Cold Wave Red Alert: ਕੜਾਕੇ ਦੀ ਠੰਢ ਨੂੰ ਲੈ ਕੇ ਪੰਜਾਬ ਅਤੇ ਦਿੱਲੀ ’ਚ ਰੈੱਡ ਅਲਰਟ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ
Published : Jan 13, 2024, 10:44 am IST
Updated : Jan 13, 2024, 10:45 am IST
SHARE ARTICLE
Red alert issued for Delhi, Punjab & Haryana due to cold wave
Red alert issued for Delhi, Punjab & Haryana due to cold wave

ਮੌਸਮ ਵਿਭਾਗ ਨੇ ਲੋਕਾਂ ਨੂੰ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਘਰ ਦੇ ਅੰਦਰ ਰਹਿਣ ਅਤੇ ਬਾਹਰੀ ਗਤੀਵਿਧੀਆਂ ਤੋਂ ਬਚਣ ਦੀ ਸਲਾਹ ਦਿਤੀ ਹੈ।

Cold Wave Red Alert: ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿਚ ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫੀ ਹੇਠਾਂ ਚਲਾ ਗਿਆ ਹੈ। ਸ਼ਨਿਚਰਵਾਰ ਦੀ ਸਵੇਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਨਾਲ ਸ਼ੁਰੂ ਹੋਈ। ਇਸ ਕਾਰਨ ਵਿਜ਼ੀਬਿਲਟੀ 25 ਤੋਂ 50 ਮੀਟਰ ਦੇ ਵਿਚਕਾਰ ਰਹੀ। ਜਿਥੇ ਪੰਜਾਬ 'ਚ ਅਗਲੇ 48 ਤੋਂ 72 ਘੰਟਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਉਥੇ ਹੀ ਹਰਿਆਣਾ 'ਚ ਵੀ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਘਰ ਦੇ ਅੰਦਰ ਰਹਿਣ ਅਤੇ ਬਾਹਰੀ ਗਤੀਵਿਧੀਆਂ ਤੋਂ ਬਚਣ ਦੀ ਸਲਾਹ ਦਿਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਗਿਆਨੀਆਂ ਨੇ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 15 ਜਨਵਰੀ ਤਕ “ਸੰਘਣੀ ਤੋਂ ਬਹੁਤ ਸੰਘਣੀ ਧੁੰਦ” ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਵਿਭਾਗ ਨੇ ਕਿਸਾਨਾਂ ਨੂੰ ਠੰਢ ਤੋਂ ਸਾਵਧਾਨ ਰਹਿਣ ਦੀ ਸਲਾਹ ਵੀ ਦਿਤੀ ਹੈ, ਜੋ ਕਿ ਸਬਜ਼ੀਆਂ ਦੀਆਂ ਫਸਲਾਂ ਅਤੇ ਫਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਵਾਈਸ ਚਾਂਸਲਰ ਡਾ. ਐਸ.ਐਸ. ਗੋਸਲ ਨੇ ਦਸਿਆ, "ਸਬਜ਼ੀਆਂ ਅਤੇ ਨਵੇਂ ਲਗਾਏ ਗਏ ਬਾਗਾਂ ਨੂੰ ਠੰਢ ਦਾ ਵਧੇਰੇ ਖਤਰਾ ਹੁੰਦਾ ਹੈ। ਅਜਿਹੇ ਹਾਲਾਤਾਂ ਵਿਚ, ਇਨ੍ਹਾਂ ਫਸਲਾਂ ਨੂੰ ਸੂਖਮ ਜਲਵਾਯੂ ਨੂੰ ਮੱਧਮ ਕਰਨ ਲਈ ਹਲਕੀ ਸਿੰਚਾਈ ਪ੍ਰਦਾਨ ਕਰਕੇ ਹਾਈਡਰੇਟ ਰੱਖਣ ਦੀ ਲੋੜ ਹੁੰਦੀ ਹੈ”।

ਦਿੱਲੀ ਵਿਚ ਸਰਦੀਆਂ ਦੀ ਸੱਭ ਤੋਂ ਠੰਢੀ ਸਵੇਰ ਦਰਜ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ। ਰਾਜਧਾਨੀ ਵਿਚ ਅੱਜ ਲਗਾਤਾਰ ਦੂਜੇ ਦਿਨ ਸਰਦੀਆਂ ਦੀ ਸੱਭ ਤੋਂ ਠੰਢੀ ਸਵੇਰ ਦਰਜ ਕੀਤੀ ਗਈ ਅਤੇ ਤਾਪਮਾਨ 3.6 ਡਿਗਰੀ ਸੈਲਸੀਅਸ ਤਕ ਡਿੱਗ ਗਿਆ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿਚ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ। ਜਾਰੀ ਸੀਤ ਲਹਿਰ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਦਿੱਲੀ 'ਚ ਠੰਢ ਨੇ 5 ਸਾਲ ਦਾ ਰਿਕਾਰਡ ਤੋੜ ਦਿਤਾ।

ਅੰਮ੍ਰਿਤਸਰ 'ਚ ਰਾਤ ਦਾ ਤਾਪਮਾਨ 1.4 ਡਿਗਰੀ ਤਕ ਡਿੱਗਿਆ

ਸ਼ੁੱਕਰਵਾਰ ਨੂੰ ਵੀ ਦੋਵਾਂ ਸੂਬਿਆਂ 'ਚ ਠੰਢ ਦਾ ਕਹਿਰ ਜਾਰੀ ਰਿਹਾ। ਪੰਜਾਬ 'ਚ ਅੰਮ੍ਰਿਤਸਰ ਸੱਭ ਤੋਂ ਠੰਢਾ ਰਿਹਾ, ਜਿਥੇ ਸ਼ੁੱਕਰਵਾਰ ਤੜਕੇ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਸੀਜ਼ਨ ਵਿਚ ਜ਼ਿਲ੍ਹੇ ਵਿਚ ਸੱਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਸ਼ਹਿਰ ਵਿਚ ਸੱਭ ਤੋਂ ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਸੀ।

ਬਠਿੰਡਾ ਵਿਚ ਘੱਟੋ ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਵਿਚ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਸ਼ੁੱਕਰਵਾਰ ਨੂੰ ਸੂਬੇ ਭਰ ਵਿਚ ਘੱਟੋ ਘੱਟ ਤਾਪਮਾਨ 3-7 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

(For more Punjabi news apart from Red alert issued for Delhi, Punjab & Haryana due to cold wave, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement