
ਦਿੱਲੀ ਜੈਪੁਰ ਨੈਸ਼ਨਲ ਹਾਈਵੇਅ ਨੂੰ ਰੋਕਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਹੁਣ 12 ਦਸੰਬਰ ਦੀ ਥਾਂ 13 ਦਸੰਬਰ ਨੂੰ ਦਿੱਲੀ ਜੈਪੁਰ ਹਾਈਵੇਅ ਬੰਦ
ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਅੱਜ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਚੱਲ ਰਹੇ ਅੰਦੋਲਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਤਹਿਤ ਜਿੱਥੇ 12 ਦਸੰਬਰ ਨੂੰ ਦੇਸ਼ ਭਰ 'ਚ ਟੋਲ ਪਲਾਜ਼ਾ ਮੁਫਤ ਕੀਤੇ ਜਾਣੇ ਹਨ, ਉਥੇ ਹੀ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
12 ਦਸੰਬਰ ਦੀ ਥਾਂ 13 ਨੂੰ ਦਿੱਲੀ ਜੈਪੁਰ ਹਾਈਵੇਅ ਬੰਦ
-ਪਰ ਹੁਣ ਦਿੱਲੀ ਜੈਪੁਰ ਨੈਸ਼ਨਲ ਹਾਈਵੇਅ ਨੂੰ ਰੋਕਣ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਨੇ ਤਬਦੀਲੀਆਂ ਕੀਤੀਆਂ ਅਤੇ ਹੁਣ 12 ਦਸੰਬਰ ਦੀ ਥਾਂ 13 ਦਸੰਬਰ ਨੂੰ ਦਿੱਲੀ ਜੈਪੁਰ ਹਾਈਵੇਅ ਬੰਦ ਕੀਤਾ ਜਾਵੇਗਾ।
-ਰਾਜਸਥਾਨ ਦੇ ਕਿਸਾਨ ਸ਼ਾਹਜਹਾਂਪੁਰ ਵਿੱਚ 1 ਦਿਨ ਪਹਿਲਾਂ ਇਕੱਠੇ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਨੇ ਕਿਹਾ ਕਿ ਦਿੱਲੀ-ਜੈਪੁਰ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਨ ਦੇ ਪ੍ਰੋਗਰਾਮ ਵਿੱਚ ਥੋੜੀ ਜਿਹੀ ਤਬਦੀਲੀ ਕੀਤੀ ਗਈ ਹੈ।
ਉਨ੍ਹਾਂ ਨੇ ਦੱਸਿਆ ਕਿ 13 ਦਸੰਬਰ ਨੂੰ ਰਾਜਸਥਾਨ ਦੇ ਕੋਟਪੁਤਲੀ ਅਤੇ ਸ਼ਾਹਜਹਾਨਪੁਰ ਤੋਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਜ਼ਿਕਰਯੋਗ ਹੈ ਕਿ ਇਸ ਦੇ ਨਾਲ ਹੀ ਕਿਸਾਨ ਦਿੱਲੀ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਸ ਨੂੰ ਅੱਜ 17 ਦਿਨ ਹੋ ਗਏ ਹਨ।