ਬਾਬੇ ਨਾਨਕ ਦੇ ਗੁਰਪੁਰਬ ’ਤੇ ਨਹੀਂ ਖੁਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ : ਭਾਰਤ ਸਰਕਾਰ
Published : Nov 12, 2021, 8:20 am IST
Updated : Nov 12, 2021, 8:20 am IST
SHARE ARTICLE
Kartarpur Sahib corridor
Kartarpur Sahib corridor

ਕੋਰੋਨਾ ਮਹਾਮਾਰੀ ਕਾਰਨ ਮਾਰਚ 2020 ਤੋਂ ਬੰਦ ਹੈ ਕਰਤਾਰਪੁਰ ਸਾਹਿਬ ਕੌਰੀਡੋਰ  

CM ਚਰਨਜੀਤ ਸਿੰਘ ਚੰਨੀ ਨੇ ਲਾਂਘਾ ਖੋਲ੍ਹਣ ਲਈ PM ਨੂੰ ਕੀਤੀ ਸੀ ਅਪੀਲ 

ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਕੌਰੀਡੋਰ (ਲਾਂਘਾ) ਖੋਲ੍ਹੇ ਜਾਣ ਬਾਰੇ ਭਾਰਤ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਇਹ ਲਾਂਘਾ ਨਹੀਂ ਖੋਲ੍ਹਿਆ ਜਾਵੇਗਾ। ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਕਈ ਸਿਆਸੀ ਪਾਰਟੀਆਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

Charanjit Singh ChanniCharanjit Singh Channi

ਇਥੋਂ ਤਕ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਨਮੁਖ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ। ਵੀਰਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀਆਂ ਸੰਭਾਵਨਾਵਾਂ ਬਾਰੇ ਵਿਦੇਸ਼ ਮੰਤਰਾਲੇ ਨੇ ਇਹ ਸਪੱਸ਼ਟੀਕਰਨ ਦਿਤਾ ਹੈ।

Kartarpur Sahib Kartarpur Sahib

ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਮਾਰਚ 2020 ਤੋਂ ਕੋਰੋਨਾ ਮਹਾਮਾਰੀ ਕਾਰਨ ਬੰਦ ਕੀਤਾ ਹੋਇਆ ਹੈ। ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਧਿਆਨ ਦੇਵੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement