
ਦੁਸ਼ਯੰਤ ਮੋਦੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨੀ ਅੰਦੋਲਨ ਬਾਰੇ ਵਿਚਾਰ ਚਰਚਾ ਕਰਨ ਜਾ ਰਹੇ ਹਨ।
ਚੰਡੀਗੜ੍ਹ: ਕਿਸਾਨੀ ਅੰਦੋਲਨ ਨੇ ਹਰਿਆਣਾ ਦੀ ਰਾਜਨੀਤੀ 'ਚ ਵੱਡਾ ਭੂਚਾਲ ਲੈ ਆਂਦਾ ਹੈ। ਹਰਿਆਣਾ ਵਿਚ ਰਾਜਨੀਤਿਕ ਸਰਗਰਮੀਆਂ ਕਿਸਾਨ ਅੰਦੋਲਨ ਕਾਰਨ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਖੱਟਰ ਤੇ ਉਨ੍ਹਾਂ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਹੁਣ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਪਹੁੰਚੇ ਹਨ।
ਦੁਸ਼ਯੰਤ ਮੋਦੀ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਕਿਸਾਨੀ ਅੰਦੋਲਨ ਬਾਰੇ ਵਿਚਾਰ ਚਰਚਾ ਕਰਨ ਜਾ ਰਹੇ ਹਨ। ਇਸ ਦੌਰਾਨ ਪ੍ਰਦਰਸ਼ਨ ਸਬੰਧੀ ਮਾਮਲਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਜਨਨਾਇਕ ਜਨਤਾ ਪਾਰਟੀ ਦੇ ਕੁਝ ਵਿਧਾਇਕ ਅੰਦੋਲਨਕਾਰੀ ਕਿਸਾਨਾਂ ਦੇ ਦਬਾਅ 'ਚ ਹਨ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਅਤੇ ਚੌਟਾਲਾ ਨੇ ਬੀਤੀ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਬੈਠਕ ਤੋਂ ਬਾਅਦ ਖੱਟਰ ਅਤੇ ਚੌਟਾਲਾ ਨੇ ਕਿਹਾ ਕਿ ਸੀ ਕਿ ਭਾਜਪਾ-ਜਜਪਾ ਗਠਜੋੜ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਸਰਕਾਰ ਪੰਜ ਸਾਲ ਤੱਕ ਆਪਣਾ ਕਾਰਜਕਾਲ ਪੂਰਾ ਕਰੇਗੀ।