ਅਗਲੇ ਹਫ਼ਤੇ PM ਮੋਦੀ ਬਾਲੀ ’ਚ ਰਿਸ਼ੀ ਸੁਨਕ ਤੇ ਮੈਕਰੋਨ ਨਾਲ ਕਰਨਗੇ ਮੁਲਾਕਾਤ
Published : Nov 12, 2022, 6:39 pm IST
Updated : Nov 12, 2022, 6:40 pm IST
SHARE ARTICLE
PM Modi, Rishi Sunak
PM Modi, Rishi Sunak

ਪ੍ਰਧਾਨ ਮੰਤਰੀ ਮੋਦੀ 14 ਤੋਂ 16 ਨਵੰਬਰ ਤੱਕ ਬਾਲੀ ਦੌਰੇ 'ਤੇ ਜਾਣ ਵਾਲੇ ਹਨ।

 

 ਨਵੀਂ ਦਿੱਲੀ- ਅਗਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਵਿਚਾਲੇ ਪਹਿਲੀ ਮੁਲਾਕਾਤ ਬਾਲੀ ’ਚ ਹੋਵੇਗੀ। ਜ਼ਿਕਰਯੋਗ ਹੈ ਕਿ ਬਾਲੀ ’ਚ ਦੋਵੇਂ ਆਗੂ ਜੀ-20 ਦੇਸ਼ਾਂ ਦੀ ਬੈਠਕ ’ਚ ਹਿੱਸਾ ਲੈਣ ਲਈ ਇੰਡੋਨੇਸ਼ੀਆ ’ਚ ਹੋਣਗੇ। ਪ੍ਰਧਾਨ ਮੰਤਰੀ ਮੋਦੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਤੋਂ ਇਲਾਵਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੋ-ਪੱਖੀ ਬੈਠਕ ਵੀ ਤੈਅ ਹੈ, ਕਿਉਂਕਿ ਭਾਰਤ ਯੂ.ਕੇ ਨਾਲ ਮੁਕਤ ਵਪਾਰ ਸਮਝੌਤਾ (FTA) ਵਿਚ ਤੇਜ਼ੀ ਲਿਆਉਣ ਅਤੇ ਫਰਾਂਸ ਦੇ ਨਾਲ ਰਣਨੀਤਕ ਭਾਈਵਾਲੀ ਨੂੰ ਵਧਾਉਣ ਲਈ ਨਜ਼ਰ ਰੱਖਦਾ ਹੈ। 

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 14 ਤੋਂ 16 ਨਵੰਬਰ ਤੱਕ ਬਾਲੀ ਦੌਰੇ 'ਤੇ ਜਾਣ ਵਾਲੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਦੋਵਾਂ ਨੇਤਾਵਾਂ ਵਿਚਕਾਰ ਪਹਿਲੀ ਵਿਅਕਤੀਗਤ ਮੁਲਾਕਾਤ ਹੋਵੇਗੀ। ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਿਯੁਕਤ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। 

ਉੱਥੇ ਹੀ ਪ੍ਰਧਾਨ ਮੰਤਰੀ ਦੀ ਮੈਕਰੋਨ ਨਾਲ ਵੀ ਚੰਗੀ ਸਾਂਝ ਹੈ ਅਤੇ ਬਾਲੀ ਵਿਚ ਪ੍ਰਸਤਾਵਿਤ ਬੈਠਕ ਰਣਨੀਤਕ ਸਬੰਧਾਂ ਨੂੰ ਵਧਾਉਣ ’ਚ ਮਦਦ ਕਰੇਗੀ। ਫਰਾਂਸ ਨੇ ਹਾਲ ਹੀ ’ਚ ਆਪਣੀ ਰਾਸ਼ਟਰੀ ਰਣਨੀਤਕ ਸਮੀਖਿਆ 2022 ਜਾਰੀ ਕੀਤੀ ਹੈ ਅਤੇ ਭਾਰਤ ਇਸ ਦੇ ਏਜੰਡੇ ਵਿਚ ਸਭ ਤੋਂ ਉੱਪਰ ਹੈ। ਮੈਕਰੋਨ ਅਗਲੇ ਸਾਲ ਦੇ ਸ਼ੁਰੂ ਵਿਚ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਜਦਕਿ ਫਰਾਂਸ ਦੇ ਰੱਖਿਆ ਮੰਤਰੀ ਇਸ ਸਾਲ ਦੇ ਅਖ਼ੀਰ ’ਚ ਇੱਥੇ ਆਉਣ ਦੀ ਯੋਜਨਾ ਬਣਾ ਰਹੇ ਹਨ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement