ਖ਼ਬਰਾਂ |

ਤਾਜ਼ਾ |

ਸੀ.ਜੇ.ਆਈ. ਸੂਰਿਆ ਕਾਂਤ ਨੇ ਵਿਰੋਧ ਧਿਰ ਦੇ ਸੰਸਦ ਮੈਂਬਰਾਂ ਦੇ ਪੱਤਰ ਦਾ ਦਿੱਤਾ ਜਵਾਬ
Published : Oct 12, 2026, 3:01 pm IST
Updated : Oct 12, 2026, 3:01 pm IST
SHARE ARTICLE
CJI Surya Kant responds to the letter from opposition MPs.
CJI Surya Kant responds to the letter from opposition MPs.

ਵਿਰੋਧੀ ਧਿਰ ਦੇ ਆਗੂਆਂ ਨੂੰ ਮਿਲਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਦਿੱਲੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਦਰਸ਼ਨ ਅਤੇ ਪਾਬੰਦੀਆਂ 'ਤੇ ਸੀ.ਜੇ.ਆਈ.  ਸੂਰਿਆ ਕਾਂਤ ਨੇ ਸੋਮਵਾਰ ਨੂੰ ਕਿਹਾ ਕਿ ਇਹ ਮੇਰਾ ਮੁੱਦਾ ਨਹੀਂ ਹੈ । ਸੀ.ਜੇ.ਆਈ. ਵਿਗਿਆਨ ਭਵਨ ਵਿਖੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ 33ਵੇਂ ਸਥਾਪਨਾ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ । ਪ੍ਰੋਗਰਾਮ ਤੋਂ ਪਹਿਲਾਂ ਉਨ੍ਹਾਂ ਨੇ 'ਇੰਡੀਆ' ਗੱਠਜੋੜ ਦੇ ਆਗੂਆਂ ਨੂੰ ਨਾ ਮਿਲਣ ਦਾ ਕਾਰਨ ਵੀ ਦੱਸਿਆ।

ਚੀਫ਼ ਜਸਟਿਸ ਆਫ਼ ਇੰਡੀਆ ਨੇ ਕਿਹਾ ਕਿ ਐਤਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਪੱਤਰ ਮਿਲਿਆ ਸੀ, ਜਿਸ ਦਾ ਜਵਾਬ ਮੈਂ ਉਸੇ ਰਾਤ ਦੇ ਦਿੱਤਾ ਸੀ । ਸੁਪਰੀਮ ਕੋਰਟ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ । ਕੋਈ ਵੀ ਆਮ ਨਾਗਰਿਕ ਜਾਂ ਚੁਣਿਆ ਹੋਇਆ ਜਨ ਪ੍ਰਤੀਨਿਧ ਪਟੀਸ਼ਨ ਦਾਖ਼ਲ ਕਰ ਸਕਦਾ ਹੈ । ਕੋਰਟ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗਾ ਅਤੇ ਕਾਨੂੰਨ ਮੁਤਾਬਕ ਕਾਰਵਾਈ ਕਰੇਗਾ।

ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਸੀ.ਜੇ.ਆਈ. ਨੇ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ । ਰਾਹੁਲ ਮੁਤਾਬਕ 'ਇੰਡੀਆ' ਗੱਠਜੋੜ ਦੇ ਆਗੂਆਂ ਨੇ ਸੋਮਵਾਰ ਸ਼ਾਮ ਨੂੰ ਸਾਂਝੇ ਤੌਰ 'ਤੇ ਪਟੀਸ਼ਨ ਦਾਖ਼ਲ ਕਰਨਗੇ । ਰਾਹੁਲ ਨੇ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੀ.ਜੇ.ਆਈ. ਤੋਂ ਮਿਲਣ ਦਾ ਸਮਾਂ ਮੰਗਿਆ ਸੀ, ਪਰ ਸੀ.ਆਈ.ਜੀ. ਨੇ ਇਨਕਾਰ ਕਰ ਦਿੱਤਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement