
ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁਧ ਲਗਾਤਾਰ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ
ਨਵੀਂ ਦਿੱਲੀ : ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁਧ ਲਗਾਤਾਰ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ, ਜਦਕਿ ਸਰਕਾਰ ਵੀ ਪਿੱਛੇ ਹੱਟਣ ਦੇ ਮੂਡ ਵਿਚ ਨਹੀਂ ਹੈ। ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅੱਜ 17ਵੇਂ ਦਿਨ ਵੀ ਜਾਰੀ ਹੈ । ਇਸੇ ਵਿਚਾਲੇ ਕਾਂਗਰਸ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦਿਨਾਂ ’ਚ 11 ਕਿਸਾਨਾਂ ਦੀ ਮੌਤ ਹੋ ਗਈ ਅਤੇ
rahul gandhi and modiਇਸ ਤੋਂ ਬਾਅਦ ਵੀ ਕੇਂਦਰ ਸਰਕਾਰ ਦਾ ਦਿਲ ਨਹੀਂ ਪਸੀਜਿਆ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਖੇਤੀਬਾੜੀ ਕਾਨੂੰਨਾਂ ਨੂੰ ਹਟਾਉਣ ਲਈ ਸਾਡੇ ਕਿਸਾਨ ਭਰਾਵਾਂ ਨੂੰ ਹੋਰ ਕਿੰਨੀਆਂ ਕੁਰਬਾਨੀਆਂ ਦੇਣੀਆਂ ਪੈਣਗੀਆਂ?’’
]Farmers to block Delhi-Jaipur highway today, police alertਉੱਥੇ ਹੀ ਦੂਜੇ ਪਾਸੇ ਇਸੇ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦਾਅਵਾ ਕੀਤਾ, ‘‘ਪਿਛਲੇ 17 ਦਿਨਾਂ ’ਚ 11 ਕਿਸਾਨ ਭਰਾਵਾਂ ਦੀ ਸ਼ਹਾਦਤ ਦੇ ਬਾਵਜੂਦ ਨਿਰੰਕੁਸ਼ ਮੋਦੀ ਸਰਕਾਰ ਦਾ ਦਿਲ ਨਹੀਂ ਪਸੀਜਿਆ। ਸਰਕਾਰ ਅਜੇ ਵੀ ਅੰਨਦਾਤਿਆਂ ਨਾਲ ਨਹੀਂ, ਅਪਣੇ ਧੰਨਦਾਤਿਆਂ ਦੇ ਨਾਲ ਕਿਉਂ ਖੜ੍ਹੀ ਹੈ? ਦੇਸ਼ ਜਾਣਨਾ ਚਾਹੁੰਦਾ ਹੈ- ‘ਰਾਜਧਰਮ’ ਵੱਡਾ ਹੈ ਜਾਂ ‘ਰਾਜਹਠ’?