Jharkhand Raids : ਬੰਗਾਲ-ਝਾਰਖੰਡ 'ਚ ਕਈ ਥਾਵਾਂ 'ਤੇ ED ਦੇ ਛਾਪੇ, ਬੰਗਲਾਦੇਸ਼ੀ ਘੁਸਪੈਠ ਦਾ ਮਾਮਲਾ

By : BALJINDERK

Published : Nov 12, 2024, 6:47 pm IST
Updated : Nov 12, 2024, 6:52 pm IST
SHARE ARTICLE
ਛਾਪੇਮਾਰੀ ਦੌਰਾਨ ਬਰਾਮਦ ਹੋਇਆ ਸਮਾਨ
ਛਾਪੇਮਾਰੀ ਦੌਰਾਨ ਬਰਾਮਦ ਹੋਇਆ ਸਮਾਨ

Jharkhand Raids : ਝਾਰਖੰਡ ਅਤੇ ਬੰਗਾਲ ਵਿਚ 17 ਥਾਵਾਂ 'ਤੇ ਕੀਤੀ ਛਾਪੇਮਾਰੀ

Jharkhand Raids : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਬੰਗਲਾਦੇਸ਼ੀ ਘੁਸਪੈਠ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੱਛਮੀ ਬੰਗਾਲ ਅਤੇ ਚੋਣ ਵਾਲੇ ਝਾਰਖੰਡ ਵਿੱਚ ਦਰਜਨਾਂ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਨੇ ਦੋਵਾਂ ਸੂਬਿਆਂ  ਵਿੱਚ 17 ਥਾਵਾਂ ’ਤੇ ਛਾਪੇ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਹੁਣ ਤੱਕ ਜਾਅਲੀ ਆਧਾਰ, ਜਾਅਲੀ ਪਾਸਪੋਰਟ, ਗੈਰ-ਕਾਨੂੰਨੀ ਹਥਿਆਰ, ਅਚੱਲ ਜਾਇਦਾਦ ਦੇ ਦਸਤਾਵੇਜ਼, ਨਕਦੀ, ਗਹਿਣੇ, ਪ੍ਰਿੰਟਿੰਗ ਪੇਪਰ, ਪ੍ਰਿੰਟਿੰਗ ਮਸ਼ੀਨਾਂ ਅਤੇ ਆਧਾਰ ਬਣਾਉਣ ਲਈ ਵਰਤੇ ਜਾਂਦੇ ਖਾਲੀ ਪ੍ਰੋਫਾਰਮਿਆਂ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ। 

ਏਜੰਸੀ ਨੇ ਝਾਰਖੰਡ ਵਿੱਚ ਬੰਗਲਾਦੇਸ਼ੀ ਔਰਤਾਂ ਦੀ ਘੁਸਪੈਠ ਦੀ ਜਾਂਚ ਦੌਰਾਨ ਕਾਲੇ ਧਨ ਦਾ ਪਰਦਾਫਾਸ਼ ਕਰਦਿਆਂ ਸਤੰਬਰ ’ਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕੇਸ ਦਰਜ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਭਾਜਪਾ ਨੇਤਾ ਲਗਾਤਾਰ ਝਾਰਖੰਡ ਸਰਕਾਰ 'ਤੇ ਬੰਗਲਾਦੇਸ਼ੀ ਘੁਸਪੈਠ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾ ਰਹੇ ਹਨ।

ਝਾਰਖੰਡ 'ਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਬੁੱਧਵਾਰ ਨੂੰ 43 ਸੀਟਾਂ 'ਤੇ ਵੋਟਿੰਗ ਹੋਵੇਗੀ ਜਦਕਿ ਦੂਜੇ ਪੜਾਅ 'ਚ 38 ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਦੱਸ ਦੇਈਏ ਕਿ ਏਜੰਸੀ ਦੁਆਰਾ ਦਾਇਰ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈਸੀਆਈਆਰ) ਜੂਨ ਵਿੱਚ ਰਾਂਚੀ ਦੇ ਬਰਿਆਟੂ ਪੁਲਿਸ ਸਟੇਸ਼ਨ ਵਿੱਚ ਦਰਜ ਝਾਰਖੰਡ ਪੁਲਿਸ ਦੀ ਇੱਕ ਐਫਆਈਆਰ 'ਤੇ ਅਧਾਰਤ ਹੈ।

ਇੱਕ ਬੰਗਲਾਦੇਸ਼ੀ ਔਰਤ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਉਸਨੇ ਕਿਹਾ ਸੀ ਕਿ ਉਹ ਕੰਮ ਦੀ ਭਾਲ ਵਿੱਚ ਦਲਾਲਾਂ ਦੀ ਮਦਦ ਨਾਲ ਭਾਰਤ-ਬੰਗਲਾਦੇਸ਼ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਦੇਸ਼ ਵਿੱਚ ਦਾਖਲ ਹੋਈ ਸੀ। ਉਸ ਨੇ ਛੇ ਔਰਤਾਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਨ੍ਹਾਂ ਔਰਤਾਂ ਨੂੰ ਇਕ ਸਥਾਨਕ ਰਿਜ਼ੋਰਟ 'ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਕ ਔਰਤ ਕੋਲੋਂ ਫਰਜ਼ੀ ਆਧਾਰ ਕਾਰਡ ਵੀ ਮਿਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸੈਲੂਨ ਵਿੱਚ ਨੌਕਰੀ ਦਿਵਾਉਣ ਦੇ ਬਹਾਨੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਲਿਆ ਕੇ ਦੇਹ ਵਪਾਰ ਦਾ ਧੰਦਾ ਕਰਵਾਇਆ ਗਿਆ।

ਜੇਐਮਐਮ ਦੇ ਬੁਲਾਰੇ ਨੇ ਜਵਾਬ ਦਿੱਤਾ
ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਬੁਲਾਰੇ ਮਨੋਜ ਪਾਂਡੇ ਨੇ ਈਡੀ ਦੇ ਛਾਪੇ 'ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ, "ਝਾਰਖੰਡ ਵਿੱਚ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਈਡੀ ਦੀ ਕਾਰਵਾਈ ਕੁਝ ਨਹੀਂ ਸਗੋਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਇਹ ਚੋਣਾਂ ਵਿੱਚ ਬੰਗਲਾਦੇਸ਼ੀ ਘੁਸਪੈਠ ਦੀ ਕਹਾਣੀ ਨੂੰ ਸਥਾਪਤ ਕਰਨ ਵਿੱਚ ਮਦਦ ਕਰਨ ਦੀ ਕੋਸ਼ਿਸ਼ ਹੈ। ਭਾਜਪਾ ਆਪਣੇ ਮਿਸ਼ਨ ਵਿੱਚ ਕਾਮਯਾਬ ਨਹੀਂ ਹੋਈ ਹੈ ।" ਚੋਣਾਂ ਵਿੱਚ ਇਸ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।"

(For more news apart from ED raids at many places in Bengal-Jharkhand, case of Bangladeshi infiltration News in Punjabi, stay tuned to Rozana Spokesman)

Location: India, Jharkhand, Ranchi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement