉਸ ਦੇ 5 ਸਾਲਾ ਬੱਚੇ ਦੀ ਗਲਾ ਦਬਾ ਕੇ ਹੱਤਿਆ ਕਰ ਦਿੱਤੀ।

Rape Case Rape 

ਅਰੋਪੀਆਂ ਨੇ ਪੀੜਤ ਮਹਿਲਾ ਅਤੇ ਉਸ ਦੇ ਬੱਚੇ ਨੂੰ ਮ੍ਰਿਤਕ ਸਮਝ ਕੇ ਨਹਿਰ ਵਿਚ ਸੁੱਟ ਦਿੱਤਾ। ਫਿਲਹਾਲ ਪੀੜਤ ਮਹਿਲਾ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪੀੜਤ ਮਹਿਲਾ ਦੀ ਸ਼ਿਕਾਇਤ 'ਤੇ ਇਕ ਅਰੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ।

Rape CaseRape Case

ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਮਹਿਲਾ ਅਤੇ ਬੇਟੇ ਨਾਲ ਬੈਂਕ ਜਾ ਰਹੀ ਸੀ। ਇਸ ਦੌਰਾਨ ਰਾਸਤੇ ਵਿਚ ਅਰੋਪੀਆਂ ਨੇ ਮਹਿਲਾ ਅਤੇ ਉਸ ਦੇ ਬੱਚੇ ਨੂੰ ਅਗਵਾ ਕੀਤਾ ਅਤੇ ਔਰਤ ਨਾਲ ਗੈਂਗਰੇਪ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਮਹਿਲਾ ਬੇਹੋਸ਼ ਹਾਲਤ ਵਿਚ ਮਿਲੀ।

Rape CaseRape Case

ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਕ ਅਰੋਪੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਮਹਿਲਾ ਦਾ ਇਲ਼ਾਜ ਬਕਸਰ ਦੇ ਹਸਪਤਾਲ ਵਿਚ ਚੱਲ ਰਿਹਾ ਹੈ।

PolicePolice

ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ 20 ਸਾਲਾ ਲੜਕੀ ਨਾਲ ਵਾਪਰੇ ਹਾਦਸੇ ਨੂੰ ਲੈ ਕੇ ਪੂਰਾ ਦੇਸ਼ ਰੋਸ ਵਿਚ ਹੈ। ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਦੇਸ਼ ਦੇ ਵੱਖ-ਵੱਖ ਖੇਤਰਾਂ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੀਬੀਆਈ ਨੇ ਐਤਵਾਰ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement