
ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਦੁਨੀਆਂ ਵਿਚ ਨਹੀਂ ਰਹੇ।
ਨਵੀਂ ਦਿੱਲੀ: ਦੇਸ਼ ਲਈ ਕਈ ਅਹਿਮ ਆਪਰੇਸ਼ਨਸ ਨੂੰ ਅੰਜਾਮ ਦੇਣ ਅਤੇ ਉਹਨਾਂ ਦੀ ਅਗਵਾਈ ਕਰਨ ਵਾਲੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਦੁਨੀਆਂ ਵਿਚ ਨਹੀਂ ਰਹੇ। ਬੁੱਧਵਾਰ 8 ਦਸੰਬਰ ਨੂੰ ਉਹਨਾਂ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੂਨੂਰ ਨੇੜੇ ਹਾਦਸਾਗ੍ਰਸਤ ਹੋ ਗਿਆ ਸੀ। ਆਪਣੀ ਮੌਤ ਤੋਂ ਠੀਕ ਪਹਿਲਾਂ ਜਨਰਲ ਬਿਪਿਨ ਰਾਵਤ ਨੇ ਭਾਰਤੀ ਫੌਜ ਨੂੰ 'ਸਵਰਨੀਮ ਵਿਜੇ ਪਰਵ' ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਸੀ, ਜੋ ਹੁਣ ਜਾਰੀ ਕੀਤਾ ਗਿਆ ਹੈ। ਵੀਡੀਓ 'ਚ ਬਿਪਿਨ ਰਾਵਤ ਨੂੰ ਦੇਖ ਕੇ ਦੇਸ਼ ਇਕ ਵਾਰ ਫਿਰ ਭਾਵੁਕ ਹੋ ਗਿਆ।
CDS General Bipin Rawat
ਸੀਡੀਐਸ ਬਿਪਿਨ ਰਾਵਤ ਦੀ ਮੌਤ ਤੋਂ ਠੀਕ ਇਕ ਦਿਨ ਪਹਿਲਾਂ ਯਾਨੀ 7 ਦਸੰਬਰ ਨੂੰ ਨੂੰ 'ਸਵਰਨੀਮ ਵਿਜੇ ਪਰਵ' ਲਈ ਉਹਨਾਂ ਦਾ ਵੀਡੀਓ ਰਿਕਾਰਡ ਕੀਤਾ ਗਿਆ ਸੀ। ਹੁਣ ਅੱਜ ਤੋਂ ਸ਼ੁਰੂ ਹੋਏ ਇਸ ਪ੍ਰੋਗਰਾਮ ਦੇ ਉਦਘਾਟਨ ਮੌਕੇ ਦਿੱਲੀ ਦੇ ਇੰਡੀਆ ਗੇਟ ਲਾਨ ਵਿਚ ਬਿਪਿਨ ਰਾਵਤ ਦੇ ਇਸ ਸੰਦੇਸ਼ ਨੂੰ ਰਿਲੀਜ਼ ਕੀਤਾ ਗਿਆ।
Gen Bipin Rawat
ਅਪਣੇ ਇਸ ਵੀਡੀਓ ਸੰਦੇਸ਼ ਵਿਚ ਸੀਡੀਐਸ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ, ‘'ਸਵਰਨੀਮ ਵਿਜੇ ਦਿਵਸ' ਮੌਕੇ ਮੈਂ ਭਾਰਤੀ ਫੌਜ ਦੇ ਸਾਰੇ ਬਹਾਦਰ ਸੈਨਿਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਅਸੀਂ 1971 ਦੀ ਜੰਗ ਵਿਚ ਭਾਰਤੀ ਫੌਜ ਦੀ ਜਿੱਤ ਦੀ 50ਵੀਂ ਵਰ੍ਹੇਗੰਢ ਨੂੰ ਵਿਜੇ ਦਿਵਸ ਵਜੋਂ ਮਨਾ ਰਹੇ ਹਾਂ। ਇਸ ਪਵਿੱਤਰ ਤਿਉਹਾਰ 'ਤੇ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੂੰ ਯਾਦ ਕਰਦੇ ਹੋਏ, ਮੈਂ ਉਹਨਾਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ’।
#WATCH Late CDS General Bipin Rawat's pre-recorded message played at an event on the occasion 'Swarnim Vijay Parv' inaugurated today at India Gate lawns in Delhi. This message was recorded on December 7.
— ANI (@ANI) December 12, 2021
(Source: Indian Army) pic.twitter.com/trWYx7ogSy
ਉਦਘਾਟਨ ਸਮਾਰੋਹ ਵਿਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੱਸਿਆ ਕਿ ਸੀਡੀਐਸ ਜਨਰਲ ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਮਧੁਲਿਕਾ ਸਮੇਤ 13 ਲੋਕਾਂ ਦੀ ਹੈਲੀਕਾਪਟਰ ਕ੍ਰੈਸ਼ ਵਿਚ ਮੌਤ ਹੋ ਜਾਣ ਤੋਂ ਬਾਅਦ ‘ਸਵਰਨੀਮ ਵਿਜੇ ਦਿਵਸ’ ਸਾਦਗੀ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।
CDS Bipin Rawat
ਆਪਣੇ ਆਖਰੀ ਵੀਡੀਓ ਸੰਦੇਸ਼ 'ਚ ਬਿਪਿਨ ਰਾਵਤ ਨੇ ਵਿਜੇ ਪਰਵ 'ਤੇ ਫੌਜ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਤੁਹਾਡੇ 'ਤੇ ਮਾਣ ਹੈ। ਇਸ ਦੇ ਨਾਲ ਹੀ ਉਹਨਾਂ ਨੇ 1971 ਦੀ ਜੰਗ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ। ਬਿਪਿਨ ਰਾਵਤ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ 1971 ਦੀ ਜੰਗ ਦੇ 50 ਸਾਲ ਪੂਰੇ ਹੋਣ 'ਤੇ ਦੇਸ਼ ਫੌਜ ਦੀ ਬਹਾਦਰੀ ਅਤੇ ਉਪਲਬਧੀਆਂ ਨੂੰ 'ਸਵਰਨੀਮ ਵਿਜੇ ਪਰਵ' ਦੇ ਰੂਪ 'ਚ ਮਨਾ ਰਿਹਾ ਹੈ।