Sushil Kumar Rinku: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੀ ਬਕਾਇਆ ਗ੍ਰਾਂਟ ਦੀ ਅਦਾਇਗੀ ਦੀ ਮੰਗ ਕੀਤੀ
Published : Dec 12, 2023, 9:20 pm IST
Updated : Dec 12, 2023, 9:20 pm IST
SHARE ARTICLE
AAP MP Sushil Kumar Rinku demands release of central funds for Punjab
AAP MP Sushil Kumar Rinku demands release of central funds for Punjab

ਕਿਹਾ, ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ’ਤੇ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਖਰਚ ਨਹੀਂ ਕਰ ਰਹੀ, ਬਲਡਕਿ ਅਪਣੇ ਪੈਸੇ ਦੀ ਵਰਤੋਂ ਕਰ ਰਹੀ ਹੈ

Sushil Kumar Rinku: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਪੰਜਾਬ ਲਈ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਅਤੇ ਦਾਅਵਾ ਕੀਤਾ ਕਿ ਸੂਬੇ ਦੀ 8,000 ਕਰੋੜ ਰੁਪਏ ਦੀ ਕੇਂਦਰੀ ਗ੍ਰਾਂਟ ਅਜੇ ਵੀ ਬਕਾਇਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ’ਚ ਗ੍ਰਾਂਟਾਂ ਦੀਆਂ ਪੂਰਕ ਮੰਗਾਂ ’ਤੇ ਚਰਚਾ ’ਚ ਹਿੱਸਾ ਲੈਂਦਿਆਂ ਕਿਹਾ ਕਿ ਪੰਜਾਬ ਲਈ ਪੇਂਡੂ ਵਿਕਾਸ ਫੰਡ ਦੇ 5,637 ਕਰੋੜ ਰੁਪਏ ਕੇਂਦਰ ਸਰਕਾਰ ਕੋਲ ਬਕਾਇਆ ਹਨ, ਜਿਸ ਦੀ ਵਰਤੋਂ ਪੇਂਡੂ ਖੇਤਰਾਂ ’ਚ ਮੰਡੀਆਂ ਅਤੇ ਸੜਕਾਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ, ‘‘ਮੈਂ ਕੋਈ ਵਾਧੂ ਗ੍ਰਾਂਟ ਨਹੀਂ ਮੰਗ ਰਿਹਾ, ਮੈਂ ਤੁਹਾਡਾ ਧਿਆਨ ਬਕਾਇਆ ਗ੍ਰਾਂਟਾਂ ਵਲ ਖਿਚਣਾ ਚਾਹੁੰਦਾ ਹਾਂ।’’ ‘ਆਪ’ ਸੰਸਦ ਮੈਂਬਰ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਪੰਜਾਬ ਦੇ 621 ਕਰੋੜ ਰੁਪਏ ਬਕਾਇਆ ਹਨ।

ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਲਈ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡਾਂ ਦੀ ਵਰਤੋਂ ਕਰ ਰਹੀ ਹੈ। ਪੰਜਾਬ ’ਚ 660 ਮੁਹੱਲਾ ਕਲੀਨਿਕ ਹਨ, ਜਿਨ੍ਹਾਂ ਨਾਲ ਲੱਖਾਂ ਲੋਕਾਂ ਨੂੰ ਲਾਭ ਹੋ ਰਿਹਾ ਹੈ। ਅਸੀਂ ਮੁਹੱਲਾ ਕਲੀਨਿਕਾਂ ’ਤੇ ਰਾਸ਼ਟਰੀ ਸਿਹਤ ਮਿਸ਼ਨ ਦੇ ਫੰਡ ਖਰਚ ਨਹੀਂ ਕਰ ਰਹੇ, ਪਰ ਪੰਜਾਬ ਸਰਕਾਰ ਅਪਣੇ ਪੈਸੇ ਦੀ ਵਰਤੋਂ ਕਰ ਰਹੀ ਹੈ।’’

ਰਿੰਕੂ ਨੇ ਕਿਹਾ ਕਿ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਤੋਂ 850 ਕਰੋੜ ਰੁਪਏ ਅਤੇ ਵਿਸ਼ੇਸ਼ ਸਹਾਇਤਾ ਫੰਡ ਦੇ 1800 ਕਰੋੜ ਰੁਪਏ ਕੇਂਦਰ ਕੋਲ ਬਕਾਇਆ ਹਨ।
ਉਨ੍ਹਾਂ ਪੰਜਾਬੀ ’ਚ ਕਿਹਾ, ‘‘ਕੁਲ ਮਿਲਾ ਕੇ ਲਗਭਗ 8,000 ਕਰੋੜ ਰੁਪਏ ਬਕਾਇਆ ਹਨ। ਮੈਂ ਬੇਨਤੀ ਕਰਦਾ ਹਾਂ ਕਿ ਫੰਡ ਜਲਦੀ ਤੋਂ ਜਲਦੀ ਜਾਰੀ ਕੀਤੇ ਜਾਣ। ਪੰਜਾਬ ਸਰਕਾਰ ਫੰਡ ਜਾਰੀ ਕਰਨ ਲਈ ਸੁਪਰੀਮ ਕੋਰਟ ਨਹੀਂ ਜਾਣਾ ਚਾਹੁੰਦੀ।’’

 (For more news apart from AAP MP Sushil Kumar Rinku demands release of central funds for Punjab, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement