ਕਿਸਾਨ ਅੰਦੋਲਨ ਅੱਜ ਹੋਰ ਹੋਏਗਾ ਤੇਜ਼, ਦੇਸ਼ ਭਰ ਦੇ ਟੋਲ ਪਲਾਜ਼ੇ ਬੰਦ ਕਰਕੇ ਕਿਸਾਨ ਕਰਨਗੇ ਪ੍ਰਦਰਸ਼ਨ
Published : Dec 12, 2020, 9:57 am IST
Updated : Dec 12, 2020, 9:58 am IST
SHARE ARTICLE
farmer
farmer

12 ਦਸੰਬਰ ਤੋਂ ਦਿੱਲੀ ਜੈਪੁਰ ਹਾਈਵੇ ਅਤੇ ਦਿੱਲੀ ਆਗਰਾ ਹਾਈਵੇ ਵੀ ਜਾਮ ਕਰ ਦਿੱਤਾ ਜਾਵੇਗਾ।

ਨਵੀਂ ਦਿੱਲੀ - ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ  ਕਿਸਾਨ ਅੱਜ  ਦੇਸ਼ ਭਰ ਦੇ ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ। ਕਿਸਾਨ ਅਜੇ ਵੀ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਬੈਠੇ ਹਨ। ਪਰ 12 ਦਸੰਬਰ ਯਾਨੀ ਅੱਜ ਤੋਂ ਕਿਸਾਨਾਂ ਦੇ  ਅੰਦੋਲਨ ਦਾ ਦਾਇਰਾ ਵਧੇਗਾ। ਕਿਸਾਨਾਂ ਨੇ ਸਰਕਾਰ ਨਾਲ ਗੱਲਬਾਤ ਨਾ ਕਰਨ ਤੋਂ ਬਾਅਦ ਐਲਾਨ ਕੀਤਾ ਸੀ ਕਿ 12 ਦਸੰਬਰ ਤੋਂ ਦਿੱਲੀ ਜੈਪੁਰ ਹਾਈਵੇ ਅਤੇ ਦਿੱਲੀ ਆਗਰਾ ਹਾਈਵੇ ਵੀ ਜਾਮ ਕਰ ਦਿੱਤਾ ਜਾਵੇਗਾ। 

FARMER

ਟੋਲ ਫ੍ਰੀ ਹੋਂਣਗੇ ਸਾਰੇ ਟੋਲ
ਕਿਸਾਨਾਂ ਨੇ ਦੇਸ਼ ਭਰ ਦੇ ਸਾਰੇ ਟੋਲ ਪੁਆਇੰਟਾਂ ਨੂੰ ਟੋਲ ਮੁਕਤ ਕਰਨ ਦਾ ਐਲਾਨ ਕੀਤਾ।  ਜੇਕਰ ਦੇਸ਼ ਭਰ ਵਿਚ ਸਾਰੇ ਟੋਲ ਪਲਾਜ਼ਾ 1 ਦਿਨ ਲਈ ਫਰੀ ਰਹਿੰਦੇ ਹਨ, ਤਾਂ ਸਰਕਾਰ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਕਿਸਾਨਾਂ ਨੇ ਸਰਕਾਰ 'ਤੇ ਦਬਾਅ ਪਾਉਣ ਲਈ ਇਹ ਆਰਥਿਕ ਮੋਰਚਾ ਬੰਦ ਕਰਨ ਦੀ ਯੋਜਨਾ ਬਣਾਈ ਹੈ।

Toll Plaza NH-54 closed by farmers' against agriculture law

ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਕਿਸਾਨਾਂ ਨੇ 14 ਦਸੰਬਰ ਤੋਂ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਜ਼ਿਲ੍ਹਾ ਕੁਲੈਕਟਰ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਦਾ ਘਿਰਾਓ ਕਰਨ ਦੀ ਯੋਜਨਾ ਵੀ ਬਣਾਈ ਹੈ। ਇਸ ਪੂਰੀ ਰਣਨੀਤੀ ਦਾ ਉਦੇਸ਼ ਇਹ ਹੈ ਕਿ ਕੇਂਦਰ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੀਆਂ ਮੰਗਾਂ ਨੂੰ ਸਵੀਕਾਰ ਕਰੇ।

farmer
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement