
CBSE) ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ।
ਨਵੀਂ ਦਿੱਲੀ: ਵਿਦਿਆਰਥੀਆਂ ਲਈ ਬਹੁਤ ਅਹਿਮ ਖ਼ਬਰ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਇਕ ਮਹੱਤਵਪੂਰਨ ਨੋਟਿਸ ਜਾਰੀ ਕੀਤਾ ਹੈ।
ਦਰਅਸਲ, CBSE ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਨਸ਼ਰ ਹੋ ਰਹੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਬਿਲਕੁਲ ਫਰਜ਼ੀ ਹਨ। ਬੋਰਡ ਨੇ ਅਜੇ ਡੇਟਸ਼ੀਟ ਦਾ ਐੈਲਾਨ ਨਹੀਂ ਕੀਤਾ ਹੈ। ਇਹ ਡੇਟਸ਼ੀਟ ਬਿਲਕੁਲ ਫੇਕ ਹੈ ਤੇ ਇਹ ਬਹੁਤ ਵਾਇਰਲ ਹੋ ਰਹੀ ਹੈ।
ਜੇਕਰ ਬੱਚਿਆਂ ਨੂੰ ਪ੍ਰੀਖਿਆਵਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਵੇਖਣੀ ਹੈ ਤਾਂ ਸੀਬੀਐਸਈ ਬੋਰਡ ਦੀ ਅਧਿਕਾਰਤ ਵੈੱਬਸਾਈਟ cbse.gov.in 'ਤੇ ਦੇਖਿਆ ਜਾ ਸਕਦਾ ਹੈ। ਵਿਦਿਆਰਥੀਆਂ ਨੂੰ ਇਕ ਸਲਾਹ ਦੇ ਤੌਰ 'ਤੇ ਦੱਸ ਦੇਈਏ ਕਿ ਪ੍ਰੀਖਿਆਵਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਿਰਫ਼ ਅਧਿਕਾਰਤ ਵੈੱਬਸਾਈਟ 'ਤੇ ਵੇਖਣ ਅਤੇ ਉਸ 'ਤੇ ਭਰੋਸਾ ਕਰਨ ਤਾਂ ਜੋ ਫਰਜ਼ੀ ਖਬਰਾਂ ਤੋਂ ਬਚਿਆਂ ਜਾ ਸਕੇ।