
ਕਿਸਾਨਾਂ ਨਾਲ ਵਾਪਰੀ ਘਟਨਾ ਮਗਰੋਂ ਅਗਲੇ ਦਿਨ ਹੀ ਪ੍ਰਿਯੰਕਾ ਗਾਂਧੀ ਲਖੀਮਪੁਰ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਹਨਾਂ ਨੂੰ ਸੀਤਾਪੁਰ ਤੋਂ ਹਿਰਾਸਤ ਵਿਚ ਲੈ ਲਿਆ ਸੀ।
ਲਖਨਊ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਲਖੀਮਪੁਰ ਲਈ ਰਵਾਨਾ ਹੋ ਚੁੱਕੇ ਹਨ। ਇਹ ਇਕ ਹਫ਼ਤੇ ਵਿਚ ਪ੍ਰਿਯੰਕਾ ਗਾਂਧੀ ਦਾ ਦੂਜਾ ਲਖੀਮਪੁਰ ਦੌਰਾ ਹੈ।
Priyanka Gandhi meet families of farmers killed in Lakhimpur
ਹੋਰ ਪੜ੍ਹੋ: ਸਿੱਖਾਂ ਨਾਲ ਵਿਤਕਰਾ! 200 ਸਾਲ ਤੋਂ ਰਹਿ ਰਹੇ ਗ਼ਰੀਬ ਸਿੱਖਾਂ ਤੇ ਪੰਜਾਬੀਆਂ ’ਤੇ ਮੁੜ ਉਜਾੜੇ ਦੀ ਤਲਵਾਰ
ਕਿਸਾਨਾਂ ਨਾਲ ਵਾਪਰੀ ਘਟਨਾ ਮਗਰੋਂ ਅਗਲੇ ਦਿਨ ਹੀ ਪ੍ਰਿਯੰਕਾ ਗਾਂਧੀ ਲਖੀਮਪੁਰ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਹਨਾਂ ਨੂੰ ਸੀਤਾਪੁਰ ਤੋਂ ਹਿਰਾਸਤ ਵਿਚ ਲੈ ਲਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਸੀ ਕਿ 12 ਅਕਤੂਬਰ ਨੂੰ ਲਖੀਮਪੁਰ ਖੀਰੀ ਦੇ ਤਿਕੋਨੀਆ ਪਿੰਡ ਵਿਚ ਅੰਤਿਮ ਅਰਦਾਸ ਆਯੋਜਿਤ ਕੀਤੀ ਜਾਵੇਗੀ।
Rakesh Tikait
ਹੋਰ ਪੜ੍ਹੋ: ਬਿਜਲੀ ਦੀ ਅਸਲ ਸਮੱਸਿਆ-ਚੀਨ ਸਾਰਾ ਕੋਲਾ ਮਹਿੰਗੇ ਭਾਅ ਖ਼ਰੀਦ ਰਿਹਾ ਹੈ ਤੇ ਦੁਨੀਆਂ ਵਿਚ ਹਾਹਾਕਾਰ...
ਇਸ ਦੇ ਮੱਦੇਨਜ਼ਰ ਪੁਲਿਸ ਨੇ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ। ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਮੌਕੇ ਕਈ ਕਿਸਾਨ ਆਗੂ ਸ਼ਾਮਲ ਹੋਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਇਕ ਦਿਨ ਪਹਿਲਾਂ ਦੀ ਤਿਕੁਨੀਆ ਪਹੁੰਚ ਗਏ ਹਨ।