
ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਲ ਸੁਰੱਖਿਆ ਨੂੰ ਲੈ ਕੇ ਕੋਈ ਰਣਨੀਤੀ ਨਹੀਂ ਹੈ।
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਕੋਲ ਸੁਰੱਖਿਆ ਨੂੰ ਲੈ ਕੇ ਕੋਈ ਰਣਨੀਤੀ ਨਹੀਂ ਹੈ। ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਜਵਾਨ ਸਰਹੱਦ 'ਤੇ ਆਪਣੀ ਜਾਨ ਦੇ ਕੇ ਦੇਸ਼ ਦੀ ਰੱਖਿਆ ਕਰ ਰਹੇ ਹਨ। ਜਦਕਿ ਸਰਕਾਰ ਝੂਠ 'ਤੇ ਡਟੀ ਹੋਈ ਹੈ।
Rahul Gandhi
ਹੋਰ ਪੜ੍ਹੋ: ਟਿਕਰੀ ਬਾਰਡਰ 'ਤੇ ਸ਼ਹੀਦ ਹੋਈਆਂ ਬੀਬੀਆਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਨੇ ਵੰਡੇ 10-10 ਲੱਖ ਦੇ ਚੈੱਕ
ਉਹਨਾਂ ਨੇ ਟਵੀਟ ਕਰਦਿਆਂ ਲਿਖਿਆ, ‘ਸਾਡੀ ਰਾਸ਼ਟਰੀ ਸੁਰੱਖਿਆ ਨਾਲ ਅਪਰਾਧਿਕ ਖਿਲਵਾੜ ਕੀਤਾ ਜਾ ਰਿਹਾ ਹੈ ਕਿਉਂਕਿ ਮੋਦੀ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਹੈ ਅਤੇ ਮਿਸਟਰ 56 ਇੰਚ ਡਰ ਗਏ ਹਨ। ਮੇਰੀ ਸੰਵੇਦਨਾ ਉਹਨਾਂ ਜਵਾਨਾਂ ਨਾਲ ਹੈ ਜੋ ਆਪਣੀ ਜਾਨ 'ਤੇ ਖੇਡ ਕੇ ਸਾਡੀ ਸਰਹੱਦ ਦੀ ਰਾਖੀ ਕਰ ਰਹੇ ਹਨ ਜਦਕਿ ਕੇਂਦਰ ਸਰਕਾਰ ਝੂਠ ’ਤੇ ਝੂਠ ਬੋਲ ਰਹੀ ਹੈ’।
Tweet
ਹੋਰ ਪੜ੍ਹੋ: CDS ਬਿਪਿਨ ਰਾਵਤ ਦਾ ਬਿਆਨ, 'ਭਾਰਤ ਦਾ ਨੰਬਰ 1 ਦੁਸ਼ਮਣ ਚੀਨ ਹੈ, ਪਾਕਿਸਤਾਨ ਨਹੀਂ'
ਦੱਸ ਦੇਈਏ ਕਿ ਹਾਲ ਹੀ ਵਿਚ ਮੀਡੀਆ ਅਰੁਣਾਚਲ ਪ੍ਰਦੇਸ਼ ਵਿਚ ਚੀਨ ਵਲੋਂ ਇਕ ਪਿੰਡ ਵਸਾਉਣ ਦੀਆਂ ਖ਼ਬਰਾਂ ਆਈਆਂ ਹਨ। ਇਹਨਾਂ ਖ਼ਬਰਾਂ ’ਤੇ ਭਾਰਤ ਨੇ ਕਿਹਾ ਕਿ ਉਹ ਨਾ ਤਾਂ ਚੀਨ ਦੇ "ਗੈਰ-ਕਾਨੂੰਨੀ" ਕਬਜ਼ੇ ਨੂੰ ਸਵੀਕਾਰ ਕਰੇਗਾ ਅਤੇ ਨਾ ਹੀ ਕਿਸੇ ਵੀ ਕੀਮਤ 'ਤੇ ਸਰਹੱਦ 'ਤੇ ਉਸ ਦੇ "ਗੈਰ-ਵਾਜਬ" ਦਾਅਵਿਆਂ ਨੂੰ ਸਵੀਕਾਰ ਕਰੇਗਾ।
Rahul Gandhi
ਹੋਰ ਪੜ੍ਹੋ: ਕੰਗਨਾ ਰਣੌਤ 'ਤੇ ਭੜਕੇ NCP ਆਗੂ ਨਵਾਬ ਮਲਿਕ, ਕਿਹਾ ਵਾਪਸ ਲਿਆ ਜਾਵੇ ਪਦਮ ਸ਼੍ਰੀ ਪੁਰਸਕਾਰ
ਇਸ ਤੋਂ ਇਲਾਵਾ ਹਾਲ ਹੀ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਕਈ ਜਵਾਨਾਂ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ। ਇਸ ਸਬੰਧੀ ਵਿਰੋਧੀ ਧਿਰ ਕੇਂਦਰ ਸਰਕਾਰ ਦੀ ਕਾਰਜਸ਼ੈਲੀ 'ਤੇ ਲਗਾਤਾਰ ਸਵਾਲ ਚੁੱਕ ਰਹੀ ਹੈ। ਹਾਲ ਹੀ 'ਚ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਸੀ। ਹਾਲਾਂਕਿ ਇਸ ਘਟਨਾ 'ਚ ਦੋ ਅੱਤਵਾਦੀ ਵੀ ਮਾਰੇ ਗਏ।