ਮੁਕਾਬਲੇ 'ਚ ਖ਼ਤਰਨਾਕ ਹਿਜ਼ਬੁਲ ਅਤਿਵਾਦੀ ਢੇਰ
Published : Feb 13, 2019, 4:08 pm IST
Updated : Feb 13, 2019, 4:08 pm IST
SHARE ARTICLE
Dangerous Hizbul terrorist pile in competition
Dangerous Hizbul terrorist pile in competition

ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲੇ ਦੌਰਾਨ ਵੱਡੀ ਕਾਮਯਾਬੀ ਹਾਸਲ.....

ਨਵੀਂ ਦਿੱਲੀ : ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਮੁਕਾਬਲੇ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਸੁਰੱਖਿਆ ਬਲਾਂ ਨੇ ਖ਼ਤਰਨਾਕ ਹਿਜ਼ਬੁਲ ਅਤਿਵਾਦੀ ਹਿਲਾਲ ਅਹਿਮਦ ਰਾਠੇਰ ਨੂੰ ਮਾਰ ਦਿਤਾ। ਰਾਠੇਰ ਨੇ ਪਿਛਲੇ ਸਾਲ ਲਸ਼ਕਰ-ਏ-ਤੋਇਬਾ ਦੇ ਖ਼ਤਰਨਾਕ ਅਤਿਵਾਦੀ ਨਵੀਦ ਜਾਟ ਨੂੰ ਭਜਾਉਣ 'ਚ ਮਦਦ ਕੀਤੀ ਸੀ। ਮੁਕਾਬਲੇ 'ਚ ਫ਼ੌਜ ਦਾ ਇਕ ਜਵਾਨ ਬਲਜੀਤ ਸਿੰਘ ਵੀ ਸ਼ਹੀਦ ਹੋ ਗਿਆ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮ੍ਰਿਤਕ ਬਲਜੀਤ ਸਿੰਘ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦਾ ਵਾਸੀ ਸੀ।

ਅਧਿਕਾਰੀਆਂ ਨੇ ਕਿਹਾ ਕਿ ਅਤਿਵਾਦੀਆਂ ਦੇ ਹਮਲਿਆਂ ਤੋਂ ਬਹੁਤ ਜ਼ਿਆਦਾ ਪ੍ਰਭਾਵਤ ਪੁਲਵਾਮਾ ਜ਼ਿਲ੍ਹੇ ਦੇ ਰਤਨੀਪੁਰਾ 'ਚ ਮੁਕਾਬਲੇ ਦੌਰਾਨ ਰਾਠੇਰ (21) ਨੂੰ ਮਾਰ ਦਿਤਾ ਗਿਆ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਪੁਲਿਸ ਨੂੰ ਉਥੇ ਅਤਿਵਾਦੀਆਂ ਦੀ ਹਾਜ਼ਰੀ ਦੀ ਖ਼ੁਫ਼ੀਆ ਜਾਣਕਾਰੀ ਮਿਲੀ ਸੀ। ਅਤਿਵਾਦੀਆਂ ਦੀ ਮੌਜੂਦਗੀ ਦੀ ਖ਼ੂਫ਼ੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਰਾਤ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਰਤਨੀਪੁਰਾ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਅਤਿਵਾਦੀਆਂ ਦੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਨਾਲ ਮੁਹਿੰਮ ਮੁਕਾਬਲੇ ਵਿਚ ਬਦਲ ਗਈ।

ਜਵਾਨਾਂ ਨੇ ਵੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿਤਾ। ਪੁਲਿਸ ਨੇ ਕਿਹਾ, ''ਰਾਠੇਰ, ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਨਵੀਦ ਜੱਟ ਨੂੰ ਸ੍ਰੀਨਗਰ ਦੇ ਹਸਪਤਾਲ ਤੋਂ ਭਜਾਉਣ ਦੀ ਸਾਜ਼ਸ਼ ਦਾ ਮੁੱਖ ਮੁਲਜ਼ਮ ਸੀ।'' ਸਾਰੀਆਂ ਰਸਮੀ ਕਾਨੂੰਨੀ ਕਾਰਵਾਈਆਂ ਨੂੰ ਪੂਰਾ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਰਿਸ਼ਤੇਦਾਰ ਸਪੁਰਦ ਕਰ ਦਿਤਾ ਗਿਆ। ਨਾਵੇਦ ਪਿਛਲੇ ਸਾਲ 28 ਨਵੰਬਰ ਨੂੰ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਪੁਲਿਸ ਨਾਲ ਮੁਕਾਬਲੇ 'ਚ ਮਾਰਿਆ ਗਿਆ ਸੀ। (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement