ਅਰਨਬ ਦੀ ਜ਼ਮਾਨਤ 'ਤੇ ਬੋਲੀ ਮਹਿਬੂਬਾ : ਜੇਲ 'ਚ ਬੰਦ ਸੈਂਕੜੇ ਕਸ਼ਮੀਰੀਆਂ ਦੀ ਸੁਣਵਾਈ ਕਿਉਂ ਨਹੀਂ?
Published : Nov 12, 2020, 10:36 pm IST
Updated : Nov 12, 2020, 10:36 pm IST
SHARE ARTICLE
Mehbooba
Mehbooba

ਅਦਾਲਤ ਦੇ ਫ਼ੈਸਲੇ ਨੂੰ ਭੁੱਲ ਜਾਓ, ਉਨ੍ਹਾਂ ਦੀ ਅਜੇ ਤਕ ਸੁਣਵਾਈ ਵੀ ਨਹੀਂ ਹੋਈ

ਸ਼੍ਰੀਨਗਰ :ਟੀਵੀ ਸੰਪਾਦਕ ਅਰਨਬ ਗੋਸਵਾਮੀ ਮਾਮਲੇ 'ਚ ਸੁਤੰਤਰਤਾ ਦੇ ਅਧਿਕਾਰ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਸਹਿਮਤੀ ਪ੍ਰਗਟਾਉਂਦਿਆਂ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸਵਾਲ ਕੀਤਾ ਹੈ। ਮੁਫ਼ਤੀ ਨੇ ਕਿਹਾ ਕਿ ਦੋਸ਼ਾਂ ਤਹਿਤ ਜੇਲਾਂ 'ਚ ਬੰਦ ਸੈਂਕੜੇ ਕਸ਼ਮੀਰੀਆਂ ਅਤੇ ਪੱਤਰਕਾਰਾਂ ਦੀ ਰਿਹਾਈ 'ਤੇ ਤੁਰਤ ਕਾਰਵਾਈ ਕਿਉਂ ਨਹੀਂ ਹੋ ਰਹੀ ਹੈ।

arnabarnabਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮੁਫ਼ਤੀ ਨੇ ਟਵੀਟ ਕਰ ਕੇ ਕਿਹਾ ਕਿ ਸੁਤੰਤਰਤਾ ਦੇ ਅਧਿਕਾਰ 'ਤੇ ਸੁਪਰੀਮ ਕੋਰਟ ਦੇ ਗੁੱਸੇ ਤੋਂ ਸਹਿਮਤ ਹਨ ਪਰ ਇਸ ਗੱਲ ਦਾ ਵੱਡਾ ਦੁੱਖ ਹੈ ਅਤੇ ਨਾਰਾਜ਼ਗੀ ਵੀ ਹੈ ਕਿ ਹੁਣ ਵੀ ਆਧਾਰਹੀਨ ਦੋਸ਼ਾਂ ਤਹਿਤ ਸੈਂਕੜੇ ਕਸ਼ਮੀਰੀ ਅਤੇ ਪੱਤਰਕਾਰ ਜੇਲਾਂ 'ਚ ਬੰਦ ਹਨ। ਅਦਾਲਤ ਦੇ ਫ਼ੈਸਲੇ ਨੂੰ ਭੁੱਲ ਜਾਓ, ਉਨ੍ਹਾਂ ਦੀ ਅਜੇ ਤਕ ਸੁਣਵਾਈ ਵੀ ਨਹੀਂ ਹੋਈ ਹੈ। ਉਨ੍ਹਾਂ ਦੀ ਆਜ਼ਾਦੀ ਲਈ ਕਿਉਂ ਨਹੀਂ ਕੋਈ ਆਵਾਜ਼ ਚੁੱਕਦਾ।

pm modipm modiਜ਼ਿਕਰਯੋਗ ਹੈ ਕਿ ਪਿਛਲੇ ਸਾਲ 5 ਅਗਸਤ ਨੂੰ ਮਹਿਬੂਬਾ ਨਾਲ ਦੋ ਹੋਰ ਸਾਬਕਾ ਮੁੱਖ ਮੰਤਰੀ ਡਾ. ਫ਼ਰੂਕ ਅਬਦੁੱਲਾ ਅਤੇ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਤੋਂ ਇਲਾਵਾ ਸੈਂਕੜੇ ਸਾਬਕਾ ਮੰਤਰੀ, ਵਿਧਾਇਕ ਅਤੇ ਵੱਖ-ਵੱਖ ਮੁੱਖ ਸਿਆਸੀ ਪਾਰਟੀਆਂ ਅਤੇ ਵੱਖਵਾਦੀ ਸੰਗਠਨਾਂ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਬਾਅਦ ਵਿਚ ਕੇਂਦਰ ਸ਼ਾਸਿਤ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਹਿਰਾਸਤ ਦੇ ਦੋਸ਼ ਵਾਪਸ ਲੈਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿਤਾ ਸੀ।

 Farooq AbdullahFarooq Abdullahਦਸਣਯੋਗ ਹੈ ਕਿ ਅਰਨਬ ਗੋਸਵਾਮੀ ਨੂੰ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਅਤੇ ਉਨ੍ਹਾਂ ਦੀ ਮਾਂ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿਚ 4 ਨਵੰਬਰ ਨੂੰ ਮੁੰਬਈ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਫ਼ੈਸਲੇ ਨੂੰ ਪਲਟਦੇ ਹੋਏ ਬੀਤੇ ਦਿਨ ਬੁਧਵਾਰ ਨੂੰ ਅਰਨਬ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿਤਾ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement