ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ
ਰੋਹਤਕ: ਹਰਿਆਣਾ ਵਿੱਚ ਗੰਨੇ ਦਾ ਰੇਟ ਨਾ ਵਧਣ ਕਾਰਨ ਕਿਸਾਨ ਨਾਰਾਜ਼ ਹਨ। ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਦੇ ਸੱਦੇ 'ਤੇ ਸੂਬੇ ਭਰ ਦੀਆਂ ਖੰਡ ਮਿੱਲਾਂ 'ਤੇ ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਧਰਨਾ ਦੇਣਗੇ। ਬੀਕੇਯੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾ ਦਿੱਤਾ ਹੈ ਪਰ ਹਰਿਆਣਾ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਕਿਸਾਨ ਨਰਾਇਣਗੜ੍ਹ ਸ਼ੂਗਰ ਮਿੱਲ ਅੱਗੇ ਵੀ ਪ੍ਰਦਰਸ਼ਨ ਕਰਨਗੇ ਅਤੇ ਮੈਨੇਜਰ ਤੇ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਣਗੇ।
ਚੜੂਨੀ ਨੇ ਕਿਹਾ ਸੀ ਕਿ ਗੰਨਾ ਉਤਪਾਦਕ ਕਿਸਾਨਾਂ ਵੱਲੋਂ ਗੰਨੇ ਦੀ ਕੀਮਤ ਵਧਾਉਣ ਦੀ ਮੰਗ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਨੇ ਸਰਕਾਰ ਤੋਂ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ ਚੜੂਨੀ ਨੇ ਸਰਕਾਰ ਨੂੰ ਜਨਵਰੀ 'ਚ ਵੱਡੇ ਅੰਦੋਲਨ ਦੀ ਚਿਤਾਵਨੀ ਵੀ ਦਿੱਤੀ ਹੈ।
ਬੀਕੇਯੂ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਨੇ ਅੱਜ ਵੱਧ ਤੋਂ ਵੱਧ ਕਿਸਾਨਾਂ ਨੂੰ ਖੰਡ ਮਿੱਲ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ ਤੇ ਕਿਹਾ ਕਿ ਸੂਬੇ ਵਿੱਚ ਗੰਨੇ ਦਾ ਮੌਜੂਦਾ ਰੇਟ ਬਹੁਤ ਘੱਟ ਹੈ। ਜਦੋਂ ਕਿ ਹਰਿਆਣਾ ਵਿੱਚ ਗੰਨੇ ਦਾ ਰੇਟ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਸੀ। ਪੰਜਾਬ ਵਿੱਚ ਗੰਨੇ ਦਾ ਰੇਟ 380 ਰੁਪਏ ਪ੍ਰਤੀ ਕੁਇੰਟਲ ਹੈ। ਜਦੋਂਕਿ ਹਰਿਆਣਾ ਵਿੱਚ ਇਹ ਸਿਰਫ਼ 362 ਰੁਪਏ ਹੈ। ਸਰਕਾਰ ਨੇ ਮਸ਼ੀਨ ਨਾਲ ਕੱਟੇ ਹੋਏ ਗੰਨੇ 'ਤੇ ਟੈਕਸ ਵਧਾ ਕੇ 7 ਫੀਸਦੀ ਕਰ ਦਿੱਤਾ ਹੈ। ਜਦੋਂ ਕਿ ਪੰਜਾਬ ਵਿੱਚ ਇਹ ਕਟੌਤੀ ਸਿਰਫ਼ 3 ਫ਼ੀਸਦੀ ਹੈ ਅਤੇ ਮਹਾਰਾਸ਼ਟਰ ਵਿੱਚ ਇਹ ਕਟੌਤੀ 4.5 ਫ਼ੀਸਦੀ ਹੈ।