
ਇਸ ਘਟਨਾ ਦੀ ਵਾਇਰਲ ਵੀਡੀਓ ਨੇ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਵੀ ਪਰੇਸ਼ਾਨ ਕਰ ਦਿੱਤਾ ਹੈ।
MP Crime News: ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਿਚ ਇੱਕ ਵਿਅਕਤੀ ਨੇ ਕੁੱਤੇ ਦੇ ਬੱਚੇ ਨੂੰ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਫਿਰ ਲੱਤਾਂ ਮਾਰ-ਮਾਰ ਕੇ ਉਸ ਨੂੰ ਜਾਨੋਂ ਮਾਰ ਦਿੱਤੀ। ਇਹ ਘਟਨਾ ਇੱਕ ਦੁਕਾਨ ਦੇ ਸਾਹਮਣੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਸੀਸੀਟੀਵੀ ਫੁਟੇਜ ਵਿਚ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਇੱਕ ਬੰਦ ਦੁਕਾਨ ਦੇ ਸਾਹਮਣੇ ਬੈਠਾ ਹੈ। ਉਦੋਂ ਹੀ ਦੋ ਕਤੂਰੇ ਉਸ ਦੇ ਕੋਲ ਆਉਂਦੇ ਹਨ ਅਤੇ ਉਸਨੂੰ ਸੁੰਘਣ ਲੱਗਦੇ ਹਨ। ਇਸ ਦੌਰਾਨ ਅਚਾਨਕ ਨੌਜਵਾਨ ਦਾ ਵਿਵਹਾਰ ਬਦਲ ਜਾਂਦਾ ਹੈ।
ਉਹ ਇੱਕ ਕਤੂਰੇ ਨੂੰ ਫੜ ਕੇ ਜ਼ਮੀਨ 'ਤੇ ਜ਼ੋਰ ਨਾਲ ਸੁੱਟਦਾ ਹੈ ਅਤੇ ਉਸ ਨੂੰ ਉਦੋਂ ਤੱਕ ਲੱਤਾਂ ਮਾਰਦਾ ਹੈ ਜਦੋਂ ਤੱਕ ਉਹ ਮਰ ਨਹੀਂ ਜਾਂਦਾ। ਬਾਕੀ ਪੰਜ ਕਤੂਰੇ ਡਰਦੇ ਹੋਏ ਦੇਖਦੇ ਹਨ ਕਿਉਂਕਿ ਉਨ੍ਹਾਂ ਦੇ ਸਾਥੀ ਨੂੰ ਬੇਰਹਿਮੀ ਨਾਲ ਮਾਰਿਆ ਜਾਂਦਾ ਹੈ। ਇਸ ਘਟਨਾ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਘਟਨਾ ਦੀ ਵਾਇਰਲ ਵੀਡੀਓ ਨੇ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੂੰ ਵੀ ਪਰੇਸ਼ਾਨ ਕਰ ਦਿੱਤਾ ਹੈ। ਉਨ੍ਹਾਂ ਇਸ ਜ਼ਾਲਮਾਨਾ ਕਾਰੇ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ।
ਸਿੰਧੀਆ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਸੰਦੇਸ਼ ਪੋਸਟ ਕੀਤਾ ਅਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਦੋਸ਼ੀ ਨੂੰ ਸਖਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਲਿਖਿਆ ਕਿ ਇਹ ਡਰਾਉਣਾ ਅਤੇ ਪ੍ਰੇਸ਼ਾਨ ਕਰਨ ਵਾਲਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਇਸ ਬਰਬਰਤਾ ਦੀ ਸਜ਼ਾ ਉਸ ਵਿਅਕਤੀ ਨੂੰ ਮਿਲਣੀ ਚਾਹੀਦੀ ਹੈ।
(For more news apart from MP Crime News stay tuned to Rozana Spokesman)