ਅਯੁਧਿਆ ਕੇਸ: ਸੁਪਰੀਮ ਕੋਰਟ ਨੇ ਸਾਰੀਆਂ ਰਿਵੀਉ ਪਟੀਸ਼ਨਾਂ ਕੀਤੀਆਂ ਖਾਰਜ਼
Published : Dec 12, 2019, 4:51 pm IST
Updated : Dec 12, 2019, 4:53 pm IST
SHARE ARTICLE
Supreme Court
Supreme Court

ਕੋਰਟ ਨੇ ਵਿਵਾਦਤ ਭੂਮੀ ਮੰਦਰ ਬਣਾਉਣ ਲਈ ਦੇਣ ਦੇ ਦਿੱਤੇ ਸਨ ਹੁਕਮ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅਯੁਧਿਆ ਫੈਸਲੇ ਵਿਰੁੱਧ ਦਾਖਲ ਕੀਤੀਆ ਸਾਰੀਆਂ 18 ਨਜ਼ਰਸਾਨੀ ਪਟੀਸ਼ਨਾਂ ਖਾਰਜ਼ ਕਰ ਦਿੱਤੀਆਂ ਹਨ। ਪਟੀਸ਼ਨਰਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਪਰੀਮ ਕੋਰਟ ਆਪਣੇ ਦਿੱਤੇ ਹੋਏ ਅਯੁੱਧਿਆ ਫ਼ੈਸਲੇ ਉੱਤੇ ਮੁੜ ਵਿਚਾਰ ਕਰੇ। ਜਿਸ ਨੂੰ ਕੋਰਟ ਨੇ ਖਾਰਜ਼ ਕਰ ਦਿੱਤਾ ਹੈ।   

PhotoPhoto

ਵੀਰਵਾਰ ਨੂੰ ਜਿਨ੍ਹਾਂ ਪੰਜ ਜੱਜਾਂ ਦੀ ਬੈਂਚ ਨੇ ਸੁਣਵਾਈ ਕੀਤੀ ਉਨ੍ਹਾਂ ਵਿਚ ਚੀਫ਼ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਿਚ ਜਸਟਿਸ ਧਨੰਜੇ ਵਾਈ ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਐੱਸ ਅਬਦੁਲ ਨਜ਼ੀਰ ਅਤੇ ਜਸਟਿਸ ਸੰਜੀਵ ਖੰਨਾ ਸ਼ਾਮਲ ਹਨ। ਪਹਿਲਾਂ ਇਸ ਬੈਂਚ ਵਿਚ ਰਜਨ ਗੰਗੋਈ ਵੀ ਸ਼ਾਮਲ ਸਨ ਪਰ ਉਨ੍ਹਾਂ ਦੀ ਰਿਟਾਈਰਮੈਂਟ ਤੋਂ ਬਾਅਦ ਉਨ੍ਹਾਂ ਦੀ ਥਾਂ ਜਸਟਿਸ ਸੰਜੀਵ ਖੰਨਾ ਨੂੰ ਸਾਮਲ ਕੀਤਾ ਗਿਆ ਹੈ।

PhotoPhoto

ਇਸ ਮਾਮਲੇ ਵਿਚ ਸੱਭ ਤੋਂ ਪਹਿਲਾਂ ਦੋ ਦਸੰਬਰ ਨੂੰ ਰਿਵੀਉ ਪਟੀਸ਼ਨ ਮੌਲਾਨਾ ਸਈਦ ਅਸ਼ਹਦ ਰਸ਼ੀਦੀ ਨੇ ਦਾਖਲ ਕੀਤੀ ਸੀ। ਇਸ ਤੋਂ ਬਾਅਦ ਛੇ ਦਸੰਬਰ ਨੂੰ ਮੌਲਾਨਾ ਮੁਫ਼ਤੀ ਹਸਬੁੱਲ੍ਹਾ, ਮਹੁੰਮਦ ਉਮਰ,ਮੌਲਾਨਾ ਮਹਿਫ਼ੂਜ਼-ਉਰ-ਰਹਿਮਾਨ, ਹਾਜੀ ਮਹਿਬੂਬ ਅਤੇ ਮਿਸਬਾਹੁੱਦੀਨ ਨੇ ਦਾਖ਼ਲ ਕੀਤੀਆਂ ਹਨ।ਇਸ ਤੋਂ ਬਾਅਦ 9 ਦਸੰਬਰ ਨੂੰ ਦੋ ਨਜ਼ਰਸਾਨੀ ਪਟੀਸ਼ਨਾਂ ਹੋਰ ਦਾਖਲ ਕੀਤੀਆ ਗਈਆਂ ਸਨ। ਇਨ੍ਹਾਂ ਵਿਚੋਂ ਇਕ ਪਟੀਸਨ ਅਖਿਲ ਭਾਰਤੀ ਹਿੰਦੂ ਮਹਾਂਸਭਾ ਦੀ ਸੀ ਅਤੇ ਦੂਜੀ 40 ਤੋਂ ਵੱਧ ਲੋਕਾਂ ਨੇ ਸਾਂਝੇ ਤੌਰ ਉੱਤੇ ਦਾਖਲ ਕੀਤੀ ਸੀ। ਸਾਂਝੀ ਪਟੀਸ਼ਨ ਦਾਖਲ ਕਰਨ ਵਾਲਿਆਂ ਵਿਚ ਇਤਿਹਾਸਕਾਰ ਇਰਫ਼ਾਨ ਹਬੀਬ, ਅਰਥ ਸ਼ਾਸਤਰੀ ਅਤੇ ਸਿਆਸੀ ਵਿਸ਼ਲੇਸ਼ਕ ਪ੍ਰਭਾਤ ਪਟਨਾਇਕ, ਮਨੁੱਖੀ ਅਧਿਕਾਰ ਕਾਰਕੁੰਨ ਹਰਸ਼ ਮੰਦਰ, ਨੰਦਿਨੀ ਸੁੰਦਰ ਅਤੇ ਜੌਨ ਦਿਆਸ ਸ਼ਾਮਲ ਹਨ।

PhotoPhoto

ਦੱਸ ਦਈਏ ਕਿ 9 ਨਵੰਬਰ ਨੂੰ ਅਯੁਧਿਆ ਕੇਸ ਵਿਚ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦਿਆ ਵਿਵਾਦਤ ਢਾਈ ਏਕੜ ਜ਼ਮੀਨ ਮੰਦਰ ਬਣਾਉਣ ਲਈ ਦੇਣ ਦੇ ਹੁਕਮ ਸੁਣਾਏ ਸਨ ਅਤੇ ਮਸਜਿਦ ਲਈ ਅਯੁਧਿਆ ਵਿਚ ਹੀ 5 ਏਕੜ ਭੂਮੀ ਦੇਣ ਲਈ ਕਿਹਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM
Advertisement