ਕਰਤਾਰਪੁਰ ਲਾਂਘਾ 1947 'ਚ ਹੋਈ ਭੁੱਲ ਦਾ ਪਛਤਾਵਾ : ਪੀਐਮ ਮੋਦੀ 
Published : Jan 13, 2019, 1:37 pm IST
Updated : Jan 13, 2019, 1:37 pm IST
SHARE ARTICLE
PM Narendra Modi
PM Narendra Modi

ਪੀਐਮ ਮੋਦੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ 'ਤੇ ਚਲ ਰਿਹਾ ਹੈ।

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਵਿਚ ਸਮਾਰਕ ਸਿੱਕਾ ਜਾਰੀ ਕੀਤਾ। ਇਸ ਪ੍ਰੋਗਰਾਮ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿੱਕਾ ਹਜ਼ਾਰਾਂ ਸਾਲਾਂ ਤੋਂ ਸਾਡੇ ਦਿਲਾਂ 'ਤੇ ਚਲ ਰਿਹਾ ਹੈ, ਉਹਨਾਂ ਨੇ ਖਾਲਸਾ ਪੰਥ ਰਾਹੀਂ ਪੂਰੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਣਥਕ ਕੋਸ਼ਿਸ਼ਾਂ ਨਾਲ ਕਰਤਾਰਪੁਰ ਲਾਂਘਾ ਬਣਨ ਜਾ ਰਿਹਾ ਹੈ।

Kartarpur corridor Kartarpur corridor

ਹੁਣ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਰਾਹ 'ਤੇ ਚਲਣ ਵਾਲਾ ਹਰ ਭਾਰਤੀ ਦੂਰਬੀਨ ਦੀ ਬਜਾਏ ਅਪਣੀਆਂ ਅੱਖਾਂ ਨਾਲ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇਗਾ। ਅਗਸਤ 1947 ਵਿਚ ਜਿਹੜੀ ਗਲਤੀ ਹੋਈ ਸੀ, ਇਹ ਉਸ ਦਾ ਪਛਤਾਵਾ ਹੈ। ਸਾਡੇ ਗੁਰੂਆਂ ਦੀ ਸੱਭ ਤੋਂ ਮਹੱਤਵਪੂਰਨ ਥਾਂ ਜੋ ਕਿ ਸਿਰਫ ਕੁਝ ਕਿਲੋਮੀਟਰ ਦੀ ਦੂਰੀ 'ਤੇ ਸੀ ਪਰ ਉਸ ਨੂੰ ਵੀ ਅਪਣੇ ਨਾਲ ਨਹੀਂ ਲਿਆ ਗਿਆ। ਇਹ ਲਾਂਘਾ  ਉਸ ਨੁਕਸਾਨ ਨੂੰ ਘਟਾਉਣ ਲਈ ਕੀਤੀ ਗਈ ਕੋਸ਼ਿਸ਼ ਦਾ ਸਬੂਤ ਹੈ।

1947Partition 1947

ਉਹਨਾਂ ਕਿਹਾ ਕਿ ਭਾਰਤ ਦੇ ਕੋਲ ਜਿਸ ਸੱਭਿਆਚਾਰ ਅਤੇ ਗਿਆਨ ਦੀ ਵਿਰਾਸਤ ਹੈ, ਉਸ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਕਾਵਿ ਭਾਰਤੀ ਸੱਭਿਆਚਾਰ ਦੀ ਵਿਰਾਸਤ ਅਤੇ ਸਾਡੀ ਜਿੰਦਗੀ ਦਾ ਸੱਭ ਤੋਂ ਸੌਖੇ ਤਰੀਕੇ ਨਾਲ ਕੀਤਾ ਗਿਆ ਪ੍ਰਗਟਾਵਾ ਹੈ। ਗੁਰੂ ਜੀ ਦੀ ਬਹੁਪੱਖੀ ਸ਼ਖਸੀਅਤ ਦੀ ਤਰ੍ਹਾਂ ਹੀ ਉਹਨਾਂ ਦਾ ਕਾਵਿ ਵੀ ਬਹੁਤ ਸਾਰੇ ਵਿਸ਼ਿਆਂ ਨਾਲ ਭਰਪੂਰ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement