ਖ਼ਬਰਾਂ |

ਤਾਜ਼ਾ |

Excise policy case: ਕੇਜਰੀਵਾਲ ਦੀ ਪਟੀਸ਼ਨ 'ਤੇ ਅਦਾਲਤ ਨੇ ਈਡੀ ਤੋਂ ਮੰਗਿਆ ਜਵਾਬ
Published : Nov 12, 2024, 12:55 pm IST
Updated : Nov 12, 2024, 12:55 pm IST
SHARE ARTICLE
 Court seeks response from ED on Kejriwal's petition
Court seeks response from ED on Kejriwal's petition

Excise policy case: ਕੇਜਰੀਵਾਲ ED ਦੀ ਸ਼ਿਕਾਇਤ 'ਤੇ ਹਾਜ਼ਰ ਹੋਣ ਦੇ ਨਿਰਦੇਸ਼ ਦੇਣ ਵਾਲੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਦੇ ਖਿਲਾਫ ਸੈਸ਼ਨ ਕੋਰਟ ਗਏ ਸਨ।

 

New Delhi: ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਰੀ ਕੀਤੇ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਮੰਗਲਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ ਹੈ। 

ਜਸਟਿਸ ਮਨੋਜ ਕੁਮਾਰ ਓਹਰੀ ਨੇ ਅਪਰਾਧਿਕ ਮਾਮਲੇ ਦੀ ਸੁਣਵਾਈ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਹੇਠਲੀ ਅਦਾਲਤ ਦੇ ਜਿਸ ਹੁਕਮ ਹੁਕਮ ਨੂੰ ਚੁਣੌਤੀ ਦਿੱਤੀਗਈ ਹੈ ਉਹ ਦੋ ਮਹੀਨੇ ਪੁਰਾਣਾ ਹੈ, ਨਵਾਂ ਹੁਕਮ ਨਹੀਂ ਹੈ।

ਹਾਈਕੋਰਟ ਨੇ ਉਸ ਪਟੀਸ਼ਨ ਉੱਤੇ ਈਡੀ ਨੂੰ ਨੋਟਿਸ ਜਾਰੀ ਕੀਤਾ, ਜਿਸ ਵਿੱਚ ਮਾਮਲੇ ਵਿੱਚ ਏਜੰਸੀ ਦੁਆਰਾ ਦਰਸ਼ ਸ਼ਿਕਾਇਤ ਉੱਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੂੰ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਗਈ ਹੈ।

ਕੇਜਰੀਵਾਲ ਦੇ ਵਕੀਲ ਨੇ ਇਸ ਆਧਾਰ 'ਤੇ ਸ਼ਿਕਾਇਤ ਦੇ ਗੁਣ-ਦੋਸ਼ 'ਤੇ ਸਵਾਲ ਉਠਾਏ ਕਿ ਸੰਮਨ ਇਕ ਅਧਿਕਾਰੀ ਵੱਲੋਂ ਜਾਰੀ ਕੀਤਾ ਗਿਆ, ਜਦਕਿ ਸ਼ਿਕਾਇਤ ਦੂਜੇ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੈਸ਼ਨ ਅਦਾਲਤ ਦੇ 17 ਸਤੰਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸੰਮਨ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਈਡੀ ਦੇ ਵਕੀਲ ਨੇ ਪਟੀਸ਼ਨ ਦੇ ਗੁਣ-ਦੋਸ਼ਾ 'ਤੇ ਸ਼ੁਰੂਆਤੀ ਇਤਰਾਜ਼ ਉਠਾਇਆ।

ਕੇਜਰੀਵਾਲ ED ਦੀ ਸ਼ਿਕਾਇਤ 'ਤੇ ਹਾਜ਼ਰ ਹੋਣ ਦੇ ਨਿਰਦੇਸ਼ ਦੇਣ ਵਾਲੇ ਮੈਜਿਸਟ੍ਰੇਟ ਅਦਾਲਤ ਦੇ ਹੁਕਮਾਂ ਦੇ ਖਿਲਾਫ ਸੈਸ਼ਨ ਕੋਰਟ ਗਏ ਸਨ।

ਕੇਜਰੀਵਾਲ ਨੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ਤੋਂ ਬਚਣ ਦੇ ਲਈ ਈਡੀ ਦੁਆਰਾ ਦਾਇਰ ਦੋ ਸ਼ਿਕਾਇਤਾ ਉੱਤੇ ਨੋਟਿਸ ਲੈਣ ਤੋਂ ਬਾਅਦ ਮੈਜਿਸਟ੍ਰੇਟ ਅਦਾਲਤ ਦੁਆਰਾ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਸੀ। 

ਈਡੀ ਨੇ ਮੈਜਿਸਟਰੇਟ ਅਦਾਲਤ ਅੱਗੇ ਸ਼ਿਕਾਇਤਾਂ ਦਾਇਰ ਕੀਤੀਆਂ ਸਨ ਅਤੇ ਬੇਨਤੀ ਕੀਤੀ ਸੀ ਕਿ ਦਿੱਲੀ ਦੀ ਹੁਣ ਰੱਦ ਕੀਤੀ ਆਬਕਾਰੀ ਨੀਤੀ ਨਾਲ ਸਬੰਧਤ ਕੇਸ ਵਿੱਚ ਜਾਰੀ ਕੀਤੇ ਗਏ ਕਈ ਸੰਮਨਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਜਰੀਵਾਲ ਵਿਰੁੱਧ ਮੁਕੱਦਮਾ ਚਲਾਇਆ ਜਾਵੇ।


 

SHARE ARTICLE

ਏਜੰਸੀ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement