ਮਣੀਪੁਰ ਇਨਕਾਉਂਟਰ ਕੇਸ 'ਚ ਜੱਜਾਂ ਨੂੰ ਸੁਣਵਾਈ ਤੋਂ ਵੱਖ ਕਰਨ ਦੀ ਪਟੀਸ਼ਨ ਖਾਰਜ 
Published : Nov 12, 2018, 5:33 pm IST
Updated : Nov 12, 2018, 5:35 pm IST
SHARE ARTICLE
Supeme Court
Supeme Court

ਬੈਂਚ ਨੇ ਕਿਹਾ ਕਿ ਐਸਆਈਟੀ ਅਤੇ ਇਨ੍ਹਾਂ ਮਾਮਲਿਆਂ ਵਿਚ ਕੀਤੀ ਜਾ ਰਹੀ ਜਾਂਚ ਤੇ ਇਨ੍ਹਾਂ ਪੁਲਿਸ ਕਰਮਚਾਰੀਆਂ ਵੱਲੋ ਸ਼ੱਕ ਕੀਤੇ ਜਾਣ ਦਾ ਕੋਈ ਕਾਰਨ ਨਹੀਂ ਹੈ।

ਨਵੀਂ ਦਿੱਲੀ , ( ਭਾਸਾ ) : ਸੁਪਰੀਮ ਕੋਰਟ ਨੇ ਮਣੀਪਰ ਦੇ ਕੁਝ ਪੁਲਿਸ ਕਰਮਚਾਰੀਆਂ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿਤਾ ਜਿਸ ਵਿਚ ਮਣੀਪਰੁ ਫਰਜ਼ੀ ਮੁਠਭੇੜ ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਨੂੰ ਇਸ ਤੋਂ ਵੱਖ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ ਫਰਜ਼ੀ ਮੁਠਭੇੜ ਮਾਮਲੇ ਦੀ ਜਾਂਚ ਸੀਬੀਆਈ ਦਾ ਵਿਸ਼ੇਸ਼ ਜਾਂਚ ਦਲ  ( ਐਸਆਈਟੀ) ਕਰ ਰਿਹਾ ਹੈ। ਜਸਟਿਸ ਮਦਨ ਬੀ ਲੋਕੁਰ ਅਤੇ ਜਸਟਿਸ ਯੂਯੂ ਲਲਿਤ ਦੀ ਬੈਂਚ ਨੇ ਕਿਹਾ ਕਿ ਐਸਆਈਟੀ ਅਤੇ ਇਨ੍ਹਾਂ ਮਾਮਲਿਆਂ ਵਿਚ ਕੀਤੀ ਜਾ ਰਹੀ ਜਾਂਚ ਤੇ ਇਨ੍ਹਾਂ ਪੁਲਿਸ ਕਰਮਚਾਰੀਆਂ ਵੱਲੋ ਸ਼ੱਕ ਕੀਤੇ ਜਾਣ ਦਾ ਕੋਈ ਕਾਰਨ ਨਹੀਂ ਹੈ।

Fake EncounterFake Encounter

ਬੈਂਚ ਨੇ ਇਹ ਵੀ ਕਿਹਾ ਕਿ ਨਿਆਂਪਾਲਿਕਾ ਅਤੇ ਸੀਬੀਆਈ ਦੀ ਸੰਸਥਾਗਤ ਪਵਿੱਤਰਤਾ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾਵਾਂ ਨੇ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਜੱਜਾਂ ਨੂੰ ਇਸ ਤੋਂ ਵੱਖ ਹੋਣ ਦੀ ਬੇਨਤੀ ਕਰਦੇ ਹੋਏ ਦਾਖਲ ਪਟੀਸ਼ਨ ਵਿਚ ਦਾਵਾ ਕੀਤਾ ਸੀ ਕਿ ਬੈਂਚ ਨੇ ਵਿਸ਼ੇਸ਼ ਜਾਂਚ ਦਲ ਦੀ ਚਾਰਜਸ਼ੀਟ ਵਿਚ ਸ਼ਾਮਲ ਕੁਝ ਦੋਸ਼ੀਆਂ ਨੂੰ ਪਹਿਲਾਂ ਅਪਣੀ ਟਿਪੱਣੀ ਵਿਚ ਹਥਿਆਰਾ ਦੱਸਿਆ ਹੈ। ਕੇਂਦਰ ਨੇ 28 ਸੰਤਬਰ ਨੂੰ ਮਣੀਪੁਰ ਪੁਲਿਸ ਕਰਮਚਾਰੀਆਂ ਦੀ ਪਟੀਸ਼ਨ ਦਾ ਸਮਰਥਨ ਕੀਤਾ ਸੀ ਅਤੇ ਸੁਪਰੀਮ ਕੋਰਟ ਦੀ ਕਥਿਤ ਟਿਪੱਣੀ ਨੂੰ ਲੈ ਕੇ ਸਵਾਲ ਚੁੱਕਿਆ ਸੀ।

ਕੇਂਦਰ ਨੇ ਕਿਹਾ ਕਿ ਇਹ ਉਗਰਵਾਦ ਪ੍ਰਭਾਵਿਤ ਖੇਤਰਾਂ ਵਿਚ ਮੁਹਿੰਮ ਵਿਚ ਲਗੇ ਹਥਿਆਰਬੰਦ ਫੋਰਸਾਂ ਅਤੇ ਸੁਰੱਖਿਆ ਕਰਮਚਾਰੀਆਂ ਦੇ ਮਨੋਬਲ ਨੂੰ ਪੂਰੀ ਤਰ੍ਹਾਂ ਨਾਲ ਹਿਲਾ ਕੇ ਰੱਖ ਦੇਣ ਵਾਲਾ ਹੈ ਹਾਲਾਂਕਿ ਪਟੀਸ਼ਨਕਰਤਾਵਾਂ ਨੇ ਸਰਕਾਰ ਦੀਆਂ ਦਲੀਲਾਂ ਨੂੰ ਚੁਣੌਤੀ ਦਿਤੀ ਅਤੇ ਕਿਹਾ ਕਿ ਇਹ ਅਦਾਲਤ ਨੂੰ ਡਰਾਉਣ ਦੀ ਕੋਸ਼ਿਸ਼ ਹੈ ਜਿਸ ਨੂੰ ਇਸ ਮਾਮਲੇ ਵਿਚ ਨਹੀਂ ਸੁਣਿਆ ਜਾਣਾ ਚਾਹੀਦਾ।

ਮਣੀਪੁਰ ਵਿਚ ਕਥਿਤ ਤੌਰ ਤੇ ਕਤਲ ਦੇ 1,528 ਮਾਮਲਿਆਂ ਦੀ ਜਾਂਚ ਲਈ ਇਕ ਜਨਹਿਤ ਪਟੀਸ਼ਨ ਤੇ ਸੁਣਵਾਈ ਦੌਰਾਨ ਅਦਾਲਤ ਨੇ ਪਿਛਲੇ ਸਾਲ 14 ਜੁਲਾਈ ਨੂੰ ਇਕ ਐਸਟੀਆਈ ਦਾ ਗਠਨ ਕੀਤਾ ਸੀ ਅਤੇ ਇਨ੍ਹਾਂ ਮਾਮਲਿਆਂ ਵਿਚ ਐਫਆਈਆਰ ਦਰਜ਼ ਕਰਨ ਅਤੇ ਜਾਂਚ ਕਰਨ ਦਾ ਹੁਕਮ ਦਿਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement