
Chhattisgarh News : ਸੁਰੱਖਿਆ ਬਲ ਖੇਤਰ 'ਚ ਨਕਸਲੀਆਂ ਨੇ ਕੀਤੀ ਗੋਲ਼ੀਬਾਰੀ, ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਸ਼ੁਰੂ
Chhattisgarh News : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਬੂਝਮਾਦ ਇਲਾਕੇ 'ਚ ਅੱਜ ਤੜਕੇ 3 ਵਜੇ ਤੋਂ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਰੁਕ-ਰੁਕ ਮੁੱਠਭੇੜ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੀ 10 ਤਰੀਕ ਨੂੰ ਨਾਰਾਇਣਪੁਰ, ਦਾਂਤੇਵਾੜਾ, ਜਗਦਲਪੁਰ ਅਤੇ ਕੋਂਡਾਗਾਓਂ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਰਿਜ਼ਰਵ ਫੋਰਸ 'ਡੀਆਰਜੀ', ਐਸਟੀਐਫ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਇੱਕ ਸਾਂਝੀ ਟੀਮ ਅਬੂਝਾਮਦ ਖੇਤਰ ’ਚ ਨਕਸਲ ਵਿਰੋਧੀ ਮੁਹਿੰਮ ਲਈ ਭੇਜੀ ਗਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤੜਕੇ 3 ਵਜੇ ਜਦੋਂ ਸੁਰੱਖਿਆ ਬਲ ਖੇਤਰ 'ਚ ਸਨ ਤਾਂ ਨਕਸਲੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਰੁਕ-ਰੁਕ ਕੇ ਮੁਕਾਬਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
(For more news apart from Clashes continue between security forces and Naxalites in Abujhmad of Chhattisgarh News in Punjabi, stay tuned to Rozana Spokesman)