ਅੰਬਾਲਾ 'ਚ ਪੁੱਤਰ ਨੇ ਪਿਤਾ ਖ਼ਿਲਾਫ਼ ਦਰਜ ਕਰਵਾਈ FIR: ਕਿਹਾ- ਮੇਰੀ ਪਤਨੀ ਨਾਲ ਕਰਦਾ ਸੀ ਕੁੱਟਮਾਰ, ਦਿੰਦਾ ਸੀ ਜਾਨੋਂ ਮਾਰਨ ਦੀਆਂ ਧਮਕੀਆਂ
Published : Dec 12, 2022, 2:38 pm IST
Updated : Dec 12, 2022, 2:38 pm IST
SHARE ARTICLE
Son filed FIR against father in Ambala: Said- used to beat my wife, threatened to kill me
Son filed FIR against father in Ambala: Said- used to beat my wife, threatened to kill me

ਨੌਜਵਾਨ ਨੇ ਆਪਣੀਆਂ ਦੋ ਭੈਣਾਂ ਅਤੇ ਮਾਮੇ 'ਤੇ ਆਪਣੇ ਪਿਤਾ ਨੂੰ ਉਕਸਾਉਣ ਦਾ ਦੋਸ਼ ਵੀ ਲਗਾਇਆ

 

ਅੰਬਾਲਾ- ਹਰਿਆਣਾ ਦੇ ਅੰਬਾਲਾ ਜ਼ਿਲੇ 'ਚ ਆਪਣੇ ਪਿਤਾ ਦੀਆਂ ਹਰਕਤਾਂ ਤੋਂ ਤੰਗ ਆ ਕੇ ਇਕ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਆਪਣੇ ਪਿਤਾ, ਮਾਮੇ ਅਤੇ ਦੋ ਭੈਣਾਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਨੌਜਵਾਨ ਨੇ ਦੋਸ਼ ਲਾਇਆ ਹੈ ਕਿ ਬਿਜਲੀ ਨਿਗਮ ਤੋਂ ਫੋਰਮੈਨ ਦੇ ਅਹੁਦੇ ਤੋਂ ਸੇਵਾਮੁਕਤ ਹੋਇਆ ਉਸ ਦਾ ਪਿਤਾ ਉਸ ਦੀ ਪਤਨੀ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ। ਇੰਨਾ ਹੀ ਨਹੀਂ ਉਸ ਨੂੰ ਘਰੋਂ ਬਾਹਰ ਕੱਢਣ ਦੇ ਨਾਲ-ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨ ਨੇ ਆਪਣੀਆਂ ਦੋ ਭੈਣਾਂ ਅਤੇ ਮਾਮੇ 'ਤੇ ਆਪਣੇ ਪਿਤਾ ਨੂੰ ਉਕਸਾਉਣ ਦਾ ਦੋਸ਼ ਵੀ ਲਗਾਇਆ ਹੈ। ਬਰਾੜਾ ਚੌਕੀ ਦੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬਰਾੜਾ ਵਾਸੀ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਕਰੀਬ 14 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਸ ਦੇ ਪਿਤਾ ਲੇਖਰਾਜ ਬਿਜਲੀ ਨਿਗਮ ਤੋਂ ਸੇਵਾਮੁਕਤ ਹਨ, ਪਰ ਉਸ ਦੇ ਪਿਤਾ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਪਰੇਸ਼ਾਨ ਕਰ ਰਹੇ ਹਨ। ਉਸ ਦੀਆਂ 3 ਭੈਣਾਂ ਵਿੱਚੋਂ 2 ਭੈਣਾਂ ਪ੍ਰੀਤੀ ਅਤੇ ਨੀਰੂ ਅਤੇ ਮਾਮਾ ਸੁਭਾਸ਼ ਵੀ ਉਸ ਦੇ ਪਿਤਾ ਨੂੰ ਭੜਕਾ ਰਹੇ ਹਨ।

ਨੌਜਵਾਨ ਨੇ ਕਿਹਾ ਕਿ ਉਸ ਦੀ ਪਤਨੀ ਨੂੰ ਉਸ ਦੇ ਪਿਤਾ ਤੋਂ ਖਤਰਾ ਹੈ। ਐਤਵਾਰ ਨੂੰ ਵੀ ਉਸ ਦੇ ਪਿਤਾ ਨੇ ਪਤਨੀ ਦੀ ਕੁੱਟਮਾਰ ਕੀਤੀ। ਨੌਜਵਾਨ ਨੇ ਦੱਸਿਆ ਕਿ ਉਸ ਦਾ ਪਿਤਾ ਉਸ ਦੀ ਮਾਂ ਨੂੰ ਵੀ ਇਸੇ ਤਰ੍ਹਾਂ ਤੰਗ ਕਰਦਾ ਸੀ।

ਨੌਜਵਾਨ ਨੇ ਦੱਸਿਆ ਕਿ ਉਸ ਦੀ ਮਾਂ ਕੈਂਸਰ ਤੋਂ ਪੀੜਤ ਸੀ, ਜਿਸ ਦੀ ਕਰੀਬ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ ਪਰ ਉਸ ਦੇ ਪਿਤਾ ਕਹਿੰਦਾ ਹੈ ਕਿ ਤੂੰ ਅਤੇ ਤੇਰੀ ਪਤਨੀ ਨੇ ਆਪਣੀ ਮਾਂ ਦਾ ਕਤਲ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਿਸ਼ਤੇਦਾਰਾਂ ਨੇ ਉਸ ਦੇ ਪਿਤਾ ਨੂੰ ਵੀ ਸਮਝਾਇਆ ਪਰ ਕੋਈ ਸੁਧਾਰ ਨਹੀਂ ਹੋਇਆ। ਥਾਣਾ ਬਰਾੜਾ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 323, 506 ਅਤੇ 34 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement