Haryana News: ਦੁਸਹਿਰੇ ਵਾਲੇ ਦਿਨ ਦਰਦਨਾਕ ਹਾਦਸਾ, ਨਹਿਰ 'ਚ ਡਿੱਗੀ ਕਾਰ, ਇਕੋ ਪ੍ਰਵਾਰ ਦੇ 8 ਜੀਆਂ ਦੀ ਮੌਤ
Published : Oct 12, 2024, 11:52 am IST
Updated : Oct 12, 2024, 12:25 pm IST
SHARE ARTICLE
A car fell into the canal in Kaithal Haryana
A car fell into the canal in Kaithal Haryana

Haryana News: ਮ੍ਰਿਤਕਾਂ ਵਿਚ 3 ਬੱਚੇ ਵੀ ਸਨ ਸ਼ਾਮਲ

A car fell into the canal in Kaithal Haryana: ਹਰਿਆਣਾ ਦੇ ਕੈਥਲ ਵਿੱਚ ਦੁਸਹਿਰੇ ਵਾਲੇ ਦਿਨ ਮੁੰਦੜੀ ਨਹਿਰ ਵਿੱਚ ਇੱਕ ਆਲਟੋ ਕਾਰ ਡੁੱਬ ਗਈ। ਕਾਰ 'ਚ ਸਵਾਰ 8 ਲੋਕਾਂ ਦੀ ਮੌਤ ਹੋ  ਗਈ ਹੈ।ਇਸ ਹਾਦਸੇ 'ਚ 3 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ। ਇਹ ਪ੍ਰਵਾਰ ਕੈਥਲ ਦੇ ਪਿੰਡ ਡੀਂਗ ਦਾ ਰਹਿਣ ਵਾਲਾ ਸੀ।

ਸ਼ਨੀਵਾਰ ਸਵੇਰੇ ਪਰਿਵਾਰ ਆਲਟੋ ਕਾਰ 'ਚ ਮੰਦਰ 'ਚ ਮੱਥਾ ਟੇਕਣ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਮੁੰਦੜੀ ਕੋਲ ਪੁੱਜਾ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ। ਮੁੱਢਲੀ ਜਾਣਕਾਰੀ ਅਨੁਸਾਰ ਜਦੋਂ ਪਿੰਡ ਵਾਸੀਆਂ ਨੇ ਕਾਰ ਨੂੰ ਨਹਿਰ ਵਿਚ ਡਿੱਗਦੇ ਦੇਖਿਆ ਤਾਂ ਉਹ ਮੌਕੇ ’ਤੇ ਪੁੱਜੇ। ਕਾਫੀ ਮਿਹਨਤ ਤੋਂ ਬਾਅਦ ਕਾਰ ਨੂੰ ਬਾਹਰ ਕੱਢਿਆ ਗਿਆ। ਕਾਰ ਵਿਚ ਸਵਾਰ ਸਾਰਿਆਂ ਨੂੰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾਂ ਦੀ ਗਿਣਤੀ 8 ਹੈ, ਜਿਨ੍ਹਾਂ ਵਿੱਚੋਂ ਸੱਤ ਦੀਆਂ ਲਾਸ਼ਾਂ ਮਿਲੀਆਂ ਹਨ। 15 ਸਾਲਾ ਲੜਕੀ ਦੀ ਲਾਸ਼ ਅਜੇ ਤੱਕ ਨਹੀਂ ਮਿਲੀ। ਕਾਰ ਚਲਾ ਰਿਹਾ ਡਰਾਈਵਰ ਫਿਲਹਾਲ ਜ਼ਿੰਦਾ ਹੈ ਅਤੇ ਕੁੰਡਲੀ ਹਸਪਤਾਲ 'ਚ ਇਲਾਜ ਅਧੀਨ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੈਥਲ ਦੇ ਗੁਹਾਨਾ ਪਿੰਡ ਵਿੱਚ ਸਥਿਤ ਗੁਰੂ ਰਵਿਦਾਸ ਮੰਦਰ ਵਿੱਚ ਸਵੇਰੇ ਇੱਕ ਹੀ ਪਰਿਵਾਰ ਦੇ 9 ਮੈਂਬਰ ਮੱਥਾ ਟੇਕਣ ਜਾ ਰਹੇ ਸਨ। ਉਹ ਸਵੇਰੇ ਕਰੀਬ 8.30 ਵਜੇ ਘਰੋਂ ਨਿਕਲੇ ਸਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement