ਦਿੱਲੀ ਦੀਆਂ ਸਰਹੱਦਾਂ ਕਿਸਾਨਾਂ ਨੇ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ
Published : Jan 13, 2021, 7:11 pm IST
Updated : Jan 13, 2021, 7:13 pm IST
SHARE ARTICLE
Farmers Protest
Farmers Protest

ਕਿਹਾ, ਖੇਤੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਤਕ ਜਾਰੀ ਰਹੇਗਾ ਸੰਘਰਸ਼

ਨਵੀਂ ਦਿੱਲੀ : ਦਿੱਲੀ ਦੀਆਂ ਬਰੂਹਾਂ ’ਤੇ ਵਸੇ ਮਿੰਨੀ ਪੰਜਾਬ ਅੰਦਰ ਅੱਜ ਲੋਹੜੀ ਦਾ ਤਿਉਹਾਰ ਸੰਘਰਸ਼ੀ ਜਲੋਅ ਤਹਿਤ ਮਨਾਇਆ ਗਿਆ। ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਲੱਕੜਾਂ ਅਤੇ ਪਾਥੀਆਂ ਦੇ ਨਾਲ-ਨਾਲ ਖੇਤੀ ਕਾਨੂੰਨਾਂ ਨੂੰ ਬਾਲਣ ਦੇ ਰੂਪ ਵਿਚ ਜਲਾ ਕੇ ਸਰਕਾਰ ਨੂੰ ਸਖ਼ਤ ਸੰਦੇਸ਼ ਦਿਤਾ ਗਿਆ। ਸ਼ਾਮ ਵੇਲੇ ਦਿੱਲੀ ਦੇ ਸਮੂਹ ਬਾਰਡਰਾਂ ’ਤੇ ਕਿਸਾਨਾਂ ਨੇ ਵੱਖ-ਵੱਖ ਥਾਈ ਲੋਹੜੀ ਜਲਾ ਕੇ ਕੇਂਦਰ ਸਰਕਾਰ ਖਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ। 

Farmers ProtestFarmers Protest

ਸਿੰਘੂ ਬਾਰਡਰ ’ਤੇ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦੇ ਮੈਂਬਰ ਸਰਕਾਰ ਦੇ ਸਮਰਥਕ ਹਨ। ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿਸ਼ਵਾਸਯੋਗ ਨਹੀਂ ਹੈ। ਕਿਉਂਕਿ ਉਹ ਲਿਖਤੀ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ’ਚ ਹਨ। ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।

Farmers ProtestFarmers Protest

ਕਿਸਾਨ ਲੀਡਰਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਕਦੇ ਮੰਗ ਨਹੀਂ ਕੀਤੀ ਕਿ ਸੁਪਰੀਮ ਕੋਰਟ ਕਾਨੂੰਨ ’ਤੇ ਵਿਵਾਦ ਖਤਮ ਕਰਨ ਲਈ ਕਮੇਟੀ ਦਾ ਗਠਨ ਕਰੇ। ਕਿਸਾਨਾਂ ਨੇ ਇਲਜਾਮ ਲਾਇਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਧਾਂਤ ਦੇ ਤੌਰ ’ਤੇ ਕਮੇਟੀ ਦੇ ਖਿਲਾਫ ਹਾਂ। ਇਹ ਪ੍ਰਦਰਸ਼ਨ ਤੋਂ ਧਿਆਨ ਭਟਕਾਉਣ ਲਈ ਸਰਕਾਰ ਦਾ ਤਰੀਕਾ ਹੈ।

Farmers ProtestFarmers Protest

ਕਿਸਾਨ ਲੀਡਰਾਂ ਨੇ ਕਿਹਾ ਸੁਪਰੀਮ ਕੋਰਟ ਨੋਟਿਸ ਲੈ ਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਸਕਦਾ ਹੈ। ਇਹ ਹੋਰ ਕਿਸਾਨ ਲੀਡਰ ਦਰਸ਼ਨ ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੰਸਦ ਨੂੰ ਮੁੱਦੇ ’ਤੇ ਚਰਚਾ ਕਰਨੀ ਚਾਹੀਦੀ ਹੈ ਤੇ ਇਸਦਾ ਹੱਲ ਕੱਢਣਾ ਚਾਹੀਦਾ ਹੈ। ਅਸੀਂ ਕੋਈ ਬਾਹਰੀ ਕਮੇਟੀ ਨਹੀਂ ਚਾਹੁੰਦੇ।        

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement