ਉੱਤਰ ਪ੍ਰਦੇਸ਼ ’ਚ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ, ਹਿਰਾਸਤ ’ਚ ਲਏ ਗਏ ਦਰਜਨਾਂ ਕਿਸਾਨ
Published : Dec 12, 2020, 10:40 pm IST
Updated : Dec 12, 2020, 10:40 pm IST
SHARE ARTICLE
farmer
farmer

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਨਿਚਰਵਾਰ ਰਾਤ 11 ਵਜੇ ਤਕ ਇਕ ਅਸਥਾਈ ਜੇਲ ’ਚ ਰਖਿਆ ਜਾਵੇਗਾ।

ਅਲੀਗੜ੍ਹ : ਉੱਤਰ ਪ੍ਰਦੇਸ਼ ’ਚ ਅਲੀਗੜ੍ਹ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਦੌਰਾਨ ਦਰਜਨਾਂ ਕਿਸਾਨਾਂ ਨੂੰ ਸਨਿਚਰਵਾਰ ਨੂੰ ਹਿਰਾਸਤ ’ਚ ਲਿਆ ਗਿਆ। ਪ੍ਰਦਰਸ਼ਨਕਾਰੀ ਟੋਲ-ਪਲਾਜ਼ਾ ਨੂੰ ਫਰੀ ਕਰਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਮੁਤਾਬਕ ਟੋਲ ਪਲਾਜ਼ਾ ਨੂੰ ਫਰੀ ਕਰਵਾਉਣ ਦੀ ਕੋਸ਼ਿਸ਼ ’ਚ ਟੱਪਲ ਥਾਣੇ ਦੀ ਪੁਲਿਸ ਨੇ ਕੁਰਾਨਾ ’ਚ ਕਿਸਾਨ ਯੂਨੀਅਨ ਦੇ ਕਈ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

farmer protestfarmer protestਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਨਿਚਰਵਾਰ ਰਾਤ 11 ਵਜੇ ਤਕ ਇਕ ਅਸਥਾਈ ਜੇਲ ’ਚ ਰਖਿਆ ਜਾਵੇਗਾ। ਓਧਰ ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਭੂਸ਼ਣ ਸਿੰਘ ਨੇ ਸਨਿਚਰਵਾਰ ਨੂੰ ਕਿਹਾ ਕਿ ਅਲੀਗੜ੍ਹ-ਆਗਰਾ ਹਾਈਵੇਅ ’ਤੇ ਜੀ. ਟੀ. ਰੋਡ ਅਤੇ ਗਭਾਨਾ ਵਿਚ ਟੋਲ ਪਲਾਜ਼ਾ ਸਮੇਤ ਸੰਵੇਦਨਸ਼ੀਲ ਖੇਤਰਾਂ ’ਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ ਅਤੇ ਗਸ਼ਤ ਵੀ ਜਾਰੀ ਹੈ।

Kisan Mazdoor Sangarsh Committee begin journey to Delhi ProtestKisan Mazdoor Sangarsh Committee begin journey to Delhi Protestਜ਼ਿਲ੍ਹਾ ਮੰਡੀ ਕਮੇਟੀ ਕੰਪਲੈਕਸ ਵਿਚ ਸਾਬਕਾ ਵਿਧਾਇਕ ਰਾਕੇਸ਼ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਾਜਵਾਦੀ ਪਾਰਟੀ (ਸਪਾ) ਦੇ ਮੈਂਬਰਾਂ ਨੂੰ ਵਿਰੋਧ-ਪ੍ਰਦਰਸ਼ਨ ਦੌਰਾਨ ਹਿਰਾਸਤ ’ਚ ਲਿਆ ਗਿਆ। ਪੁਲਿਸ ਮੁਤਾਬਕ ਸਪਾ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਚੌਧਰੀ ਬ੍ਰਜੇਂਦਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਘਰ ’ਚ ਹੀ ਨਜ਼ਰਬੰਦ ਕੀਤਾ ਗਿਆ, ਤਾਂ ਕਿ ਉਹ ਮੰਡੀ ਕਮੇਟੀ ਕੰਪਲੈਕਸ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਸ਼ਾਮਲ ਨਾ ਹੋ ਸਕਣ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement