ਮੁੱਖ ਮੰਤਰੀ ਉਮਰ ਅਬਦੁੱਲਾ ਨੇ ਰੈਲੀ ’ਚ ਕਰ ਦਿਤੀ ਜੰਮੂ-ਕਸ਼ਮੀਰ ਨੂੰ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ, ਜਾਣੋ ਕੀ ਬੋਲੇ ਪ੍ਰਧਾਨ ਮੰਤਰੀ
Published : Jan 13, 2025, 4:45 pm IST
Updated : Jan 13, 2025, 4:45 pm IST
SHARE ARTICLE
PM Modi and CM Abdullah during Rally.
PM Modi and CM Abdullah during Rally.

ਮੋਦੀ ਅਪਣੇ ਵਾਅਦੇ ਪੂਰੇ ਕਰੇਗਾ, ਸਹੀ ਸਮੇਂ ’ਤੇ ਸਹੀ ਚੀਜ਼ਾਂ ਹੋਣਗੀਆਂ : ਮੋਦੀ 

  • ਕਿਹਾ, ਜੰਮੂ-ਕਸ਼ਮੀਰ ਦੇਸ਼ ਦਾ ਤਾਜ ਹੈ ਅਤੇ ਮੈਂ ਚਾਹੁੰਦਾ ਕਿ ਇਹ ਸੁੰਦਰ ਅਤੇ ਖੁਸ਼ਹਾਲ ਹੋਵੇ 
  • ਜ਼ੈੱਡ-ਮੋੜ ਸੁਰੰਗ ਨੇੜੇ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ 7 ਲੋਕਾਂ ਨੂੰ ਵੀ ਸ਼ਰਧਾਂਜਲੀ ਦਿਤੀ

ਸ੍ਰੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ ਅਤੇ ਸਹੀ ਸਮੇਂ ’ਤੇ ਸਹੀ ਚੀਜ਼ਾਂ ਹੋਣਗੀਆਂ। 

ਮੋਦੀ ਇੱਥੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੀ ਇਹ ਟਿਪਣੀ ਮੁੱਖ ਮੰਤਰੀ ਉਮਰ ਅਬਦੁੱਲਾ ਵਲੋਂ ਸਮਾਰੋਹ ਵਿਚ ਅਪਣੇ ਭਾਸ਼ਣ ਦੌਰਾਨ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਤੋਂ ਤੁਰਤ ਬਾਅਦ ਆਈ ਹੈ। 

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਦਾ ਜ਼ਿਕਰ ਕੀਤੇ ਬਿਨਾਂ ਕਿਹਾ, ‘‘ਤੁਹਾਨੂੰ ਵਿਸ਼ਵਾਸ ਕਰਨਾ ਪਵੇਗਾ ਕਿ ਇਹ ਮੋਦੀ ਹੈ ਅਤੇ ਉਹ ਅਪਣੇ ਵਾਅਦੇ ਪੂਰੇ ਕਰਦਾ ਹੈ। ਹਰ ਚੀਜ਼ ਲਈ ਸਹੀ ਸਮਾਂ ਹੁੰਦਾ ਹੈ ਅਤੇ ਸਹੀ ਚੀਜ਼ਾਂ ਸਹੀ ਸਮੇਂ ’ਤੇ ਹੋਣਗੀਆਂ।’’

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਦੇਸ਼ ਦਾ ਤਾਜ ਹੈ ਅਤੇ ਉਹ ਚਾਹੁੰਦੇ ਹਨ ਕਿ ਇਹ ਸੁੰਦਰ ਅਤੇ ਖੁਸ਼ਹਾਲ ਹੋਵੇ। ਉਨ੍ਹਾਂ ਕਿਹਾ, ‘‘ਜੰਮੂ-ਕਸ਼ਮੀਰ ’ਚ ਸ਼ਾਂਤੀ ਦਾ ਮਾਹੌਲ ਹੈ ਅਤੇ ਅਸੀਂ ਸੈਰ-ਸਪਾਟੇ ’ਤੇ ਇਸ ਦਾ ਅਸਰ ਵੇਖਿਆ ਹੈ। ਕਸ਼ਮੀਰ ਅੱਜ ਵਿਕਾਸ ਦੀ ਨਵੀਂ ਕਹਾਣੀ ਲਿਖ ਰਿਹਾ ਹੈ।’’

