ਦਿੱਲੀ ਵਿਚ ਸ਼ੱਕੀ ਪਾਕਿਸਤਾਨੀ ਅਤਿਵਾਦੀ ਗ੍ਰਿਫ਼ਤਾਰ, AK-47, ਗਰਨੇਡ ਤੇ ਫਰਜ਼ੀ ਪਾਸਪੋਰਟ ਵੀ ਬਰਾਮਦ
Published : Oct 12, 2021, 11:09 am IST
Updated : Oct 12, 2021, 11:11 am IST
SHARE ARTICLE
Delhi Police arrest Pakistani terrorist
Delhi Police arrest Pakistani terrorist

ਰਾਸ਼ਟਰੀ ਰਾਜਧਾਨੀ ਦਿੱਲੀ ਦੀ ਪੁਲਿਸ ਨੇ ਲਕਸ਼ਮੀਨਗਰ ਤੋਂ ਇਕ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਏਕੇ-47, ਹੈਂਡ ਗਰਨੇਡ ਬਰਾਮਦ ਕੀਤਾ ਗਿਆ ਹੈ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਪੁਲਿਸ ਨੇ ਲਕਸ਼ਮੀਨਗਰ ਤੋਂ ਇਕ ਅਤਿਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ ਏਕੇ-47, ਹੈਂਡ ਗਰਨੇਡ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਵਿਅਕਤੀ ਦਾ ਨਾਂਅ ਮੁਹੰਮਦ ਅਸ਼ਰਫ ਦੱਸਿਆ ਜਾ ਰਿਹਾ ਹੈ। ਉਸ ਦੇ ਕੋਲੋਂ ਫਰਜ਼ੀ ਪਾਸਪੋਰਟ ਅਤੇ ਗੋਲੀਆਂ ਵੀ ਬਦਾਮਦ ਕੀਤੀਆਂ ਗਈਆਂ ਹਨ।

Arrested Arrested

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਬੋਲੇ ਮੰਤਰੀ , 'ਇਹਨਾਂ ਕੀਮਤਾਂ ਨਾਲ ਹੋ ਰਹੀ ਮੁਫ਼ਤ ਟੀਕੇ ਦੀ ਭਰਪਾਈ'

ਖ਼ਬਰਾਂ ਅਨੁਸਾਰ ਉਹ ਪਾਕਿਸਤਾਨ ਦੇ ਨਾਰੋਵਾਲ ਸੂਬੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਦਿੱਲੀ ਵਿਚ ਪਾਕਿਸਤਾਨੀ ਅਤਿਵਾਦੀ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਪਿਛਲੇ ਕੁਝ ਦਿਨਾਂ ਵਿਚ ਕਸ਼ਮੀਰ ਵਿਚ ਅਤਿਵਾਦੀ ਘਟਨਾਵਾਂ ਵਿਚ ਵਾਧਾ ਹੋਇਆ ਹੈ। ਦਿੱਲੀ ਪੁਲਿਸ ਨੇ ਕੁਝ ਦਿਨ ਪਹਿਲਾਂ ਸੁਚੇਤ ਕੀਤਾ ਸੀ ਕਿ ਤਿਉਹਾਰਾਂ ਦੌਰਾਨ ਅਤਿਵਾਦੀ ਹਮਲੇ ਦੀ ਸੰਭਾਵਨਾ ਹੈ। ਇਸ ਸਬੰਧੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਸੀ। 

Delhi policeDelhi police

ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਪ੍ਰਿਯੰਕਾ ਗਾਂਧੀ

ਦੱਸਿਆ ਜਾ ਰਿਹਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਸ ਨੇ ਸ਼ਾਸਤਰੀ ਪਾਰਕ ਦੇ ਪਤੇ 'ਤੇ ਭਾਰਤੀ ਪਛਾਣ ਪੱਤਰ ਬਣਵਾਇਆ ਸੀ, ਜਿਸ ਵਿਚ ਉਸ ਦਾ ਨਾਂ ਅਲੀ ਅਹਿਮਦ ਨੂਰੀ ਹੈ। ਕਾਲਿੰਦੀ ਕੁੰਜ ਦੇ ਯਮੁਨਾ ਘਾਟ ਤੋਂ ਇਕ ਏਕੇ -47, 60 ਕਾਰਤੂਸ, ਇੱਕ ਹੈਂਡ ਗ੍ਰਨੇਡ, 2 ਪਿਸਤੌਲ ਅਤੇ 50 ਕਾਰਤੂਸ ਬਰਾਮਦ ਕੀਤੇ ਗਏ ਹਨ। ਫਿਲਹਾਲ ਉਸ ਤੋਂ ਪੁੱਛਗਿੱਛ ਜਾਰੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement