
ਭੋਟੂ ਸ਼ਾਹ ਨੇ ਕਿਹਾ ਪੰਜਾਬੀ ਕਲਾਕਾਰਾਂ ਤੇ ਅਦਾਕਾਰਾਂ ਨੇ ਕਿਸਾਨੀ ਅੰਦੋਲਨ ਵਿਚ ਵੱਡਾ ਰੋਲ ਅਦਾ ਕੀਤਾ ਹੈ
ਫ਼ਰੀਦਕੋਟ ( ਗੁਰਪ੍ਰੀਤ ਸਿੰਘ ਔਲਖ ) : ਹਾਸਿਆਂ ਦੇ ਬਾਦਸ਼ਾਹ ਭੋਟੂ ਸ਼ਾਹ ਨੇ ਕਿਸਾਨਾਂ ਦੇ ਹੱਕ ਵਿਚ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਸ਼ੰਘਰਸ ਦਾ ਸਾਥ ਦਿਓ ਕਿਉਂਕਿ ਕਿਸਾਨੀ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਸਗੋਂ ਹਰ ਉਸ ਵਰਗ ਦਾ ਹੈ ਜੋ ਅੰਨ ਖਾਂਦਾ ਹੈ । ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ ।
photoਭੋਟੂ ਸ਼ਾਹ ਨੇ ਪੰਜਾਬੀ ਕਲਾਕਾਰਾਂ ਅਦਾਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਕਿਸਾਨੀ ਅੰਦੋਲਨ ਵਿਚ ਵੱਡਾ ਰੋਲ ਅਦਾ ਕੀਤਾ ਹੈ , ਉਨ੍ਹਾਂ ਕਿਹਾ ਪੰਜਾਬੀ ਕਲਾਕਾਰਾਂ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ ਵਿਚ ਗੀਤ ਗਾ ਕੇ ਇਕ ਲਹਿਰ ਪੈਦਾ ਕੀਤੀ ਜਿਸ ਵਿਚ ਪੰਜਾਬ ਦੇ ਹਜ਼ਾਰਾਂ ਨੌਜਵਾਨ ਕੁੱਦੇ । ਨੌਜਵਾਨਾਂ ਵੱਲੋਂ ਕਿਸਾਨੀ ਅੰਦੋਲਨ ਅਹਿਮ ਰੋਲ ਅਦਾ ਕੀਤਾ ਹੈ । ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਕਰਨਗੀਆਂ ।
farmerਉਨ੍ਹਾਂ ਕਿਹਾ ਕਿ ਦਿੱਲੀ ਬਾਰਡਰਾਂ ‘ਤੇ ਕੜਾਕੇ ਦੀ ਠੰਢ ਵਿਚ ਸੰਘਰਸ਼ ਕਰ ਰਹੇ ਕਿਸਾਨ ਕੇਂਦਰ ਸਰਕਾਰ ਨੂੰ ਨਹੀਂ ਦਿਸ ਰਹੇ , ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਨੂੰ ਵਿਚਾਰਨ ਦਾ ਸਮਾਂ ਨਹੀਂ ਹੈ ਦੂਸਰੇ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਮਿਲਿਆ ਮਿਲਣ ਦਾ ਖੁੱਲ੍ਹਾ ਵਕਤ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਇਕੱਲੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਨਹੀਂ ਰਿਹਾ ਸਗੋਂ ਸਾਰੇ ਦੇਸ਼ ਦੇ ਲੋਕਾਂ ਦਾ ਬਣ ਗਿਆ ਹੈ।