
‘ਸਾਮਨਾ’ ਅਖ਼ਬਾਰ ਦੇ ਕਾਰਜਕਾਰੀ ਸੰਪਾਦਕ ਨੇ ਸੰਜੇ ਰਾਉਤ
Case against Sanjay Raut ਯਵਤਮਾਲ ਪੁਲਿਸ ਨੇ ਸ਼ਿਵ ਸੈਨਾ ਦੇ ਅਖ਼ਬਾਰ ‘ਸਾਮਨਾ’ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕਥਿਤ ਤੌਰ ’ਤੇ ਇਤਰਾਜ਼ਯੋਗ ਲੇਖ ਲਿਖਣ ਲਈ ਪਾਰਟੀ ਦੇ ਸੰਸਦ ਮੈਂਬਰ ਸੰਜੇ ਰਾਉਤ ਵਿਰੁਧ ਦੇਸ਼ਧ੍ਰੋਹ ਅਤੇ ਹੋਰ ਦੋਸ਼ਾਂ ਹੇਠ ਐਫ.ਆਈ.ਆਰ. ਦਰਜ ਕੀਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ।
ਅਧਿਕਾਰੀ ਨੇ ਦਸਿਆ ਕਿ ਭਾਜਪਾ ਦੇ ਯਵਤਮਾਲ ਜ਼ਿਲ੍ਹਾ ਕੋਆਰਡੀਨੇਟਰ ਨਿਤਿਨ ਭੁਟਾਡਾ ਵਲੋਂ ਰਾਜ ਸਭਾ ਮੈਂਬਰ ਵਿਰੁਧ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਰਾਊਤ ਸਾਮਨਾ ਦੇ ਕਾਰਜਕਾਰੀ ਸੰਪਾਦਕ ਹਨ। ਸ਼ਿਕਾਇਤ ’ਚ ਭੁਟਾਡਾ ਨੇ ਦਾਅਵਾ ਕੀਤਾ ਕਿ ਰਾਊਤ ਨੇ 10 ਦਸੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਵਿਰੁਧ ਇਤਰਾਜ਼ਯੋਗ ਲੇਖ ਲਿਖਿਆ ਸੀ।
ਅਧਿਕਾਰੀ ਨੇ ਦਸਿਆ ਕਿ ਰਾਊਤ ਵਿਰੁਧ ਸੋਮਵਾਰ ਨੂੰ ਉਮਰਖੇੜ ਥਾਣੇ ’ਚ ਭਾਰਤੀ ਦੰਡਾਵਲੀ ਦੀ ਧਾਰਾ 124 (ਏ) (ਦੇਸ਼ਧ੍ਰੋਹ), 153 (ਏ) (ਧਰਮ, ਨਸਲ, ਜਨਮ ਸਥਾਨ, ਰਿਹਾਇਸ਼, ਭਾਸ਼ਾ ਆਦਿ ਦੇ ਆਧਾਰ ’ਤੇ ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹਤ ਕਰਨਾ) ਅਤੇ 505 (2) (ਭਾਈਚਾਰਿਆਂ ਵਿਚਾਲੇ ਦੁਸ਼ਮਣੀ, ਨਫ਼ਰਤ ਜਾਂ ਦੁਸ਼ਮਣੀ ਨੂੰ ਉਤਸ਼ਾਹਤ ਕਰਨ ਵਾਲੇ ਬਿਆਨ) ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ, ‘‘ਅਸੀਂ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਦੀ ਜਾਂਚ ਕਰਾਂਗੇ।’’
(For more news apart from Case against Sanjay Raut for ‘objectionable’ article against PM, stay tuned to Rozana Spokesman)