ਉਨ੍ਹਾਂ ਕਿਹਾ ਕਿ ਕਸ਼ਮੀਰ ਵਾਦੀ ਨੂੰ ਜਲਦੀ ਹੀ ਰੇਲ ਰਾਹੀਂ ਜੋੜਿਆ ਜਾਵੇਗਾ ਅਤੇ ਇਸ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਹੈ। ਮੋਦੀ ਨੇ ਪਿਛਲੇ ਸਾਲ ਅਕਤੂਬਰ ’ਚ ਜ਼ੈੱਡ-ਮੋੜ ਸੁਰੰਗ ਨੇੜੇ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ 7 ਲੋਕਾਂ ਨੂੰ ਵੀ ਸ਼ਰਧਾਂਜਲੀ ਦਿਤੀ।

ਜ਼ੈੱਡ-ਮੋੜ ਸੁਰੰਗ ਦੇ ਨਿਰਮਾਣ ਦੀ ਲਾਗਤ 2,716.90 ਕਰੋੜ ਰੁਪਏ ਹੈ। ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਸੁਰੰਗ ਦੇ ਅੰਦਰ ਗਏ ਅਤੇ ਪ੍ਰਾਜੈਕਟ ਨਾਲ ਜੁੜੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉਸਾਰੀ ਕਾਮਿਆਂ ਨਾਲ ਵੀ ਮੁਲਾਕਾਤ ਕੀਤੀ ਜਿਨ੍ਹਾਂ ਨੇ ਸੁਰੰਗ ਦੇ ਨਿਰਮਾਣ ਨੂੰ ਪੂਰਾ ਕਰਨ ਲਈ ਮੁਸ਼ਕਲ ਹਾਲਾਤ ’ਚ ਕੰਮ ਕੀਤਾ। 

ਉਦਘਾਟਨ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਵੀ ਮੌਜੂਦ ਸਨ। ਪਿਛਲੇ ਸਾਲ ਸਤੰਬਰ-ਅਕਤੂਬਰ ’ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੋਦੀ ਦਾ ਜੰਮੂ-ਕਸ਼ਮੀਰ ਦਾ ਇਹ ਪਹਿਲਾ ਦੌਰਾ ਹੈ। 

ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ’ਚ ਗਗਨਗੀਰ ਅਤੇ ਸੋਨਮਰਗ ਵਿਚਕਾਰ ਬਣਾਈ ਗਈ 6.5 ਕਿਲੋਮੀਟਰ ਲੰਮੀ ਦੋ ਮਾਰਗੀ ਸੁਰੰਗ ’ਚ ਐਮਰਜੈਂਸੀ ਸਥਿਤੀ ਲਈ 7.5 ਮੀਟਰ ਚੌੜਾ ਰਸਤਾ ਵੀ ਹੈ। ਇਹ ਸੁਰੰਗ ਦੋ-ਪੱਖੀ ਆਵਾਜਾਈ ਲਈ ਹੋਵੇਗੀ। 

ਸਮੁੰਦਰ ਤਲ ਤੋਂ 8,650 ਫੁੱਟ ਦੀ ਉਚਾਈ ’ਤੇ ਸਥਿਤ ਇਹ ਸੁਰੰਗ ਸ਼੍ਰੀਨਗਰ ਅਤੇ ਸੋਨਮਰਗ ਵਿਚਕਾਰ ਲੇਹ ਦੇ ਰਸਤੇ ਹਰ ਮੌਸਮ ’ਚ ਸੰਪਰਕ ਵਧਾਏਗੀ। ਇਹ ਸੋਨਮਾਰਗ ਨਾਲ ਸਾਲ ਭਰ ਕਨੈਕਟੀਵਿਟੀ ਨੂੰ ਯਕੀਨੀ ਬਣਾ ਕੇ ਸੈਰ-ਸਪਾਟੇ ਨੂੰ ਵੀ ਹੁਲਾਰਾ ਦੇਵੇਗਾ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement