ਆਸਾਮ ਦੇ ਲੋਕ ਬੇਫ਼ਿਕਰ ਰਹਿਣ, ਕੋਈ ਤੁਹਾਡੇ ਹੱਕ ਨਹੀਂ ਖੋਹ ਸਕਦਾ: ਨਰਿੰਦਰ  ਮੋਦੀ
Published : Dec 12, 2019, 12:00 pm IST
Updated : Dec 12, 2019, 12:00 pm IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਉਹ ਆਸਾਮ ਦੇ ਆਪਣੇ ਭਰਾਵਾਂ ਤੇ ਭੈਣਾਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਨਾਗਰਿਕਤਾ ਸੋਧ ...

ਨਵੀਂ ਦਿੱਲੀ- ਨਾਗਰਿਕਤਾ ਸੋਧ ਬਿਲ ਵਿਰੁੱਧ ਕੱਲ੍ਹ ਬੁੱਧਵਾਰ ਨੂੰ ਉੱਤਰਪੂਰਬੀ ਭਾਰਤ ਚ ਰੋਹ ਭਰਪੂਰ ਪ੍ਰਦਰਸ਼ਨ ਹੋਣ ਲੱਗ ਪਏ। ਆਸਾਮ, ਤ੍ਰਿਪੁਰਾ, ਮਨੀਪੁਰ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਤੇ ਮੇਘਾਲਿਆ ਸੂਬਿਆਂ ਵਿਚ ਵੱਡੀ ਗਿਣਤੀ ਚ ਲੋਕ ਸੜਕਾਂ ਤੇ ਉੱਤਰ ਆਏ ਅਤੇ ਰੋਸ ਮੁਜ਼ਾਹਰੇ ਕਰਨ ਲੱਗ ਪਏ ਹਨ। ਕਈ ਥਾਵਾਂ ਤੇ ਅੱਗ ਲਾਉਣ ਤੇ ਤੋੜਭੰਨ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।



 

ਉੱਥੇ ਹੀ ਇਸ ਸਭ ਦੇ ਚਲਦੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਉਹ ਆਸਾਮ ਦੇ ਆਪਣੇ ਭਰਾਵਾਂ ਤੇ ਭੈਣਾਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਨਾਗਰਿਕਤਾ ਸੋਧ ਬਿਲ ਦੇ ਪਾਸ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ਿਕਰ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।ਮੋਦੀ ਨੇ ਅੱਗੇ ਕਿਹਾ ਕਿ ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੋਈ ਵੀ ਤੁਹਾਡੇ ਅਧਿਕਾਰਾਂ, ਤੁਹਾਡੀ ਵਿਲੱਖਣ ਪਛਾਣ ਤੇ ਸੁੰਦਰ ਸਭਿਆਚਾਰ ਨੂੰ ਤੁਹਾਡੇ ਤੋਂ ਖੋਹ ਨਹੀਂ ਸਕਦਾ। ਇਹ ਅੱਗੇ ਵਧਦਾ ਤੇ ਵਿਕਸਤ ਹੁੰਦਾ ਰਹੇਗਾ।

Rajya Sabha Rajya Sabha

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਮੈਂ ਆਸਾਮ ਵਾਸੀਆਂ ਦੇ ਸਿਆਸੀ, ਭਾਸ਼ਾਈ, ਸੱਭਿਆਚਾਰਕ ਤੇ ਭੂਮੀਅਧਿਕਾਰਾਂ ਨੂੰ ਸੰਵਿਧਾਨਕ ਤੌਰ ਤੇ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹਾਂ। ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿਲ ਦੇ ਸੰਸਦ ਵਿਚ ਪਾਸ ਹੋਣ ਨੂੰ ਭਾਰਤ ਤੇ ਇਸ ਦੀਆਂ ਕਦਰਾਂ ਕੀਮਤਾਂ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਸੀ।

Modi government is planning to come up with a lottery schemeModi 

ਉਨ੍ਹਾਂ ਟਵੀਟ ਕੀਤਾ ਕਿ ਇਹ ਬਿਲ ਕਈ ਸਾਲਾਂ ਤੱਕ ਪੀੜ ਝੱਲਣ ਵਾਲੇ ਅਨੇਕ ਲੋਕਾਂ ਦੇ ਕਸ਼ਟ ਦੂਰ ਕਰੇਗਾ।ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਰਾਜ ਸਭਾ ਚ ਇਸ ਬਿਲ ਦੀ ਹਮਾਇਤ ਕਰਨ ਵਾਲੇ ਸਾਰੇ ਮੈਂਬਰਾਂ ਦਾ ਸ਼ੁਕਰੀਆ ਅਦਾ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement