
ਦਰੁਸਤ ਸਰਟੀਫ਼ਿਕੇਟ ਤੋਂ ਬਿਨਾਂ ਵਾਹਨ ਚਲਾਉਣ ’ਤੇ 10,000 ਰੁਪਏ ਜੁਰਮਾਨਾ ਅਤੇ ਤਿੰਨ ਸਾਲ ਦੀ ਕੈਦ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ।
ਨਵੀਂ ਦਿੱਲੀ - ਦਿੱਲੀ ਸਰਕਾਰ ਨੇ ਸਾਰੇ ਪੈਟਰੋਲ ਪੰਪਾਂ ਲਈ ਨਿਰਦੇਸ਼ ਜਾਰੀ ਕੀਤੇ ਹਨ ਕਿ ਸਿਰਫ਼ ਉਨ੍ਹਾਂ ਵਾਹਨਾਂ ਵਿੱਚ ਹੀ ਤੇਲ ਪਾਇਆ ਜਾਵੇ, ਜਿਨ੍ਹਾਂ ਕੋਲ ਦਰੁਸਤ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫ਼ਿਕੇਟ ਹੋਵੇ।
ਜਿਨ੍ਹਾਂ ਵੀ ਲੋਕਾਂ ਦੇ ਵਾਹਨ ਇੱਕ ਸਾਲ ਤੋਂ ਪੁਰਾਣੇ ਹਨ, ਉਨ੍ਹਾਂ ਸਾਰਿਆਂ ਲਈ ਆਵਾਜਾਈ ਵਿਭਾਗ ਨੇ ਇੱਕ ਸੂਚਨਾ ਜਾਰੀ ਕਰਕੇ ਚਾਲਕਾਂ ਨੂੰ ਪ੍ਰਦੂਸ਼ਣ ਕੰਟਰੋਲ ਸਰਟੀਫ਼ਿਕੇਟ ਵਾਸਤੇ ਜਾਂਚ-ਪੜਤਾਲ ਦਾ ਨਿਰਦੇਸ਼ ਦਿੱਤਾ ਹੈ। ਵਿਭਾਗ ਨੇ ਕਿਹਾ ਹੈ ਕਿ ਅਸੁਵਿਧਾ ਅਤੇ ਕਨੂੰਨੀ ਕਾਰਵਾਈ ਤੋਂ ਬਚਣ ਲਈ ਉਹ 25 ਅਕਤੂਬਰ ਤੋਂ ਪਹਿਲਾਂ ਸਹੀ ਪ੍ਰਦੂਸ਼ਣ ਅੰਡਰ ਕੰਟਰੋਲ ਸਰਟੀਫ਼ਿਕੇਟ ਪ੍ਰਾਪਤ ਕਰਨ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਦਰੁਸਤ ਸਰਟੀਫ਼ਿਕੇਟ ਤੋਂ ਬਿਨਾਂ ਵਾਹਨ ਚਲਾਉਣ ’ਤੇ 10,000 ਰੁਪਏ ਜੁਰਮਾਨਾ ਅਤੇ ਤਿੰਨ ਸਾਲ ਦੀ ਕੈਦ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ ਹਨ।