Delhi News : ਝੋਨੇ ਦੀ ਪਰਾਲੀ ਸਾੜਨ ’ਤੇ ਪਾਬੰਦੀ ਦੀ ਉਲੰਘਣਾ ਕਰਨ ’ਤੇ ਸੰਗਰੂਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ 

By : BALJINDERK

Published : Nov 12, 2024, 3:25 pm IST
Updated : Nov 12, 2024, 3:25 pm IST
SHARE ARTICLE
File photo
File photo

Delhi News : ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ 

Delhi News : ਕੌਮੀ ਰਾਜਧਾਨੀ ਖੇਤਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕੰਟਰੋਲ ਕਰਨ ਦੇ ਉਦੇਸ਼ ਨਾਲ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ਲਈ ਸੰਗਰੂਰ ਦੇ ਸੀਨੀਅਰ ਪੁਲਿਸ ਸੁਪਰਡੈਂਟ ਸਰਤਾਜ ਸਿੰਘ ਚਾਹਲ ਨੂੰ ਨੋਟਿਸ ਜਾਰੀ ਕੀਤਾ ਹੈ। 

9 ਨਵੰਬਰ, 2024 ਨੂੰ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਝੋਨੇ ਦੀ ਪਰਾਲੀ ਸਾੜਨ ਨੂੰ ਖਤਮ ਕਰਨ ਲਈ ਕਾਨੂੰਨੀ ਹਦਾਇਤਾਂ ਦੇ ਬਾਵਜੂਦ ਸੰਗਰੂਰ ’ਚ 1 ਤੋਂ 8 ਨਵੰਬਰ, 2024 ਤਕ 702 ਘਟਨਾਵਾਂ ਸਾਹਮਣੇ ਆਈਆਂ। ਇਹ ਗਿਣਤੀ ਝੋਨੇ ਦੀ ਵਾਢੀ ਦੇ ਚੱਲ ਰਹੇ ਸੀਜ਼ਨ ’ਚ ਪਰਾਲੀ ਨੂੰ ਅੱਗ ਲਾਉਣ ਦੀ ਕੁਲ ਗਿਣਤੀ ਦਾ 66.9٪ ਬਣਦੀ ਹੈ, ਜੋ ਹੁਕਮਾਂ ਦੀ ਵੱਡੀ ਉਲੰਘਣਾ ਦਾ ਸੰਕੇਤ ਦਿੰਦੀ ਹੈ। 

ਸੀ.ਏ.ਕਿਊ.ਐਮ. ਦੇ ਨੋਟਿਸ ’ਚ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਉਲੰਘਣਾ ਕਰਨ ਲਈ ਚਾਹਲ ਤੋਂ 14 ਨਵੰਬਰ, 2024 ਤਕ ਸਪੱਸ਼ਟੀਕਰਨ ਮੰਗਿਆ ਗਿਆ ਹੈ। ਸੰਤੁਸ਼ਟੀਜਨਕ ਸਪਸ਼ਟੀਕਰਨ ਪ੍ਰਦਾਨ ਕਰਨ ’ਚ ਅਸਫਲ ਰਹਿਣ ਦੇ ਨਤੀਜੇ ਵਜੋਂ ਸੀ.ਏ.ਕਿਊ.ਐਮ. ਐਕਟ ਦੀ ਧਾਰਾ 14 ਦੇ ਤਹਿਤ ਨਿਰਧਾਰਤ ਦੰਡਾਤਮਕ ਕਾਰਵਾਈ ਹੋ ਸਕਦੀ ਹੈ, ਜਿਸ ’ਚ ਕੈਦ ਜਾਂ ਭਾਰੀ ਜੁਰਮਾਨਾ ਸ਼ਾਮਲ ਹੈ। 

ਕਮਿਸ਼ਨ ਨੇ ਪਰਾਲੀ ਸਾੜਨ ’ਤੇ ਪਾਬੰਦੀ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਇਸ ਨਿਰੰਤਰ ਮੁੱਦੇ ਨਾਲ ਨਜਿੱਠਣ ਲਈ ਬਣਾਈਆਂ ਕਾਰਜ ਯੋਜਨਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਜ਼ਿੰਮੇਵਾਰੀ ’ਤੇ ਜ਼ੋਰ ਦਿਤਾ ਹੈ।

(For more news apart from Notice issued to the Senior Superintendent Police Sangrur for violating ban on burning paddy straw News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

08 Dec 2024 3:10 PM

ਕਿਸਾਨਾਂ ਦੀਆਂ ਅੱਖਾਂ 'ਚ ਪੁਲਿਸ ਮਾਰ ਰਹੀ Spray, Spray ਤੋਂ ਬਾਅਦ ਕਿਸਾਨਾਂ ਤੇ ਸੁੱਟੇ Tear Gas ਦੇ ਗੋਲੇ

08 Dec 2024 3:07 PM

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM
Advertisement