
ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤਿਕੁਨੀਆ ਪਹੁੰਚ ਰਹੇ ਹਨ।
ਲਖੀਮਪੁਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri) ਵਿਚ ਵਾਪਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਅੱਜ ਅੰਤਿਮ ਅਰਦਾਸ (Antim Ardaas) ਦਾ ਸਮਾਗਮ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤਿਕੁਨੀਆ ਪਹੁੰਚ ਰਹੇ ਹਨ। ਇਸ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ (Priyanka Gandhi) ਵੀ ਲਖੀਮਪੁਰ ਪਹੁੰਚੇ ਹਨ। ਪ੍ਰਿਯੰਕਾ ਗਾਂਧੀ ਨੇ ਸ਼ਹੀਦ ਕਿਸਾਨਾਂ ਨੂੰ ਅੰਤਿਮ ਅਰਦਾਸ ਵਿਚ ਪਹੁੰਚ ਕੇ ਸ਼ਰਧਾਂਜਲੀ ਦਿੱਤੀ ਹੈ। ਹਾਲਾਂਕਿ, ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਸੀਤਾਪੁਰ ਪੁਲਿਸ ਵੱਲੋਂ ਰੋਕ ਲਿਆ ਗਿਆ ਸੀ।
ਹੋਰ ਪੜ੍ਹੋ: ਸਿੱਖਿਆ ਮੰਤਰੀ ਵਲੋਂ ਮੈਰਾਥਨ ਮੀਟਿੰਗਾਂ ਦੀ ਸ਼ੁਰੂਆਤ, ਜਲਦ ਹੱਲ ਹੋਣਗੀਆਂ ਅਧਿਆਪਕਾਂ ਦੀਆਂ ਮੁਸ਼ਕਿਲਾਂ
Priyanka Gandhi
ਇਸ ਸਮਾਗਮ ਵਿਚ ਯੂਪੀ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਕਰੀਬ 50 ਹਜ਼ਾਰ ਕਿਸਾਨ ਪਹੁੰਚੇ ਹਨ। ਰਾਕੇਸ਼ ਟਿਕੈਤ (Rakesh Tikait) ਅਤੇ ਗੁਰਨਾਮ ਸਿੰਘ ਚੜੂਨੀ ਸਮੇਤ ਹੋਰ ਕਿਸਾਨ ਆਗੂ ਅਤੇ ਸਿਆਸੀ ਨੇਤਾ ਵੀ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਲਖੀਮਪੁਰ ਪਹੁੰਚੇ ਹਨ। ਦੱਸ ਦੇਈਏ ਕਿ, ਸੰਯੁਕਤ ਕਿਸਾਨ ਮੋਰਚੇ ਨੇ 12 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੋਨੀਆ ਦੇ ਤਿਕੋਨੀਆ ਪਿੰਡ ਵਿਚ ਅੰਤਿਮ ਅਰਦਾਸ ਆਯੋਜਿਤ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ।
ਹੋਰ ਪੜ੍ਹੋ: ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ
PHOTO