Maharashtra Sikhs News : ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿੱਖਾਂ ਲਈ ਸੂਬਾ ਸਰਕਾਰ ਨੇ ਕੀਤੇ ਕਈ ਐਲਾਨ, ਇਹ ਮੰਗਾਂ ਕੀਤੀਆਂ ਪ੍ਰਵਾਨ 
Published : Oct 12, 2024, 9:54 pm IST
Updated : Oct 12, 2024, 9:54 pm IST
SHARE ARTICLE
Maharashtra Sikhs News
Maharashtra Sikhs News

Maharashtra Sikhs News : ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਸੂਬੇ ’ਚ ਪੰਜਾਬੀ ਸਾਹਿਤ ਅਕਾਦਮੀ ਦਾ ਪੁਨਰਗਠਨ 

Maharashtra Sikhs News : ਮੁੰਬਈ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਹਾਰਾਸ਼ਟਰ ’ਚ ਵਸਦੇ ਸਿੱਖਾਂ ਨੂੰ ਲੁਭਾਉਣ ਲਈ ਸੂਬਾ ਸਰਕਾਰ ਨੇ ਸਿੱਖਾਂ ਦੀਆਂ ਕਈ ਪ੍ਰਮੁੱਖ ਮੰਗਾਂ ਮੰਨ ਲਈਆਂ ਹਨ ਅਤੇ ਉਨ੍ਹਾਂ ਦੇ ਵਿਕਾਸ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ। 

ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਸਰਕਾਰ ਨੇ ਪੰਜਾਬੀ ਸਾਹਿਤ ਅਕਾਦਮੀ ਦਾ ਪੁਨਰਗਠਨ ਕੀਤਾ ਹੈ। ਸਮਾਜ ਸੇਵੀ ਅਤੇ ਮਹਾਰਾਸ਼ਟਰ ਸਿੱਖ ਐਸੋਸੀਏਸ਼ਨ ਦੇ ਕਨਵੀਨਰ ਬਾਲ ਮਲਕੀਤ ਸਿੰਘ ਨੂੰ ਅਕੈਡਮੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ, ‘‘ਅਸੀਂ ਸਰਕਾਰ ਦੇ ਧੰਨਵਾਦੀ ਹਾਂ ਕਿ ਉਸ ਨੇ ਪੰਜਾਬੀ ਸਭਿਆਚਾਰ ਅਤੇ ਭਾਸ਼ਾ ਨੂੰ ਉਤਸ਼ਾਹਿਤ ਕਰਨ ਅਤੇ ਭਾਈਚਾਰੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕਦਮ ਚੁਕੇ ਹਨ। ਗਿਆਨੀ ਹਰਨਾਮ ਸਿੰਘ ਜੀ ਖਾਲਸਾ ਮੁਖੀ (ਦਮਦਮੀ ਟਕਸਾਲ) ਸਮੇਤ ਕਈ ਪ੍ਰਮੁੱਖ ਜਥੇਦਾਰਾਂ ਨੇ ਮੰਗਾਂ ਪੂਰੀਆਂ ਕਰਵਾਉਣ ਲਈ ਮੋਰਚੇ ਤੋਂ ਅਗਵਾਈ ਕੀਤੀ।’’

ਇਸ ਤੋਂ ਇਲਾਵਾ ਸੂਬਾ ਘੱਟ ਗਿਣਤੀ ਕਮਿਸ਼ਨ ’ਚ ਸਿੱਖਾਂ ਨੂੰ ਨੁਮਾਇੰਦਗੀ ਦਿੰਦੇ ਹੋਏ ਚਰਨਦੀਪ ਸਿੰਘ (ਹੈਪੀ ਸਿੰਘ) ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹੀ ਨਹੀਂ ਸੂਬੇ ਨੇ ਜਸਪਾਲ ਸਿੰਘ ਸਿੱਧੂ ਸਮੇਤ 11 ਮੈਂਬਰੀ ਸਿੱਖ ਪ੍ਰਤੀਨਿਧਤਾ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰ ਦਾ ਮਾਰਗ ਦਰਸ਼ਨ ਕਰੇਗੀ ਅਤੇ ਸਿੱਖਾਂ ਲਈ ਯੋਜਨਾਵਾਂ ਅਤੇ ਨੀਤੀਆਂ ਦੀ ਸਿਫਾਰਸ਼ ਕਰੇਗੀ। 

ਸਿੱਖਾਂ ਦੀ ਬੇਨਤੀ ’ਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਦੇ ਹੋਰ ਹਿੱਸਿਆਂ ਤੋਂ ਨਾਂਦੇੜ ਨਾਲ ਰੇਲ ਸੰਪਰਕ ਵਧਾਉਣ ਅਤੇ ਪਨਵੇਲ ਨੂੰ ਨਾਂਦੇੜ ਨਾਲ ਜੋੜਨ ਵਾਲੀ ਵੰਦੇ ਭਾਰਤ ਰੇਲ ਗੱਡੀ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਫੜਨਵੀਸ ਨੇ ਨਵੀਂ ਮੁੰਬਈ ਵਿਚ ਸਿਡਕੋ ਦੀ ਜ਼ਮੀਨ ’ਤੇ ਪੰਜਾਬ ਭਵਨ ਬਣਾਉਣ ਦੇ ਨਾਲ-ਨਾਲ ਸਿੱਖਾਂ ਲਈ ਸਭਿਆਚਾਰਕ ਕੇਂਦਰ ਲਈ ਉਲਵੇ ਵਿਚ ਜ਼ਮੀਨ ਦਾ ਇਕ ਟੁਕੜਾ ਦੇਣ ਦੀ ਸਿਫਾਰਸ਼ ਵੀ ਕੀਤੀ ਹੈ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement