
ਸਿੱਖਾਂ ਦੀਆਂ ਮੂਰਤੀਆਂ ਰੱਖ ਕੇ ਕੱਢੀ ਗਈ ਝਾਕੀ
ਦਿੱਲੀ: ਦਿੱਲੀ ਵਿਚ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀਆਂ ਧੱਜੀਆਂ ਉਡਦੀਆਂ ਨਜ਼ਰ ਆਈਆਂ ਜਦੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਕੱਢੇ ਗਏ ਇਕ ਨਗਰ ਕੀਰਤਨ ਵਿਚ ਕਥਿਤ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮੂਰਤੀ ਦੇ ਨਾਲ-ਨਾਲ ਹੋਰ ਸਿੱਖਾਂ ਦੀਆਂ ਮੂਰਤੀਆਂ ਦੀ ਝਾਕੀ ਕੱਢੀ ਗਈ। ਨਗਰ ਕੀਰਤਨ ਵਿਚ ਸਿੱਖ ਮਰਿਆਦਾ ਦੇ ਹੋਏ ਇਸ ਘਾਣ ਨੂੰ ਲੈ ਕੇ ਕਈ ਸਿੱਖਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।
Photoਹੈਰਾਨੀ ਦੀ ਗੱਲ ਐ ਕਿ ਦੀਵਾਲੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕਰਕੇ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ 'ਤੇ ਪਾਬੰਦੀ ਲਗਾਈ ਗਈ ਸੀ ਪਰ ਅਫ਼ਸੋਸ ਕਿ ਇਸ ਦੇ ਬਾਵਜੂਦ ਦਿੱਲੀ ਇਕ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਸਿੱਖ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ।
Photoਤਸਵੀਰਾਂ ਵਿਚ ਤੁਸੀਂ ਦੇਖ ਸਕਦੇ ਹੋ ਕਿ ਟਰਾਲੀਆਂ 'ਤੇ ਸਿੱਖਾਂ ਦੀਆਂ ਮੂਰਤੀਆਂ ਦੇ ਨਾਲ-ਨਾਲ ਕਥਿਤ ਤੌਰ 'ਤੇ ਬਾਬੇ ਨਾਨਕ ਦੀ ਮੂਰਤੀ ਵੀ ਲਗਾਈ ਹੋਈ ਨਜ਼ਰ ਆ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।
Photoਜੱਗ ਆਸਰਾ ਗੁਰੂ ਓਟ ਯਾਨੀ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਰੇ ਬੋਲਦਿਆਂ ਆਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਜਿਹਾ ਕਰਨ ਵਾਲੇ ਦਿੱਲੀ ਕਮੇਟੀ ਦੇ ਪ੍ਰਬੰਧਕਾਂ ਨੂੰ ਤੁਰੰਤ ਅਹੁਦਿਆਂ ਤੋਂ ਲਾਂਭੇ ਕਰਨਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਇਹ ਲੋਕ ਗੁਰਦੁਆਰਾ ਸਾਹਿਬ ਦੇ ਹਾਲ ਵਿਚ 'ਨਾਨਕ ਲੀਲਾ' ਕਰਵਾ ਦੇਣਗੇ।
Photo ਦੱਸ ਦਈਏ ਕਿ ਜਿੱਥੇ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾ ਰਹੀਆਂ ਨੇ। ਦੇਖਣਾ ਹੋਵੇਗਾ ਕਿ ਦਿੱਲੀ ਨਗਰ ਕੀਰਤਨ ਵਿਚ ਇਸ ਤਰ੍ਹਾਂ ਮੂਰਤੀਆਂ ਨੂੰ ਪ੍ਰਦਰਸ਼ਤ ਕੀਤੇ ਜਾਣ 'ਤੇ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।