
ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕਾਂਗਰਸ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਦੁਹਰਾਉਂਦਿਆਂ ਮੰਗਲਵਾਰ ਨੂੰ ਕਿਹਾ ਕਿ ....
ਨਵੀਂ ਦਿੱਲੀ : ਲਖੀਮਪੁਰ ਖੀਰੀ (Lakhimpur Kheri) ਹਿੰਸਾ ਮਾਮਲੇ ਵਿੱਚ ਕਾਂਗਰਸ ਨੇ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ (Ajay Mishra) ਦੀ ਬਰਖਾਸਤਗੀ ਦੀ ਮੰਗ ਦੁਹਰਾਉਂਦਿਆਂ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਇਸ ਮੰਤਰੀ ਨੂੰ ਹਟਾਉਣ ਵਿੱਚ ਇੱਕ ਮਿੰਟ ਦਾ ਵੀ ਸਮਾਂ ਨਹੀਂ ਲਗਾਉਣਾ ਚਾਹੀਦਾ ਹੈ।
Lakhimpur Kheri
ਹੋਰ ਪੜ੍ਹੋ: ਸਿੱਖਿਆ ਮੰਤਰੀ ਵਲੋਂ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ, ਜਲਦ ਹੱਲ ਹੋਣਗੀਆਂ ਅਧਿਆਪਕਾਂ ਦੀਆਂ ਮੁਸ਼ਕਿਲਾਂ
ਪਾਰਟੀ ਬੁਲਾਰੇ ਪਵਨ ਖੇੜਾ (Pawan Khera) ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਵਲੋਂ ਅਜੇ ਤੱਕ ਇਹ ਕਦਮ ਨਾ ਚੁੱਕੇ ਜਾਣ ਦਾ ਮਤਲਬ ਸਾਫ਼ ਹੈ ਕਿ ਜਾਂ ਤਾਂ ਉਹ ਕਿਸੇ ਦਬਾਅ ਵਿੱਚ ਹਨ ਜਾਂ ਫਿਰ ਲਖੀਮਪੁਰ ਖੀਰੀ ਦੀ ਘਟਨਾ ਨੂੰ ਉਹ ਦੋਸ਼ ਨਹੀਂ ਮੰਣਦੇ।
ਖੇੜਾ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ, ਅਸੀਂ ਵਾਰ ਵਾਰ ਮੰਗ ਕੀਤੀ ਹੈ ਕਿ ਮੰਤਰੀ ਅਸਤੀਫਾ ਦੇਵੇ ਜਾਂ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਉੱਚ ਅਦਾਲਤ ਨੇ ਜਦੋਂ ਸਖ਼ਤ ਟਿੱਪਣੀ ਕੀਤੀ ਤਾਂ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਗਿਆ।
pawan khera
ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਵਿੱਚ ਪ੍ਰਧਾਨ ਮੰਤਰੀ ਨੂੰ ਇੱਕ ਮਿੰਟ ਦਾ ਵੀ ਸਮਾਂ ਨਹੀਂ ਲਗਾਉਣਾ ਚਾਹੀਦਾ ਹੈ। ਪਰ ਜੇਕਰ ਇਹ ਨਹੀਂ ਹੋ ਰਿਹਾ ਹੈ ਤਾਂ ਫਿਰ ਇਸਦਾ ਮਤਲਬ ਇਹ ਹੈ ਕਿ ਜਾਂ ਤਾਂ ਉਨ੍ਹਾਂ 'ਤੇ ਕੋਈ ਦਬਾਅ ਹੈ ਜਾਂ ਫਿਰ ਉਨ੍ਹਾਂ ਦੀ ਨਜ਼ਰ ਵਿੱਚ ਇਹ ਦੋਸ਼ ਹੀ ਨਹੀਂ ਹੈ।
ਉੱਧਰ, ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਵਿੱਚ ਪਾਰਟੀ ਦਾ ਇੱਕ ਪ੍ਰਤੀਨਿਧੀਮੰਡਲ ਲਖੀਮਪੁਰ ਖੀਰੀ (Lakhimpur Kheri) ਹਿੰਸਾ ਮਾਮਲੇ ਨੂੰ ਲੈ ਕੇ ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ ਅਤੇ ਇਸ ਘਟਨਾ ਦੇ ਤੱਥਾਂ ਨਾਲ ਜੁੜਿਆ ਇੱਕ ਮੀਮੋ ਉਨ੍ਹਾਂ ਨੂੰ ਸੌਂਪੇਗਾ।