ਤਿੰਨ ਕਰਮਚਾਰੀਆਂ ਦੀ ਹੋਈ ਮੌਤ, 24 ਹੋਏ ਗੰਭੀਰ ਜ਼ਖਮੀ
ਭਰੂਚ : ਗੁਜਰਾਤ ਦੇ ਭਰੂਚ ਜ਼ਿਲ੍ਹੇ ’ਚ ਇਕ ਦਵਾਈਆਂ ਬਣਾਉਣ ਵਾਲੀ ਫੈਕਟਰੀ ’ਚ ਬੋਆਇਲਰ ਫਟਣ ਤੋਂ ਬਾਅਦ ਲੱਗੀ ਭਿਆਨਕ ਅੱਗ ਕਾਰਨ ਤਿੰਨ ਵਿਅਕਤੀ ਦੀ ਮੌਤ ਹੋ ਗਈ। ਜਦਕਿ 24 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਮੰਗਲਵਾਰ ਦੀ ਦੇਰ ਰਾਤ ਲਗਭਗ ਢਾਈ ਵਜੇ ਉਦਯੋਗਿਕ ਵਿਕਾਸ ਨਿਗਮ ਦੇ ਸਾਯਖਾ ਇਲਾਕੇ ’ਚ ਫੈਕਟਰੀ ’ਚ ਵਾਪਰਿਆ।
ਭਰੂਚ ਦੇ ਜ਼ਿਲ੍ਹਾ ਅਧਿਕਾਰੀ ਗੌਰਾਂਗ ਮਕਵਾਨਾ ਨੇ ਦੱਸਿਆ ਕਿ ਫੈਕਟਰੀ ਦੇ ਅੰਦਰ ਇਕ ਬੋਆਇਲਰ ਫਟਣ ਤੋਂ ਬਾਅਦ ’ਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਬਾਅਦ ’ਚ ਅੱਗ ’ਤੇ ਕਾਬੂ ਪਾ ਲਿਆ ਗਿਆ। ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ ਆਸਪਾਸ ਦਾ ਇਲਾਕਾ ਪੂਰੀ ਤਰ੍ਹਾਂ ਨਾਲ ਹਿੱਲ ਗਿਆ। ਇਸ ਧਮਾਕੇ ਦਾ ਅਸਰ ਸਿਰਫ਼ ਵਿਸ਼ਾਲ ਫਾਰਮਾ ਕੰਪਨੀ ਤੱਕ ਹੀ ਸੀਮਤ ਨਹੀਂ ਰਿਹਾ ਬਲਕਿ ਆਸ-ਪਾਸ ਦੀਆਂ 4-5 ਹੋਰ ਫੈਕਟਰੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਵਿਭਾਗ ਦੀਆਂ ਗੰਡੀਆਂ ਮੋਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਹਾਦਸੇ ਦੌਰਾਨ ਜ਼ਖਮੀ ਹੋਣ ਵਾਲਿਆਂ ਨੂੰ ਇਲਾਜ ਲਈ ਨੇੜੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
