ਉਡ਼ਾਨ ਦੌਰਾਨ ਧੂੰਆਂ ਉੱਠਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ
Published : Dec 12, 2018, 11:59 am IST
Updated : Dec 12, 2018, 11:59 am IST
SHARE ARTICLE
Indigo Airline
Indigo Airline

ਜੈਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਇਕ ਜਹਾਜ਼ ਵਿਚ ਉਡ਼ਾਨ ਦੇ ਦੌਰਾਨ ਧੂੰਆਂ ਉੱਠਣ ਤੋਂ ਬਾਅਦ......

ਨਵੀਂ ਦਿੱਲੀ (ਭਾਸ਼ਾ): ਜੈਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਇਕ ਜਹਾਜ਼ ਵਿਚ ਉਡ਼ਾਨ ਦੇ ਦੌਰਾਨ ਧੂੰਆਂ ਉੱਠਣ ਤੋਂ ਬਾਅਦ ਉਸ ਨੂੰ ਐਮਰਜੈਂਸੀ ਹਾਲਤ ਵਿਚ ਕੋਲਕਾਤਾ ਹਵਾਈ ਅੱਡੇ ਉਤੇ ਉਤਾਰਿਆ ਗਿਆ। ਸਰਕਾਰ ਨੇ ਇਸ ਮਾਮਲੇ ਵਿਚ ਜਾਂਚ ਦੇ ਆਦੇਸ਼ ਦਿਤੇ ਹਨ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਸੋਮਵਾਰ ਨੂੰ ਹੋਈ ਇਸ ਘਟਨਾ ਵਿਚ ਕਿਸੇ ਯਾਤਰੀ ਦੇ ਜਖ਼ਮੀ ਹੋਣ ਦੀ ਖਬਰ ਨਹੀਂ ਹੈ। ਡੀਜੀਸੀਏ ਦੇ ਇਕ ਉਚ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦੱਸਿਆ ਕਿ ਜਹਾਜ਼ ਦੇ ਪਾਇਲਟ ਨੂੰ ਮਦਦ ਲਈ ‘ਮੈ ਡੇ’ ਕਾਲ ਜਾਰੀ ਕਰਨਾ ਪਿਆ।

Indigo Airline Airline Smoke

ਐਮਰਜੈਂਸੀ ਹਾਲਤ ਵਿਚ ਮਦਦ ਲਈ ਇਹ ਕਾਲ ਕੀਤੀ ਜਾਂਦੀ ਹੈ। ਪ੍ਰੈਟ ਐਂਡ ਵਿਟਨੀ ਤੋਂ ਚਲਾਈ ਜਾਣ ਵਾਲੀ ਏਅਰਬਸ ਏ 320 ਨੂੰ ਪੂਰੀ ਤਰ੍ਹਾਂ ਨਾਲ ਐਮਰਜੈਂਸੀ ਹਾਲਤ ਵਿਚ ਕੋਲਕਾਤਾ ਹਵਾਈ ਅੱਡੇ ਉਤੇ ਸੁਰੱਖਿਅਤ ਉਤਾਰ ਲਿਆ ਗਿਆ। ਸੂਤਰਾਂ ਨੇ ਦੱਸਿਆ ਕਿ ਜਹਾਜ਼ ਨੂੰ ਉਤਾਰੇ ਜਾਣ ਦੇ ਬਾਅਦ ਕੁਝ ਮੁਸਾਫਰਾਂ ਨੂੰ ਐਮਰਜੈਂਸੀ ਨਿਕਾਸ ਸਹੂਲਤ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਇੰਡੀਗੋ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਜਹਾਜ਼ ਨੇ ਕਦੇ ਤਕਨੀਕੀ ਸਮੱਸਿਆ ਦਾ ਸਾਹਮਣਾ ਨਹੀਂ ਕੀਤਾ ਸੀ।

Indigo AirlineIndigo Airline

ਹਵਾਈ ਜਹਾਜ਼ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਦੇ ਇਕ ਉਚ ਅਧਿਕਾਰੀ ਨੇ ਦੱਸਿਆ ਕਿ ਕਾਰਪਿਟ ਅਤੇ ਕੈਬਨ ਵਿਚ ਧੂੰਆਂ ਉਠਣ ਤੋਂ ਬਾਅਦ ਜਹਾਜ਼ ਨੂੰ ਐਮਰਜੈਂਸੀ ਹਾਲਤ ਵਿਚ ਉਤਾਰਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਜਹਾਜ਼ ਦੁਰਘਟਨਾ ਜਾਂਚ ਬੋਰਡ (ਏਏਆਈਬੀ) ਨੇ ਇਸ ਮਾਮਲੇ ਵਿਚ ਜਾਂਚ ਸ਼ੁਰੂ ਕੀਤੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement