
ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਹੁਣ ਕਿਸਾਨਾਂ ਦੇ ਕਾਫ਼ਲਿਆਂ ਨੂੰ ਨਹੀਂ ਰੋਕ ਸਕਦੀ ।
ਨਵੀਂ ਦਿੱਲੀ:ਹੁਣ ਇਸ ਵਾਰ ਬਾਰਡਰ ‘ਤੇ ਹਰਿਆਣਾ ਸਰਕਾਰ ਨੇ ਰੋਕਿਆ ਕਿਸਾਨਾਂ ਨੂੰ ਤਾਂ ਕਿਸਾਨਾਂ ਨੇ ਵੱਡੇ ਵੱਡੇ ਪੱਥਰ ਪਰ੍ਹਾਂ ਸੁੱਟ ਕੇ ਅੱਗੇ ਵਧੇ, ਕਿਸਾਨਾਂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਹਰਿਆਣਾ ਤੇ ਕੇਂਦਰ ਸਰਕਾਰ ਹੁਣ ਕਿਸਾਨਾਂ ਦੇ ਕਾਫ਼ਲਿਆਂ ਨੂੰ ਨਹੀਂ ਰੋਕ ਸਕਦੀ । ਕਿਸਾਨ ਹੁਣ ਜਿੱਤ ਪ੍ਰਾਪਤ ਕਰਕੇ ਹੀ ਵਾਪਸ ਮੁੜਨਗੇ।
photoਕਿਸਾਨਾਂ ਦੇ ਟੋਲ ਫ੍ਰੀ ਕਰਨ ਨੂੰ ਲੈ ਕੇ ਦਿੱਤੇ ਸੱਦੇ ਨੂੰ ਰੋਕਣ ਦੇ ਲਈ ਇੱਕ ਵਾਰ ਫੇਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਵੱਡੇ ਵੱਡੇ ਪੱਥਰਾਂ ਦੇ ਢੇਰ ਲਾ ਦਿੱਤੇ ਸਨ , ਜਿਨ੍ਹਾਂ ਨੂੰ ਕਿਸਾਨਾਂ ਨੇ ਆਪਣੇ ਹੱਥਾਂ ਨਾਲ ਹੀ ਪਰ੍ਹੇ ਸੁੱਟ ਦਿੱਤਾ ।ਕਿਸਾਨਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਕੋਝੀ ਚਾਲ ਸੀ ਪਰ ਨੌਜਵਾਨ ਕਿਸਾਨ ਪੱਥਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਅੱਗੇ ਵਧ ਰਹੇ ਹਨ । ਉਨ੍ਹਾਂ ਕਿਹਾ ਕਿ ਰਸਤਾ ਰੋਕਣ ਲਈ ਲਾਏ ਵੱਡੇ ਵੱਡੇ ਪੱਥਰਾਂ ਨੂੰ ਨੌਜਵਾਨਾਂ ਨੇ ਆਪਣੇ ਹੱਥਾਂ ਨਾਲ ਹੀ ਪਰ੍ਹੇ ਸੁੱਟ ਦਿੱਤਾ।
photoਕਿਸਾਨਾਂ ਦੱਸਿਆ ਕਿ ਅੰਮ੍ਰਿਤਸਰ ਤੋਂ 700 ਟਰੈਕਟਰਾਂ ਦਾ ਕਾਫ਼ਲਾ ਦਿੱਲੀ ਵੱਲ ਆ ਰਿਹਾ ਸੀ ਜਿਸ ਨੂੰ ਰੋਕਣ ਦੇ ਲਈ ਹਰਿਆਣਾ ਸਰਕਾਰ ਨੇ ਇਹ ਕਦਮ ਚੁੱਕਿਆ ਹੈ । ਜਿਸ ਨੂੰ ਹਰਿਆਣਾ ਤੇ ਪੰਜਾਬ ਦੇ ਕਿਸਾਨਾਂ ਨੇ ਸਾਂਝੇ ਰੂਪ ਵਿਚ ਅਸਫਲ ਕਰ ਦਿੱਤਾ ਹੈ। ਕਿਸਾਨਾਂ ਕਿਹਾ ਕਿ ਇਹ ਸੰਘਰਸ਼ ਪੂਰੇ ਦੇਸ਼ ਦੇ ਕਿਸਾਨਾਂ ਦਾ ਬਣ ਚੁੱਕਿਆ ਹੈ ਕੇਂਦਰ ਸਰਕਾਰ ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੁਣ ਰੋਕ ਨਹੀਂ ਸਕੇਗੀ।