
ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅਤੇ ਕਲਾਕਾਰ ਦਾ ਆਪਸੀ ਗੂੜ੍ਹਾ ਰਿਸ਼ਤਾ ਹੈ ।
ਨਵੀਂ ਦਿੱਲੀ : ਦਿੱਲੀ ਬਾਰਡਰ ਦੀ ਸਿੰਘੂ ਸਟੇਜ ‘ਤੇ ਪਹੁੰਚੇ ਸਰਬਜੀਤ ਚੀਮਾ ਨੇ ਕੇਂਦਰ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਕੁਰਬਾਨੀ ਤੇ ਕਿਸਾਨੀ ਵਿਰਸੇ ਵਿਚੋਂ ਮਿਲੀ ਹੈ । ਇਸ ਲਈ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹਣਾ ਕੋਈ ਸੌਖਾ ਕੰਮ ਨਹੀਂ ਹੈ । ਕਿਸਾਨ ਜ਼ਮੀਨਾਂ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਨ ।
photoਚੀਮਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਪੰਜਾਬੀਆਂ ਵੱਲੋਂ ਕੀਤੀ ਬਹਾਦਰੀ ਨੂੰ ਦੇ ਦੁਨੀਆਂ ਭਰ ਵਿੱਚ ਚਰਚੇ ਹਨ, ਉਨ੍ਹਾਂ ਕਿਹਾ ਕਿ ਆਉਣ ਵਾਲੀ ਛੱਬੀ ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾਣ ਵਾਲੀ ਪਰੇਡ ਵੀ ਪੰਜਾਬੀਆਂ ਨੇ ਜਿੱਥੇ ਜੋਸ਼ ਨਾਲ ਕੰਮ ਲੈਣਾ ਹੈ , ਉੱਥੇ ਹੀ ਹੋਸ਼ ਹੋਣਾ ਜ਼ਰੂਰੀ ਹੈ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੰਜਾਬੀ ਕਲਾਕਾਰਾਂ ਨੂੰ ਮਾਣ ਦਿੱਤਾ ਹੈ । ਇਸ ਲਈ ਅੱਜ ਔਖੇ ਸਮੇਂ ਵਿੱਚ ਪੰਜਾਬੀ ਕਲਾਕਾਰਾਂ ਨੂੰ ਕਿਸਾਨੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ।
Sarbjit singhਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਅਤੇ ਕਲਾਕਾਰ ਦਾ ਆਪਸੀ ਗੂੜ੍ਹਾ ਰਿਸ਼ਤਾ ਹੈ, ਜੇਕਰ ਪੰਜਾਬ ਦਾ ਕਿਸਾਨ ਹੀ ਨਾ ਰਿਹਾ ਤਾਂ ਪੰਜਾਬੀ ਕਲਾਕਾਰ ਵੀ ਨਹੀਂ ਰਹਿਣਗੇ । ਚੀਮਾ ਨੇ ਕਿਹਾ ਕਿ ਪੰਜਾਬੀਆਂ ਦਾ ਇਤਿਹਾਸ ਸੂਰਮਿਆਂ ਯੋਧਿਆਂ ਦਾ ਇਤਿਹਾਸ ਹੈ, ਕੇਂਦਰ ਸਰਕਾਰ ਨੇ ਪੰਜਾਬੀਆਂ ਦੀਆਂ ਜ਼ਮੀਨਾਂ ਖੋਹਣ ਦਾ ਯਤਨ ਕੀਤਾ ਹੈ, ਜਿਸ ਨੂੰ ਪੰਜਾਬੀ ਕਿਸਾਨ ਸਫ਼ਲ ਨਹੀਂ ਹੋਣ ਦੇਣਗੇ ।
photoਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣਾ ਸਾਡੇ ਬਜ਼ੁਰਗ ਕਿਸਾਨ ਆਗੂਆਂ ਦਾ ਕੰਮ ਹੈ ਅਤੇ ਸਾਡੀ ਨੌਜੁਆਨ ਪੀੜ੍ਹੀ ਉਨ੍ਹਾਂ ਦੇ ਮਗਰ ਲੱਗ ਕੇ ਇਸ ਸੰਘਰਸ਼ ਵਿਚ ਸਾਥ ਦੇਵੇਗੀ । ਛੱਬੀ ਤਰੀਕ ਦੀ ਪਰੇਡ ਤੋਂ ਬਾਅਦ ਦੁਨੀਆਂ ਵਿਚ ਕਿਸਾਨੀ ਅੰਦੋਲਨ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ।