
ਸ਼ਿਵਸੈਨਾ ਪੁੱਜੀ ਸੁਪਰੀਮ ਕੋਰਟ
ਮੁੰਬਈ : ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਈ ਰਾਜਪਾਲ ਦੀ ਸਿਫ਼ਾਰਸ਼ ਨੰ ਕੈਬਨਿਟ ਨੇ ਮਨਜੂਰੀ ਦੇ ਦਿੱਤੀ ਹੈ। ਹੁਣ ਇਸ ਮਨਜੂਰੀ ਲਈ ਰਾਸ਼ਟਰਪਤੀ ਕੋਲ ਸਿਫ਼ਾਰਸ਼ ਭੇਜੀ ਜਾ ਰਹੀ ਹੈ। ਉਧਰ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਦੀ ਇਸ ਸਿਫ਼ਾਰਸ਼ ਵਿਰੁਧ ਸ਼ਿਵਸੈਨਾ ਸੁਪਰੀਮ ਕੋਰਟ ਪਹੁੰਚ ਗਈ ਹੈ। ਸ਼ਿਵਸੈਨਾ ਦਾ ਕਹਿਣਾ ਹੈ ਕਿ ਰਾਜਪਾਲ ਇਹ ਸਭ ਭਾਜਪਾ ਦੇ ਇਸ਼ਾਰੇ 'ਤੇ ਕਰ ਰਹੇ ਹਨ। ਸ਼ਿਵਸੈਨਾ ਦਾ ਕਹਿਣਾ ਹੈ ਕਿ ਰਾਜਪਾਲ ਨੇ ਪਾਰਟੀ ਨੂੰ ਸਿਰਫ਼ 24 ਘੰਟੇ ਦਾ ਸਮਾਂ ਦਿੱਤਾ। ਰਾਜਪਾਲ ਨੇ ਰਾਸ਼ਟਰਪਤੀ ਨੂੰ ਸੰਵਿਧਾਨ ਦੀ ਧਾਰਾ 356 ਤਹਿਤ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ।
Maharashtra Governor recommended President rule in state
ਸ਼ਿਵਸੈਨਾ ਪ੍ਰਧਾਨ ਉਧਵ ਠਾਕਰੇ ਨੇ ਕਾਂਗਰਸੀ ਆਗੂ ਕਪਿਲ ਸਿੱਬਲ ਅਤੇ ਅਹਿਮਦ ਪਟੇਲ ਨਾਲ ਗੱਲਬਾਤ ਕੀਤੀ ਹੈ। ਦਸਿਆ ਜਾ ਰਿਹਾ ਹੈ ਕਿ ਸਿੱਬਲ ਸ਼ਿਵਸੈਨਾ ਵਲੋਂ ਸੁਪਰੀਮ ਕੋਰਟ 'ਚ ਪੈਰਵੀ ਕਰ ਸਕਦੇ ਹਨ। ਰਾਸ਼ਟਰਪਤੀ ਸ਼ਾਸਨ ਦੀ ਸਿਫ਼ਾਰਸ਼ ਤੋਂ ਬਾਅਦ ਸ਼ਿਵਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕਰਦਿਆਂ ਮਹਾਰਾਸ਼ਟਰ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਸ਼ਿਵਸੈਨਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਲਈ ਆਪਣੀ ਸਮਰੱਥਾ ਸਾਬਤ ਕਰਨ ਲਈ ਦਿੱਤਾ ਗਿਆ ਸਮਾਂ ਨਹੀਂ ਵਧਾਇਆ। ਸ਼ਿਵਸੈਨਾ ਵਲੋਂ ਵਕੀਲ ਸੁਨੀਲ ਫਰਨਾਂਡੀਜ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੈ।
Maharashtra Governor recommended President rule in state
ਜ਼ਿਕਰਯੋਗ ਹੈ ਕਿ ਮਹਾਰਾਸ਼ਟਰ 'ਚ ਪਿਛਲੀ ਸਰਕਾਰ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਗਿਆ ਸੀ, ਜਿਸ ਤੋਂ ਬਾਅਦ ਸੂਬੇ 'ਚ ਚੁਣੀ ਗਈ ਸਰਕਾਰ ਬਣ ਜਾਣੀ ਚਾਹੀਦੀ ਸੀ ਪਰ ਕਿਸੇ ਵੀ ਸਿਆਸੀ ਪਾਰਟੀ ਜਾਂ ਗਠਜੋੜ ਨੇ ਸਰਕਾਰ ਬਣਾਉਣ ਲਈ ਬਹੁਮਤ ਦਾ ਦਾਅਵਾ ਹੁਣ ਤਕ ਪੇਸ਼ ਨਹੀਂ ਕੀਤਾ। ਰਾਜਪਾਲ ਭਗਤ ਸਿੰਘ ਕੋਸ਼ਯਾਰੀ ਸਾਰੀ ਪਾਰਟੀਆਂ ਦੇ ਆਗੂਆਂ ਨੂੰ ਮਿਲੇ। ਭਾਜਪਾ ਪਹਿਲਾਂ ਹੀ ਸਰਕਾਰ ਬਣਾਉਣ 'ਚ ਆਪਣੀ ਅਸਮਰੱਥਾ ਜਾਹਰ ਕਰ ਚੁੱਕੀ ਹੈ। ਇਸ ਤੋਂ ਬਾਅਦ ਸ਼ਿਵਸੈਨਾ, ਕਾਂਗਰਸ ਅਤੇ ਐਨ.ਸੀ.ਪੀ. ਇਕੱਠੇ ਮਿਲ ਕੇ ਸਰਕਾਰ ਬਣਾਉਣ ਲਈ ਤਿਆਰ ਹੋ ਗਈਆਂ ਪਰ ਬਹੁਮਤ ਨਾਲ ਦਾਅਵਾ ਪੇਸ਼ ਨਹੀਂ ਕਰ ਸਕੀਆਂ।