ਕਿਸਾਨਾਂ ਵਲੋਂ ਅੱਜ ਅੰਦੋਲਨ ਦੌਰਾਨ ਪੁਲਿਸ ਅਲਰਟ 'ਤੇ ਸੁਰੱਖਿਆ ਦੇ ਕੀਤੇ ਗਏ ਖਾਸ ਇੰਤਜ਼ਾਮ
Published : Dec 12, 2020, 10:35 am IST
Updated : Dec 12, 2020, 10:35 am IST
SHARE ARTICLE
delhi police
delhi police

. ਇਸ ਦੇ ਨਾਲ ਹੀ ਟੋਲ ਪਲਾਜ਼ਾ ਦਾ ਘਿਰਾਓ ਕਰਨ ਲਈ ਕਿਸਾਨਾਂ ਦੇ ਸੱਦੇ 'ਤੇ ਫਰੀਦਾਬਾਦ ਪੁਲਿਸ ਪੂਰੀ ਚੌਕਸ ਹੈ।

ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ 17 ਦਿਨ ਹੋ ਗਏ। ਇਸ ਦੌਰਾਨ ਅੱਜ ਕਿਸਾਨਾਂ ਵਲੋਂ ਅੱਜ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਕਰਨਗੇ। ਪਰ 12 ਦਸੰਬਰ ਯਾਨੀ ਅੱਜ ਤੋਂ ਕਿਸਾਨਾਂ ਦੇ ਅੰਦੋਲਨ ਦਾ ਦਾਇਰਾ ਵਧੇਗਾ। ਹਰਿਆਣਾ ਦੇ ਕਿਸਾਨਾਂ ਨੇ ਟੋਲ ਪਲਾਜ਼ਾ ਨੂੰ ਘੇਰਨ ਦਾ ਐਲਾਨ ਕੀਤਾ। ਇਸ ਲਈ ਗੁਰੂਗ੍ਰਾਮ ਅਤੇ ਫਰੀਦਾਬਾਦ ਵਿਚ ਪੁਲਿਸ ਅਲਰਟ 'ਤੇ ਹੈ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

farmer

ਬੀਤੇ ਦਿਨੀ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ "ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 12 ਦਸੰਬਰ ਨੂੰ ਕਿਸਾਨ ਦਿੱਲੀ-ਜੈਪੁਰ ਹਾਈਵੇ ਜਾਮ ਕਰ ਦੇਣਗੇ। ਇਸ ਦੌਰਾਨ ਕਿਸਾਨ ਜ਼ਿਲ੍ਹਾ ਕੁਲੈਕਟਰਾਂ, ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਟੋਲ ਪਲਾਜ਼ਾ 'ਤੇ ਵੀ ਜਾਮ ਕੀਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੇਲ ਮਾਰਗਾਂ ਨੂੰ ਜਾਮ ਕਰਨ ਦੀ ਕੋਈ ਯੋਜਨਾ ਨਹੀਂ ਹੈ ਤੇ ਰਾਜਸਥਾਨ ਦੇ ਕਿਸਾਨ ਵੀ ਆ ਰਹੇ ਹਨ।"

FARMER

ਜਾਣੋ ਕੀ ਹਨ ਸੁਰੱਖਿਆ ਦੇ ਖਾਸ ਇੰਤਜ਼ਾਮ--

1. ਕਿਸਾਨ ਸੰਗਠਨਾਂ ਵੱਲੋਂ ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦੀ ਚੇਤਾਵਨੀ ਦੇ ਮੱਦੇਨਜ਼ਰ ਗੁਰੂਗਰਾਮ ਦੇ ਜ਼ਿਲ੍ਹਾ ਮੈਜਿਸਟਰੇਟ ਅਮਿਤ ਖੱਤਰੀ ਨੇ ਆਦੇਸ਼ ਜਾਰੀ ਕੀਤੇ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ 60 ਡਿਊਟੀ ਮੈਜਿਸਟ੍ਰੇਟ ਦੀ ਤਾਇਨਾਤੀ ਦੇ ਆਦੇਸ਼ ਦਿੱਤੇ ਹਨ।

delhi police

2. ਵੱਖ-ਵੱਖ ਚੌਕ-ਚੌਰਾਹੇ ਤੋਂ ਐਨਐਚ 48 'ਤੇ ਪੁਲਿਸ ਫੋਰਸ ਨਾਲ ਤਾਇਨਾਤ ਹੋਣਗੇ। ਤਕਰੀਬਨ ਢਾਈ ਹਜ਼ਾਰ ਪੁਲਿਸ ਕਰਮਚਾਰੀ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ਦੀ ਕਮਾਂਡ ਸੰਭਾਲਣਗੇ।

3. ਇਸ ਦੇ ਨਾਲ ਹੀ ਟੋਲ ਪਲਾਜ਼ਾ ਦਾ ਘਿਰਾਓ ਕਰਨ ਲਈ ਕਿਸਾਨਾਂ ਦੇ ਸੱਦੇ 'ਤੇ ਫਰੀਦਾਬਾਦ ਪੁਲਿਸ ਪੂਰੀ ਚੌਕਸ ਹੈ। ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਵਾਲਿਆਂ 'ਤੇ ਪੁਲਿਸ ਪੂਰੀ ਨਜ਼ਰ ਰੱਖੇਗੀ। ਪ੍ਰਦਰਸ਼ਨ ਦੌਰਾਨ ਲੋਕਾਂ 'ਤੇ ਡਰੋਨ ਨਾਲ ਨਿਗਰਾਨੀ ਰੱਖੀ ਜਾਏਗੀ। 

Delhi Police

4. ਇਸ ਦੌਰਾਨ ਤਕਰੀਬਨ 3500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਫਰੀਦਾਬਾਦ ਜ਼ਿਲ੍ਹੇ ਦੇ ਹਰੇਕ ਟੋਲ ਪਲਾਜ਼ਾ ਵਿਚ ਰਿਜ਼ਰਵ ਪੁਲਿਸ ਬਲ ਦੇ ਨਾਲ ਇੱਕ ਸਹਾਇਕ ਪੁਲਿਸ ਕਮਿਸ਼ਨਰ ਅਤੇ ਸਬੰਧਤ ਥਾਣੇ ਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement