
Jammu Kashmir News: ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
Jammu Kashmir News: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿਚ ਫੌਜ ਦੇ ਇਕ ਜਵਾਨ ਨੇ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਹੌਲਦਾਰ ਇੰਦੇਸ਼ ਕੁਮਾਰ, ਜੋ ਕਿ ਮੰਜਾਕੋਟ ਇਲਾਕੇ ਦੇ ਪਿੰਡ ਅੰਜਵਾਲੀ 'ਚ ਆਪਣੇ 'ਕੈਂਪ' 'ਚ ਸੰਤਰੀ ਦੀ ਡਿਊਟੀ ਕਰ ਰਹੇ ਸਨ, ਨੇ ਮੰਗਲਵਾਰ ਦੇਰ ਸ਼ਾਮ ਆਪਣੀ ਸਰਵਿਸ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ।
ਉਨ੍ਹਾਂ ਕਿਹਾ ਕਿ ਸਿਪਾਹੀ ਨੇ ਇਹ ਕਦਮ ਕਿਉਂ ਚੁੱਕਿਆ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।